ਵਾਸ਼ਿੰਗਟਨ (ਪੰਜਾਬੀ ਰਾਈਟਰ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਅੱਜ ਫੋਨ ’ਤੇ ਲਗਪਗ 40 ਮਿੰਟ ਤੱਕ ਲੰਬੀ ਗੱਲਬਾਤ ਹੋਈ।
ਇਹ ਪਤਾ ਲੱਗਿਆ ਹੈ ਕਿ ਇਸ ਗੱਲਬਾਤ ਵਿੱਚ ਦੋਵਾਂ ਨੇਤਾਵਾਂ ਨੇ ਮੱਧ ਪੂਰਬ ਦੇ ਮੌਜੂਦਾ ਹਾਲਾਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਇਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਹੋਰਮੁਜ਼ ਜਲ ਮਾਰਗ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ।
ਨਿਊਜ਼ ਏਜੰਸੀ ਪੀ.ਟੀ.ਆਈ. ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਲਗਪਗ 40 ਮਿੰਟ ਤੱਕ ਫ਼ੋਨ ’ਤੇ ਗੱਲਬਾਤ ਹੋਈ। ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਤੇ ਇਸ ਦੇ ਸਿਰੇ ਨਾ ਚੜ੍ਹਨ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਗੱਲਬਾਤ ਸੀ। ਇਸ ਦੌਰਾਨ ਸ੍ਰੀ ਮੋਦੀ ਨੇ ਟਰੰਪ ਨੂੰ ਕਿਹਾ, ‘ਭਾਰਤ ਦੇ ਲੋਕ ਤੁਹਾਨੂੰ ਪਸੰਦ ਕਰਦੇ ਹਨ।’
ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੇ ਹਾਲਾਤ ਅਤੇ ਉੱਥੇ ਸ਼ਾਂਤੀ ਬਹਾਲ ਕਰਨ ਦੀ ਲੋੜ ਬਾਰੇ ਵਿਚਾਰ-ਵਟਾਂਦਰਾ ਕੀਤਾ। ਗੱਲਬਾਤ ਵਿੱਚ ਖੇਤਰੀ ਸੁਰੱਖਿਆ, ਚੱਲ ਰਹੇ ਟਕਰਾਅ ਅਤੇ ਊਰਜਾ ਦੀ ਸਥਿਤੀ ਵਰਗੇ ਮੁੱਦੇ ਪ੍ਰਮੁੱਖ ਰਹੇ। ਇਹ ਚਰਚਾ ਖਾਸ ਤੌਰ ’ਤੇ ਇਸ ਲਈ ਅਹਿਮ ਹੈ ਕਿਉਂਕਿ ਤਹਿਰਾਨ ਅਤੇ ਹੋਰਮੁਜ਼ ਜਲ ਮਾਰਗ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾਵਾਂ ਬਣੀਆਂ ਹੋਈਆਂ ਹਨ।
ਇਸ ਫ਼ੋਨ ਕਾਲ ਦੌਰਾਨ ਆਉਣ ਵਾਲੇ ਸਮੇਂ ਵਿੱਚ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ਖਾਸ ਕਰਕੇ ਕੂਟਨੀਤੀ, ਆਰਥਿਕਤਾ ਅਤੇ ਰੱਖਿਆ ਦੇ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਦੀ ਗੱਲ ਕਹੀ ਗਈ। ਇਸ ਦੌਰਾਨ ਟਰੰਪ ਨੂੰ ਖੇਤਰੀ ਸਥਿਰਤਾ ਬਣਾਈ ਰੱਖਣ ਲਈ ਭਾਰਤ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਇਸ ਗੱਲਬਾਤ ਦੌਰਾਨ ਤਹਿਰਾਨ ਦੀਆਂ ਗਤੀਵਿਧੀਆਂ ਅਤੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਲੈਬਨਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਥਿਰਤਾ ਨੂੰ ਲੈ ਕੇ ਵੀ ਗੰਭੀਰ ਚਰਚਾ ਹੋਈ। ਦੋਵਾਂ ਨੇਤਾਵਾਂ ਨੇ ਅੰਤਰਰਾਸ਼ਟਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੁੰਦਰੀ ਰਸਤਿਆਂ ਦੀ ਸੁਰੱਖਿਆ ਲਈ ਸਥਾਨਕ ਪੁਲੀਸ ਅਤੇ ਸੁਰੱਖਿਆ ਬਲਾਂ ਦੀ ਭੂਮਿਕਾ ’ਤੇ ਵੀ ਗੱਲ ਕੀਤੀ।
ਇਸ ਦੌਰਾਨ ਭਾਰਤ ਅਤੇ ਅਮਰੀਕਾ ਵਿਚਾਲੇ ਆਪਸੀ ਸਾਂਝ ਅਤੇ ਰਣਨੀਤਕ ਰਿਸ਼ਤਿਆਂ ਬਾਰੇ ਵੀ ਗੱਲਬਾਤ ਕੀਤੀ ਗਈ। ਦੋਵਾਂ ਦੇਸ਼ਾਂ ਦੇ ਆਗੂਆਂ ਨੇ ਵਪਾਰ, ਸੁਰੱਖਿਆ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਗੱਲਬਾਤ ਨੂੰ ਆਉਣ ਵਾਲੇ ਸਮੇਂ ਵਿੱਚ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।
.jpg)
.jpg)
.jpg)
.jpg)




















.jpg)































.jpg)

























.jpg)
.jpg)




















