ਨਵੀਂ ਦਿੱਲੀ-ਦੋ ਸਾਬਕਾ ਪ੍ਰਧਾਨ ਮੰਤਰੀਆਂ ਪੀ ਵੀ ਨਰਸਿਮ੍ਹਾ ਰਾਓ ਤੇ ਚੌਧਰੀ ਚਰਨ ਸਿੰਘ ਅਤੇ ਹਰੇ ਇਨਕਲਾਬ ਦੇ ਬਾਨੀ ਐੱਮ ਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਨਿਵਾਜੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਫ਼ੈਸਲਾ ਲਿਆ ਸੀ। ਇਹ ਪਹਿਲੀ ਵਾਰ ਹੈ ਜਦੋਂ ਇਕ ਸਾਲ ’ਚ ਸਭ ਤੋਂ ਵੱਧ ਪੰਜ ਭਾਰਤ ਰਤਨ ਐਲਾਨੇ ਗਏ ਹਨ। ਇਸ ਤੋਂ ਪਹਿਲਾਂ 1999 ’ਚ ਚਾਰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਸੀ। ਸ੍ਰੀ ਅਡਵਾਨੀ (96) ਹੀ ਇਕੋ ਇਕ ਹਸਤੀ ਹਨ ਜਿਨ੍ਹਾਂ ਨੂੰ ਮੌਜੂਦਾ ਵਰ੍ਹੇ ਜਿਊਂਦੇ ਜੀਅ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ ਬਾਕੀ ਚਾਰ ਨੂੰ ਮਰਨ ਉਪਰੰਤ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਨਾਲ ਨਿਵਾਜਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਾਰਵਾਦੀ ਨੀਤੀਆਂ ਅਪਣਾ ਕੇ ਅਰਥਚਾਰੇ ਦੀ ਨੁਹਾਰ ਬਦਲਣ ਵਾਲੇ ਪੀ ਵੀ ਨਰਸਿਮ੍ਹਾ ਰਾਓ, ਕਿਸਾਨੀ ਮੁੱਦਿਆਂ ਦੇ ਮੁਦੱਈ ਚਰਨ ਸਿੰਘ ਅਤੇ ਆਲਮੀ ਪੱਧਰ ਦੇ ਖੇਤੀ ਵਿਗਿਆਨੀ ਐੱਮ ਐੱਸ ਸਵਾਮੀਨਾਥਨ ਵੱਲੋਂ ਦੇਸ਼ ਲਈ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ। ਪੱਛਮੀ ਉੱਤਰ ਪ੍ਰਦੇਸ਼ ਦੇ ਜਾਟ ਆਗੂ ਅਤੇ 1979-80 ’ਚ ਪ੍ਰਧਾਨ ਮੰਤਰੀ ਰਹੇ ਚਰਨ ਸਿੰਘ ਕਾਂਗਰਸ ਦੀ ਸਿਆਸਤ ਦੇ ਵਿਰੋਧੀ ਰਹੇ ਸਨ। ਸਾਲ 1991 ਤੋਂ 1996 ਤੱਕ ਪ੍ਰਧਾਨ ਮੰਤਰੀ ਰਹੇ ਕਾਂਗਰਸ ਆਗੂ ਨਰਸਿਮ੍ਹਾ ਰਾਓ ਨੂੰ ਆਰਥਿਕ ਸੁਧਾਰਾਂ ਲਈ ਯਾਦ ਕੀਤਾ ਜਾਂਦਾ ਹੈ। ਮੋਦੀ ਨੇ ਕਿਹਾ ਕਿ ਇਹ ਭਾਜਪਾ ਸਰਕਾਰ ਦੀ ਖੁਸ਼ਕਿਸਮਤੀ ਹੈ ਕਿ ਚਰਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਰਨ ਸਿੰਘ ਭਾਵੇਂ ਵਿਧਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਜਾਂ ਦੇਸ਼ ਦੇ ਗ੍ਰਹਿ ਮੰਤਰੀ ਰਹੇ ਪਰ ਉਨ੍ਹਾਂ ਹਮੇਸ਼ਾ ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਇਆ ਅਤੇ ਉਹ ਐਮਰਜੈਂਸੀ ਖ਼ਿਲਾਫ਼ ਡਟ ਕੇ ਖੜ੍ਹੇ ਹੋਏ ਸਨ। ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਦੇਣ ਦਾ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੋਤੇ ਜੈਯੰਤ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਆਰਐੱਲਡੀ ਦੀ ਲੋਕ ਸਭਾ ਚੋਣਾਂ ’ਚ ਭਾਜਪਾ ਨਾਲ ਗੱਠਜੋੜ ਲਈ ਗੱਲਬਾਤ ਚੱਲ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਨਰਸਿਮ੍ਹਾ ਰਾਓ ਨੂੰ ਸ਼ਰਧਾਂਜਲੀ ਦਿੰਦਿਆਂ ਮੋਦੀ ਨੇ ਕਿਹਾ ਕਿ ਉਨ੍ਹਾਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਵਜੋਂ ਕੰਮ ਕਰਦਿਆਂ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਦੀ ਮਜ਼ਬੂਤ ਨੀਂਹ ਰੱਖੀ ਸੀ। ਮੋਦੀ ਨੇ ਐੱਮ ਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਇਤਿਹਾਸਕ ਯੋਗਦਾਨ ਪਾਇਆ ਹੈੈ।
.jpg)
.jpg)

.jpg)
.jpg)




















.jpg)





























.jpg)


























.jpg)






.jpg)














