ਚੰਡੀਗੜ੍ਹ, 18 ਮਈ (ਪੰਜਾਬੀ ਰਾਈਟਰ)- ਭਾਰਤੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ 23 ਮਈ ਤੱਕ ਲੂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਇਸੇ ਦੌਰਾਨ ਪੰਜਾਬ ਤੇ ਹਰਿਆਣਾ ਦੇ ਬਹੁਤੇ ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਤੋਂ ਪਾਰ ਹੋ ਗਿਆ ਹੈ। ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ’ਚ ਸਿਰਸਾ ਸਭ ਤੋਂ ਗਰਮ ਇਲਾਕੇ ਦਰਜ ਕੀਤੇ ਗਏ ਹਨ। ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਵਿਦਰਭ ਸਮੇਤ ਕਈ ਰਾਜਾਂ ਵਿੱਚ 23 ਮਈ ਤੱਕ ਲੂ ਦੀ ਸਥਿਤੀ ਬਣੀ ਰਹਿ ਸਕਦੀ ਹੈ। ਮੌਸਮ ਵਿਭਾਗ ਨੇ ਲੂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਅਤੇ ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ 21 ਮਈ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 22-23 ਮਈ ਦੌਰਾਨ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਲੂ ਦੀ ਸਥਿਤੀ ਦੇ ਨਾਲ-ਨਾਲ ਮੌਸਮ ਵਿਭਾਗ ਨੇ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਲਿਸ਼ਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਜੰਮੂ-ਕਸ਼ਮੀਰ ਵਿੱਚ 19 ਤੇ 20 ਮਈ ਨੂੰ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ ਜਦਕਿ ਉੱਤਰਾਖੰਡ ਵਿੱਚ 20 ਤੋਂ 23 ਮਈ ਦਰਮਿਆਨ ਅਜਿਹੀ ਸਥਿਤੀ ਦੇਖਣ ਨੂੰ ਮਿਲ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ 19 ਤੋਂ 23 ਮਈ ਦੌਰਾਨ ਤੇਜ਼ ਹਵਾਵਾਂ ਦੇ ਨਾਲ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।
.jpg)
.jpg)

.jpg)
.jpg)





























.jpg)






























.jpg)










.jpg)

















.jpg)









