ਨਵੀਂ ਦਿੱਲੀ - ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ’ਚ ਅੱਜ ਮਨੀਪੁਰ ਹਿੰਸਾ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਮੈਂਬਰ ਦੋਵੇਂ ਸਦਨਾਂ ’ਚ ਕਾਲੇ ਕੱਪੜੇ ਪਹਿਨ ਕੇ ਆਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ’ਚ ਮਨੀਪੁਰ ਬਾਰੇ ਬਿਆਨ ਨਾ ਦੇਣ ’ਤੇ ਰੋਸ ਪ੍ਰਗਟਾਇਆ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਬੋਲਣ ਤੋਂ ਰੋਕਣ ’ਤੇ ਵਿਰੋਧੀ ਧਿਰ ਨੇ ਸਦਨ ’ਚੋਂ ਵਾਕਆਊਟ ਕੀਤਾ। ਹੰਗਾਮੇ ਦੌਰਾਨ ਹੀ ਲੋਕ ਸਭਾ ’ਚ ਦੋ ਅਤੇ ਰਾਜ ਸਭਾ ’ਚ ਇਕ ਬਿੱਲ ਪਾਸ ਕਰ ਦਿੱਤੇ ਗਏ। ਇਸ ਮਗਰੋਂ ਦੋਵੇਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਉਠਾ ਦਿੱਤੀ ਗਈ।
ਲੋਕ ਸਭਾ ’ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸਰਕਾਰ ਦੇ ਵਿਦੇਸ਼ੀ ਦੌਰਿਆਂ ਬਾਰੇ ਬਿਆਨ ਦਿੱਤਾ। ਵਿਰੋਧੀ ਧਿਰ ਵੱਲੋਂ ਜੈਸ਼ੰਕਰ ਦੇ ਬਿਆਨ ਦੌਰਾਨ ਅੜਿੱਕਾ ਡਾਹੁਣ ’ਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅਤੇ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਵਿਚਾਲੇ ਤਕਰਾਰ ਹੋਈ। ਜੈਸ਼ੰਕਰ ਦੇ ਬਿਆਨ ਮਗਰੋਂ ਚੌਧਰੀ ਕੋਈ ਨੁਕਤਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਸਨ। ਗੋਇਲ ਨੇ ਕਿਹਾ ਕਿ ਉਹ ਕਾਂਗਰਸ ਆਗੂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦੇਣਗੇ ਕਿਉਂਕਿ ਉਨ੍ਹਾਂ ਵਿਦੇਸ਼ ਮੰਤਰੀ ਦੇ ਬਿਆਨ ਦੌਰਾਨ ਅੜਿੱਕਾ ਡਾਹਿਆ ਸੀ। ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਸ਼ਬਦੀ ਜੰਗ ਦੌਰਾਨ ਕਈ ਮੈਂਬਰ ਮਨੀਪੁਰ ਹਿੰਸਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਦੇ ਰਹੇ। ਸਦਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਐਨ ਪਹਿਲਾਂ ਇਕ ਕਾਂਗਰਸ ਮੈਂਬਰ ਨੇ ਕਾਗਜ਼ ਪਾੜ ਕੇ ਚੇਅਰ ਵੱਲ ਉਛਾਲ ਦਿੱਤੇ। ਜਦੋਂ ਸਦਨ ਤਿੰਨ ਵਜੇ ਜੁੜਿਆ ਤਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਘਟਨਾ ਦਾ ਜ਼ਿਕਰ ਕੀਤਾ ਅਤੇ ਚੇਅਰ ਨੂੰ ਬੇਨਤੀ ਕੀਤੀ ਕਿ ਉਹ ਮੈਂਬਰ ਦਾ ਨਾਮ ਲੈਣ। ਗੋਇਲ ਨੇ ਕਾਲੇ ਕੱਪੜੇ ਪਹਿਨ ਕੇ ਸਦਨ ’ਚ ਆਏ ਵਿਰੋਧੀ ਮੈਂਬਰਾਂ ’ਤੇ ਵਰ੍ਹਦਿਆਂ ਕਿਹਾ ਕਿ ਉਹ ਆਪਣੇ ਕਾਲੇ ਕਾਰਨਾਮਿਆਂ ਨੂੰ ਆਪਣੀ ਪੁਸ਼ਾਕ ਪਿੱਛੇ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















