ਨਵੀਂ ਦਿੱਲੀ-ਦਿੱਲੀ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਅੱਜ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਿਆਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦਿਆਂ ਬਰੀ ਕਰ ਦਿੱਤਾ ਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਹੱਤਿਆ ਦੇ ਦੰਗਿਆਂ ਦੇ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਿਹਾ ਹੈ। ਸੁਲਤਾਨਪੁਰੀ ਵਿੱਚ ਵਾਪਰੀ ਇਸ ਘਟਨਾ ਦੌਰਾਨ ਸਿੱਖ ਸੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਜੱਜ ਨੇ ਕਿਹਾ, ‘‘ਮੁਲਜ਼ਮ ਸੱਜਣ ਕੁਮਾਰ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕੀਤਾ ਜਾਂਦਾ ਹੈ।’’ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 153ਏ, 109, 302 ਅਤੇ 147 ਤਹਿਤ ਕੇਸ ਦਰਜ ਕੀਤਾ ਗਿਆ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਨੇ ਹੱਤਿਆ ਕਰ ਦਿੱਤੀ ਸੀ। ਇਸ ਮਗਰੋਂ ਦੰਗੇ ਭੜਕ ਗਏ ਸਨ। ਦੰਗਿਆਂ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵੇਗੀ ਦਿੱਲੀ ਕਮੇਟੀ
ਨਵੀਂ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ ਕਿ 1984 ਸਿੱਖ ਕਤਲੇਆਮ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਦੋ ਹੋਰਾਂ ਨੂੰ ਬਰੀ ਕਰਨ ਦੇ ਦਿੱਲੀ ਦੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਬੂਤ ਤੇ ਗਵਾਹ ਹੋਣ ਦੇ ਬਾਵਜੂਦ ਸੁਲਤਾਨਪੁਰੀ ਕੇਸ ਵਿਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣਾ ਬਹੁਤ ਹੀ ਮੰਦਭਾਗਾ ਹੈ। ਇਹ ਫ਼ੈਸਲਾ ਸਿੱਖ ਕੌਮ ਲਈ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















