ਨਾਭਾ/ਕਪੂਰਥਲਾ-ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਾਲ 2015 ਨਾਲ ਸਬੰਧਤ ਐੱਨਡੀਪੀਐੱਸ ਐਕਟ ਤਹਿਤ ਦਰਜ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਕਪੂਰਥਲਾ ਪੁਲੀਸ ਨੇ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਖਹਿਰਾ ਖ਼ਿਲਾਫ਼ ਅੱਜ ਤੜਕੇ ਇੱਥੋਂ ਦੇ ਸੁਭਾਨਪੁਰ ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਹਾਈ ਕੋਰਟ ਨੇ ਖਹਿਰਾ ਨੂੰ ਐੱਨਡੀਪੀਐੱਸ ਦੇ ਕੇਸ ’ਚ ਪੱਕੀ ਜ਼ਮਾਨਤ ਦਿੱਤੀ ਸੀ।ਮਿਲੀ ਜਾਣਕਾਰੀ ਅਨੁਸਾਰ ਖਹਿਰਾ ਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੁਭਾਨਪੁਰ ਥਾਣੇ ’ਚ ਆਈਪੀਸੀ ਦੀ ਧਾਰਾ 195 ਏ ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਖਹਿਰਾ ਨੂੰ ਜੁਡੀਸ਼ਲ ਮੈਜਿਸਟ੍ਰੇਟ ਸੁਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕਰਕੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਇੱਕ ਰੋਜ਼ਾ ਪੁਲੀਸ ਹਿਰਾਸਤ ਦੀ ਇਜਾਜ਼ਤ ਦਿੱਤੀ ਹੈ। ਪੁਲੀਸ ਵੱਲੋਂ ਰਣਜੀਤ ਕੌਰ ਪਤਨੀ ਕਸ਼ਮੀਰ ਕੌਰ ਵਾਸੀ ਡੋਗਰਾਂਵਾਲਾ ਪਿੰਡ, ਕਪੂਰਥਲਾ ਦੀ ਸ਼ਿਕਾਇਤ ’ਤੇ ਕੇਸ ਕੀਤਾ ਗਿਆ ਹੈ। ਉਸ ਦਾ ਪਤੀ ਕਸ਼ਮੀਰ ਸਿੰਘ ਖਹਿਰਾ ਖ਼ਿਲਾਫ਼ 2015 ਦੇ ਕੇਸ ਵਿੱਚ ਮੁੱਖ ਗਵਾਹ ਹੈ। ਪੀੜਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਲੰਘੀ 15 ਅਕਤੂਬਰ ਨੂੰ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਉਸ ਦੇ ਘਰ ਆਏ ਤੇ ਉਨ੍ਹਾਂ ਖਹਿਰਾ ਖ਼ਿਲਾਫ਼ ਕੇਸ ’ਚ ਆਪਣੇ ਬਿਆਨ ਵਾਪਸ ਨਾ ਲੈਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਸ ਨੇ ਦੋਸ਼ ਲਾਇਆ ਕਿ ਇਸ ਮਗਰੋਂ 22 ਅਕਤੂਬਰ ਨੂੰ ਕਿਸੇ ਅਣਜਾਣ ਨੰਬਰ ਤੋਂ ਆਏ ਫੋਨ ’ਤੇ ਵੀ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ।ਉਸ ਨੇ ਕਿਹਾ ਕਿ ਉਸ ਨੇ ਪੁਲੀਸ ਨੂੰ 16 ਤੇ 22 ਅਕਤੂਬਰ ਨੂੰ ਸ਼ਿਕਾਇਤਾਂ ਦਿੱਤੀਆਂ ਸਨ ਪਰ ਪੁਲੀਸ ਨੇ ਕੇਸ ਦਰਜ ਨਹੀਂ ਕੀਤਾ ਸੀ। ਰਣਜੀਤ ਕੌਰ ਨੇ ਕਿਹਾ ਕਿ ਉਸ ਨੇ ਕਪੂਰਥਲਾ ਦੀ ਇਲਾਕਾ ਮੈਜਿਸਟਰੇਟ ਦੀ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਜਿਸ ’ਤੇ ਅਦਾਲਤ ਨੇ ਐੱਸਐੱਚਓ ਨੂੰ ਕਾਰਵਾਈ ਦੀ ਹਦਾਇਤ ਕੀਤੀ।ਦੂਜੇ ਪਾਸੇ ਖਹਿਰਾ ਦੀ ਰਿਹਾਈ ਦੀ ਖ਼ਬਰ ਸੁਣ ਕੇ ਯੂਥ ਕਾਂਗਰਸ ਦੇ ਆਗੂ ਤੇ ਸਥਾਨਕ ਮੈਂਬਰ ਉਨ੍ਹਾਂ ਦਾ ਸਵਾਗਤ ਕਰਨ ਲਈ ਨਾਭਾ ਜੇਲ੍ਹ ਦੇ ਬਾਹਰ ਉਡੀਕਦੇ ਰਹਿ ਗਏ। ਸੁਖਪਾਲ ਖਹਿਰਾ ਦੇ ਪੀਏ ਜਸਮੀਤ ਸਿੰਘ ਫੂਲ ਨੇ ਸਰਕਾਰ ਉੱਪਰ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਸਵੇਰੇ ਹੀ ਕਪੂਰਥਲਾ ਜ਼ਿਲ੍ਹੇ ਦੇ ਸੁਭਾਨਪੁਰ ਥਾਣੇ ਵਿੱਚ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਤਾਂ ਜੋ ਸੁਖਪਾਲ ਖਹਿਰਾ ਬਾਹਰ ਨਾ ਆ ਸਕਣ। ਜ਼ਿਕਰਯੋਗ ਹੈ ਕਿ 2015 ਦੇ ਐੱਨਡੀਪੀਐੱਸ ਕੇਸ ਵਿੱਚ ਵਿਧਾਇਕ ਸੁਖਪਾਲ ਖਹਿਰਾ ਨਾਭਾ ਜੇਲ੍ਹ ਵਿੱਚ ਤਿੰਨ ਮਹੀਨਿਆਂ ਤੋਂ ਬੰਦ ਸਨ।
.jpg)
.jpg)

.jpg)
.jpg)




















.jpg)





























.jpg)


























.jpg)






.jpg)














