ਫਾਜ਼ਿਲਕਾ/ਜਲਾਲਾਬਾਦ-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਪੁਲੀਸ ਨੇ ਨਹੀਂ ਮਿਲਣ ਦਿੱਤਾ। ਵੜਿੰਗ ਦੀ ਅਗਵਾਈ ਹੇਠ ਆਗੂ ਜਦੋਂ ਖਹਿਰਾ ਨੂੰ ਮਿਲਣ ਲਈ ਥਾਣਾ ਸਦਰ ਜਲਾਲਾਬਾਦ ਪੁੱਜੇ ਤਾਂ ਪੁਲੀਸ ਮੁਲਾਜ਼ਮਾਂ ਨੇ ਥਾਣੇ ਦਾ ਮੁੱਖ ਗੇਟ ਬੰਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਾਹਰੋਂ ਹੀ ਬੈਰੰਗ ਪਰਤਣਾ ਪਿਆ। ਇਸ ਮੌਕੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਕਾਂਗਰਸ ਦੇ ਓਬੀਸੀ ਵਿਭਾਗ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਹਾਜ਼ਰ ਸਨ। ਜਲਾਲਾਬਾਦ ’ਚ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਖਹਿਰਾ ਦੀ ਗ੍ਰਿਫ਼ਤਾਰੀ ਬਦਲਾਖੋਰੀ ਦੀ ਨੀਤੀ ਤਹਿਤ ਹੋਈ ਹੈ ਕਿਉਂਕਿ ਉਨ੍ਹਾਂ ਹਮੇਸ਼ਾ ਸੱਚ ਦੀ ਲੜਾਈ ਲੜੀ ਹੈ ਅਤੇ ਖਹਿਰਾ ਦੀ ਸੱਚਾਈ ਨੂੰ ਦਬਾਉਣ ਲਈ ਮਾਨ ਸਰਕਾਰ ਨੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰਵਾਇਆ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਚੰਡੀਗੜ੍ਹ ’ਚ ਖਹਿਰਾ ਦੀ ਗ੍ਰਿਫ਼ਤਾਰੀ ਗੈਰਕਾਨੂੰਨੀ ਢੰਗ ਨਾਲ ਕੀਤੀ ਗਈ ਹੈ। ਪੁਲੀਸ ਨਾਲ ਬਹਿਸ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਉਹ ਕੋਈ ਅਪਰਾਧੀ ਨਹੀਂ ਹਨ, ਜੋ ਉਨ੍ਹਾਂ ਨੂੰ ਦੇਖ ਕੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ। ਪੁਲੀਸ ਨੇ ਵੜਿੰਗ ਨੂੰ ਦੱਸਿਆ ਕਿ ਖਹਿਰਾ ਫਾਜ਼ਿਲਕਾ ਦੇ ਸੀਆਈਏ ਸਟਾਫ਼ ਵਿੱਚ ਹਨ ਜਿਥੇ ਉਨ੍ਹਾਂ ਤੋਂ ਪੁੱਛ-ਪੜਛਾਲ ਕੀਤੀ ਜਾ ਰਹੀ ਹੈ। ਇਸ ਮਗਰੋਂ ਕਾਂਗਰਸੀ ਆਗੂ ਫਾਜ਼ਿਲਕਾ ਪਹੁੰਚ ਗਏ ਜਿਥੇ ਉਨ੍ਹਾਂ ਖਹਿਰਾ ਨਾਲ ਮੁਲਾਕਾਤ ਦੀ ਕੋਸ਼ਿਸ਼ ਕੀਤੀ ਪਰ ਅਦਾਲਤ ਵੱਲੋਂ ਦੋ ਦਨਿ ਲਈ ਪੁਲੀਸ ਰਿਮਾਂਡ ’ਤੇ ਭੇਜੇ ਗਏ ਵਿਧਾਇਕ ਨੂੰ ਸੀਆਈਏ ਸਟਾਫ ਵਿੱਚ ਮਿਲਣ ਦੀ ਇਜਾਜ਼ਤ ਨਹੀਂ ਮਿਲੀ। ਕਾਂਗਰਸ ਆਗੂਆਂ ਨੂੰ ਐੱਸਐੱਸਪੀ ਦਾ ਇੰਤਜ਼ਾਰ ਕਰਨ ਲਈ ਕਿਹਾ ਗਿਆ। ਜਦੋਂ ਐੱਸਐੱਸਪੀ ਆਏ ਤਾਂ ਉਨ੍ਹਾਂ ਮਜਬੂਰੀ ਦਾ ਹਵਾਲਾ ਦਿੰਦਿਆਂ ਖਹਿਰਾ ਨਾਲ ਮਿਲਵਾਉਣ ਤੋਂ ਇਨਕਾਰ ਕਰ ਦਿੱਤਾ। ਰਾਜਾ ਵੜਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 2015 ਵਿੱਚ ਨਾਜਾਇਜ਼ ਕੇਸ ਪਾਉਣ ਦਾ ਦੌਰ ਸ਼ੁਰੂ ਕੀਤਾ ਸੀ ਪਰ ਅਜਿਹਾ ਕਦੇ ਨਹੀਂ ਹੋਇਆ ਕਿ ਤੀਜੀ ਵਾਰ ਵਿਧਾਇਕ ਬਣੇ ਨੇਤਾ ਨੂੰ ਮਿਲਣ ਨਾ ਦਿੱਤਾ ਗਿਆ ਹੋਵੇ। ਲੋਕਤੰਤਰ ਵਿੱਚ ਅਜਿਹੇ ਰੀਤੀ-ਰਵਿਾਜ਼ ਪਹਿਲੀ ਵਾਰ ਦੇਖਣ ਨੂੰ ਮਿਲੇ ਹਨ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਾਰੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















