ਛੇ ਵਿਅਕਤੀ ਜ਼ਖ਼ਮੀ; ਕਈ ਗੱਡੀਆਂ ਦਾ ਨੁਕਸਾਨ; ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਲਿਆ ਸਥਿਤੀ ਦਾ ਜਾਇਜ਼ਾ
* ਦਿੱਲੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਆਰੰਭੀ
ਨਵੀਂ ਦਿੱਲੀ,- ਕੌਮੀ ਰਾਜਧਾਨੀ ’ਚ ਭਾਰੀ ਮੀਂਹ ਕਾਰਨ ਅੱਜ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਵਾਹਨਾਂ ’ਤੇ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (45) ਵਜੋਂ ਹੋਈ ਹੈ। ਉਹ ਟੈਕਸੀ ਡਰਾਈਵਰ ਸੀ ਤੇ ਦਿੱਲੀ ਦੇ ਰੋਹਿਣੀ ਦਾ ਰਹਿਣ ਵਾਲਾ ਸੀ। ਇਸ ਘਟਨਾ ਕਾਰਨ ਹਵਾਈ ਸੇਵਾ ਮੁਲਤਵੀ ਕਰਨੀ ਪਈ। ਇਸ ਦੌਰਾਨ ਦਿੱਲੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਇਸੇ ਦੌਰਾਨ ਸਰਕਾਰ ਨੇ ਮਿ੍ਰਤਕ ਦੇ ਪਰਿਵਾਰ ਨੂੰ 20 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















