ਲੁਧਿਆਣਾ-ਨਗਰ ਨਿਗਮ ਮੁੱਖ ਦਫ਼ਤਰ ਜ਼ੋਨ-ਏ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੈ ਤਲਵਾੜ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਅੱਜ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਗ੍ਰਿਫ਼ਤਾਰੀ ਦੇਣ ਆਏ ਕਾਂਗਰਸੀ ਆਗੂਆਂ ਦੇ ਸਮਰਥਕਾਂ ਨੇ ਅੱਜ ਇਥੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਪੁਲੀਸ ਵੱਲੋਂ ਮੁੱਖ ਗੇਟ ਦੇ ਬਾਹਰ ਕੀਤੀ ਗਈ ਬੈਰੀਕੇਟਿੰਗ ਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਧੱਕਾਮੁੱਕੀ ਵੀ ਹੋਈ। ਕਰੀਬ ਅੱਧਾ ਘੰਟਾ ਚੱਲੀ ਇਸ ਧੱਕਾਮੁੱਕੀ ਮਗਰੋਂ ਪੁਲੀਸ ਨੇ ਨਾਮਜ਼ਦ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜਸਟਿਸ ਤਾਨਿਸ਼ ਗੋਇਲ ਦੀ ਅਦਾਲਤ ’ਚ ਪੇਸ਼ ਕੀਤਾ ਜਿਥੇ ਆਗੂਆਂ ਦੇ ਵਕੀਲਾਂ ਨੇ ਜ਼ਮਾਨਤ ਅਰਜ਼ੀ ਦਾਇਰ ਕੀਤੀ। ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ’ਤੇ ਭਲਕੇ 6 ਮਾਰਚ ਨੂੰ ਫ਼ੈਸਲਾ ਸੁਣਾਉਣ ਦੀ ਗੱਲ ਆਖ ਕੇ ਚਾਰੇ ਆਗੂਆਂ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਹੈ। ਕਰੀਬ 10 ਦਿਨ ਪਹਿਲਾਂ ਨਗਰ ਨਿਗਮ ਦੇ ਮੁੱਖ ਦਫ਼ਤਰ ਨੂੰ ਤਾਲਾ ਲਾਉਣ ਦੇ ਦੋਸ਼ ਹੇਠ ਪੁਲੀਸ ਨੇ ਥਾਣਾ ਕੋਤਵਾਲੀ ਵਿੱਚ ਉਕਤ ਆਗੂਆਂ ਸਣੇ 60 ਦੇ ਕਰੀਬ ਕਾਂਗਰਸੀ ਵਰਕਰਾਂ ’ਤੇ ਕੇਸ ਦਰਜ ਕੀਤਾ ਸੀ। ਇਸ ਤੋਂ ਇਲਾਵਾ ਚਾਰ ਦਿਨ ਪਹਿਲਾਂ ਉਕਤ ਨਾਮਜ਼ਦ ਆਗੂਆਂ ਨੇ ਅੱਜ ਦੇ ਦਿਨ ਗ੍ਰਿਫ਼ਤਾਰੀ ਦੇਣ ਦਾ ਐਲਾਨ ਕੀਤਾ ਸੀ। ਜ਼ਿਲ੍ਹਾ ਕਾਂਗਰਸ ਵੱਲੋਂ ਅੱਜ ਸਵੇਰ ਤੋਂ ਹੀ ਪੁਲੀਸ ਕਮਿਸ਼ਨਰ ਦਫ਼ਤਰ ਅੱਗੇ ਇਕੱਠ ਕੀਤਾ ਗਿਆ ਸੀ, ਜਿਸ ਤਹਿਤ ਸੈਂਕੜੇ ਵਰਕਰ ਦਫ਼ਤਰ ਦੇ ਬਾਹਰ ਇਕੱਤਰ ਹੋਏ। ਇਸ ਸਬੰਧ ਵਿੱਚ ਪੁਲੀਸ ਵੱਲੋਂ ਪੂਰੀ ਤਿਆਰੀ ਕੀਤੀ ਗਈ ਸੀ। ਇਸ ਮਗਰੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਪੁਲੀਸ ਕਮਿਸ਼ਨਰ ਦਫ਼ਤਰ ਵੱਲ ਵਧਣਾ ਸ਼ੁਰੂ ਕੀਤਾ ਤੇ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ।
.jpg)

.jpg)
.jpg)
.jpg)



















.jpg)






























.jpg)


























.jpg)




.jpg)
















