.jpg)
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਇੱਥੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਦੀ ਬਹਾਲੀ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪਟੀਸ਼ਨਕਰਤਾ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਜਸਟਿਸ ਬੀਆਰ ਗਵਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਪਟੀਸ਼ਨ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ ਕਿਉਂਕਿ ਪਟੀਸ਼ਨਕਰਤਾ ਦੇ ਕਿਸੇ ਵੀ ਮੌਲਿਕ ਅਧਿਕਾਰ ਦੀ ਉਲੰਘਣਾ ਨਹੀਂ ਕੀਤੀ ਗਈ ਹੈ। ਸਿਖਰਲੀ ਅਦਾਲਤ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਦੀ ਬਹਾਲੀ ਨੂੰ ਚੁਣੌਤੀ ਦੇਣ ਵਾਲੇ ਵਕੀਲ ਅਸ਼ੋਕ ਪਾਂਡੇ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।