ਨਵੀਂ ਦਿੱਲੀ-ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਪਹਿਲੀ ਵਾਰ ਰਾਜ ਸਭਾ ਵਿੱਚ ਜਾਣ ਦੀ ਤਿਆਰੀ ਕਰ ਲਈ ਹੈ ਅਤੇ ਉਨ੍ਹਾਂ ਵੱਲੋਂ ਆਗਾਮੀ ਰਾਜ ਸਭਾ ਚੋਣਾਂ ਲਈ ਰਾਜਸਥਾਨ ਤੋਂ ਆਪਣੀ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਪਾਰਟੀ ਦੇ ਸੂਤਰਾਂ ਨੇ ਦਿੱਤੀ। ਲੋਕ ਸਭਾ ਚੋਣਾਂ ਤੋਂ ਸਿਰਫ ਦੋ ਮਹੀਨੇ ਪਹਿਲਾਂ ਸੋਨੀਆ ਗਾਂਧੀ ਬੁੱਧਵਾਰ ਨੂੰ ਜੈਪੁਰ ਵਿੱਚ ਰਾਜ ਸਭਾ ਚੋਣਾਂ ਲਈ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਅਤੇ ਧੀ ਪ੍ਰਿਅੰਕਾ ਗਾਂਧੀ ਵਾਡਰਾ ਵੀ ਹਾਜ਼ਰ ਰਹਿ ਸਕਦੇ ਹਨ।ਸੋਨੀਆ ਗਾਂਧੀ ਜੋ ਕਿ ਰਾਏ ਬਰੇਲੀ ਤੋਂ ਲੋਕ ਸਭਾ ਮੈਂਬਰ ਹਨ, ਅਗਲੀਆਂ ਆਮ ਚੋਣਾਂ ਨਹੀਂ ਲੜਨਗੇ। ਉਹ ਪੰਜ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ ਅਤੇ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ 1999 ਵਿੱਚ ਪਹਿਲੀ ਵਾਰ ਲੋਕ ਸਭਾ ਲਈ ਚੁਣੇ ਗਏ ਸਨ। ਇਕ ਸੂਤਰ ਨੇ ਕਿਹਾ, ‘‘ਸੋਨੀਆ ਗਾਂਧੀ ਬੁੱਧਵਾਰ ਨੂੰ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।’’ ਅਪਰੈਲ ਵਿੱਚ 15 ਸੂਬਿਆਂ ਤੋਂ ਕੁੱਲ 56 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ ਅਤੇ ਇਨ੍ਹਾਂ ਸੀਟਾਂ ਲਈ ਚੋਣਾਂ 27 ਫਰਵਰੀ ਨੂੰ ਹੋਣੀਆਂ ਹਨ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਰੀਕ 15 ਫਰਵਰੀ ਹੈ। ਕਾਂਗਰਸ ਰਾਜਸਥਾਨ ਦੀਆਂ ਤਿੰਨ ਰਾਜ ਸਭਾ ਸੀਟਾਂ ’ਚੋਂ ਇਕ ਸੀਟ ਆਸਾਨੀ ਨਾਲ ਜਿੱਤਣ ਦੇ ਸਮਰੱਥ ਹੈ। ਸੋਨੀਆ ਗਾਂਧੀ ਰਾਜ ਸਭਾ ਵਿੱਚ ਜਾਣ ਵਾਲੀ ਆਪਣੇ ਪਰਿਵਾਰ ’ਚੋਂ ਦੂਜੀ ਮੈਂਬਰ ਹੋਵੇਗੀ। ਉਨ੍ਹਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਗਸਤ 1964 ਤੋਂ ਫਰਵਰੀ 1967 ਤੱਕ ਉੱਪਰਲੇ ਸਦਨ ਦੇ ਮੈਂਬਰ ਰਹੇ ਸਨ। ਪਾਰਟੀ ਨੇ ਦੋ ਸਾਲਾਂ ਵਿੱਚ ਇਕ ਵਾਰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਅਜੇ ਤੱਕ ਰਸਮੀ ਤੌਰ ’ਤੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। -ਪੀਟੀਆਈ

.jpg)
.jpg)
.jpg)
.jpg)




















.jpg)





























.jpg)


























.jpg)






.jpg)














