ਧਰਮਕੋਟ, (ਪੰਜਾਬੀ ਰਾਈਟਰ)- ਇੱਥੋਂ ਦੀ ਅਨਾਜ ਮੰਡੀ ਵਿੱਚ ਮਜ਼ਦੂਰੀ ਕਰਨ ਆਏ ਪਿੰਡ ਦੌਧਰ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮਿਰਤਕ ਦੀ ਪਛਾਣ ਹੈਪੀ ਵਜੋਂ ਹੋਈ ਹੈ, ਜਿਸ ਦੀ ਲਾਸ਼ ਅੱਜ ਤੜਕਸਾਰ ਮੰਡੀ ਦੇ ਬਾਥਰੂਮ ਵਿੱਚੋਂ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹੈਪੀ ਆਪਣੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ।
ਮ੍ਰਿਤਕ ਦੇ ਸਾਥੀ ਬੰਗਾ ਸਿੰਘ ਨੇ ਦੱਸਿਆ ਕਿ ਉਹ ਬੱਬੂ ਨਾਮੀ ਆੜ੍ਹਤੀ ਕੋਲ ਮਜ਼ਦੂਰੀ ਕਰਨ ਲਈ ਆਏ ਹੋਏ ਸਨ। ਬੀਤੀ ਸ਼ਾਮ ਹੈਪੀ ਦਵਾਈ ਲੈਣ ਦੇ ਬਹਾਨੇ ਪੈਸੇ ਲੈ ਕੇ ਗਿਆ ਸੀ ਅਤੇ ਨੂਰਪੁਰ ਹਕੀਮਾਂ ਤੋਂ ਕਥਿਤ ਤੌਰ ‘ਤੇ ‘ਚਿੱਟਾ’ ਲੈ ਆਇਆ। ਜਦੋਂ ਉਹ ਨਸ਼ੇ ਦਾ ਟੀਕਾ ਲਗਾਉਣ ਲੱਗਾ ਤਾਂ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਇਸ ਉੱਤੇ ਆਪਣਾ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਹਲਕੇ ਦੇ ਪਿੰਡ ਨੂਰਪੁਰ ਹਕੀਮਾਂ ਵਿਚ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ ਅਤੇ ਦਿਨ ਭਰ ਪਿੰਡ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਿੰਡ ਵਿੱਚ ਅਨੇਕਾਂ ਵਾਰ ਨਸ਼ਾ ਵਿਰੋਧੀ ਸੈਮੀਨਾਰ ਕਰਵਾਉਣ ਦੇ ਬਾਵਜੂਦ ਨਸ਼ਿਆਂ ਦਾ ਪ੍ਰਕੋਪ ਸ਼ਰੇਆਮ ਜਾਰੀ ਹੈ। ਥਾਣਾ ਮੁਖੀ ਲਛਮਣ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਅੱਜ ਸਵੇਰੇ ਮੰਡੀ ਵਿੱਚ ਇੱਕ ਨੌਜਵਾਨ ਦੇ ਮੌਤ ਦੀ ਸੂਚਨਾ ਮਿਲੀ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਮਿਰਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰ ਦੇ ਬਿਆਨਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















