ਨਵੀਂ ਦਿੱਲੀ-ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਮੁੜ ਕੇਰਲ ਦੇ ਵਾਇਨਾਡ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਲਾਪੁਜ਼ਾ (ਕੇਰਲਾ), ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਰਾਜਨੰਦਗਾਓਂ, ਜਯੋਤਸਨਾ ਮਹੰਤ ਕੋਰਬਾ ਤੋਂ, ਤਾਮਰਧਵਜ ਸਾਹੂ ਮਹਾਸਮੁੰਦ ਤੋਂ ਅਤੇ ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਚੋਣ ਲੜਨਗੇ।
ਵੇਣੂਗੋਪਾਲ ਨੇ ਕਿਹਾ ਕਿ ਸੂਚੀ ਵਿੱਚ 15 ਜਨਰਲ ਵਰਗ ਦੇ ਉਮੀਦਵਾਰ ਹਨ ਜਦਕਿ 24 ਐਸਸੀ, ਐਸਟੀ, ਓਬੀਸੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਹਨ। ਕਾਂਗਰਸ ਦੇ ਖਜ਼ਾਨਚੀ ਅਜੈ ਮਾਕਨ ਨੇ ਕਿਹਾ ਕਿ ਸੂਚੀ ਵਿੱਚ ਨੌਜਵਾਨਾਂ ਅਤੇ ਤਜਰਬੇਕਾਰਾਂ ਦਾ ਵਧੀਆ ਮਿਸ਼ਰਣ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਹੋਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ’ਚ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 60 ਤੋਂ ਵੱਧ ਲੋਕ ਸਭਾ ਸੀਟਾਂ ’ਤੇ ਵਿਚਾਰ ਵਟਾਂਦਰੇ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਤੋਂ ਇਕ ਦਿਨ ਬਾਅਦ ਇਹ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ੍ਹ, ਤੇਲੰਗਾਨਾ, ਸਿੱਕਮ, ਤ੍ਰਿਪੁਰਾ, ਨਾਗਾਲੈਂਡ, ਮਨੀਪੁਰ, ਮੇਘਾਲਿਆ ਅਤੇ ਲਕਸ਼ਦੀਪ ਦੀਆਂ ਲੋਕ ਸਭਾ ਸੀਟਾਂ ਬਾਰੇ ਚਰਚਾ ਹੋਈ। ਵੇਣੂਗੋਪਾਲ ਨੇ ਕਿਹਾ, ‘‘ਅਸੀਂ ਇਕ ਪਾਸੇ ਜਿਥੇ ਚੋਣਾਂ ਦੀਆਂ ਤਿਆਰੀਆਂ ਕਰ ਰਹੇ ਹਾਂ ਉਥੇ ਦੂਜੇ ਪਾਸੇ ਰਾਹੁਲ ਗਾਂਧੀ ਦੇ ਨਾਲ ਗੁਜਰਾਤ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਨਾਲ ਵੀ ਜੁੜੇ ਹੋਏ ਹਾਂ।’’ ਉਨ੍ਹਾਂ ਕਿਹਾ ਕਿ ਯਾਤਰਾ 17 ਮਾਰਚ ਨੂੰ ਮੁੰਬਈ ਵਿੱਚ ਇੱਕ ਵਿਸ਼ਾਲ ਰੈਲੀ ਨਾਲ ਸਮਾਪਤ ਹੋਵੇਗੀ ਅਤੇ ਕਾਂਗਰਸ ਪ੍ਰਧਾਨ ਖੜਗੇ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਸਮੂਹ ਭਾਈਵਾਲਾਂ ਨੂੰ ਪੱਤਰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ’ਚ ਖੜਗੇ ਪਾਰਟੀ ਦੀ ਸਾਬਕਾ ਮੁਖੀ ਸੋਨੀਆ ਗਾਂਧੀ ਦੇ ਨਾਲ-ਨਾਲ ਸੀਈਸੀ ਦਾ ਹਿੱਸਾ ਰਹੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਚਰਚਾ ਇਹ ਵੀ ਹੈ ਕਿ ਰਾਹੁਲ ਗਾਂਧੀ ਅਮੇਠੀ ਤੋਂ ਵੀ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਵਾਡਰਾ ਰਾਏਬਰੇਲੀ (ਜੋ ਸੀਟ ਪਹਿਲਾਂ ਸੋਨੀਆ ਗਾਂਧੀ ਕੋਲ ਸੀ) ਤੋਂ ਚੋਣ ਲੜ ਸਕਦੀ ਹੈ। ਇਹ ਦੋਵੇਂ ਸੀਟਾਂ ਗਾਂਧੀ ਪਰਿਵਾਰ ਦਾ ਗੜ੍ਹ ਮੰਨੀਆਂ ਜਾਂਦੀਆਂ ਹਨ ਅਤੇ ਕਾਂਗਰਸ ਦੀਆਂ ਸਥਾਨਕ ਇਕਾਈਆਂ ਨੇ ਮੰਗ ਕੀਤੀ ਹੈ ਕਿ ਗਾਂਧੀ ਪਰਿਵਾਰ ਦੇ ਮੈਂਬਰ ਇਥੋਂ ਚੋਣ ਲੜਨ। ਰਾਹੁਲ ਗਾਂਧੀ, ਜੋ ਪਹਿਲਾਂ ਅਮੇਠੀ ਤੋਂ ਸੰਸਦ ਮੈਂਬਰ ਸਨ, 2019 ਵਿੱਚ ਸੀਟ ਹਾਰ ਗਏ ਸਨ ਪਰ ਕੇਰਲ ਦੇ ਵਾਇਨਾਡ ਤੋਂ ਜਿੱਤ ਗਏ ਸਨ। ਦੱਸਣਯੋਗ ਹੈ ਕਿ ਸੀਈਸੀ ਦੇ ਹੋਰ ਮੈਂਬਰਾਂ ’ਚ ਅੰਬਿਕਾ ਸੋਨੀ, ਅਧੀਰ ਰੰਜਨ ਚੌਧਰੀ, ਟੀਐਸ ਸਿੰਘਦੇਓ ਵੀ ਸ਼ਾਮਲ ਹਨ।
.jpg)

.jpg)
.jpg)
.jpg)





















.jpg)






























.jpg)
























.jpg)






.jpg)














