ਸ੍ਰੀਨਗਰ, 12 ਜੁਲਾਈ (ਪੰਜਾਬੀ ਰਾਈਟਰ)- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭਾਜਪਾ ’ਤੇ ਨੈਸ਼ਨਲ ਕਾਨਫਰੰਸ ਵਿੱਚ ਫੁੱਟ ਪਾ ਕੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਲਈ ਪੈਸੇ ਦੀ ਤਾਕਤ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਜੰਮੂ ਤੋਂ ਨੈਸ਼ਨਲ ਕਾਨਫਰੰਸ ਦੇ ਇਕ ਵਿਧਾਇਕ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 20-30 ਕਰੋੜ ਰੁਪਏ ਅਤੇ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਪਾਸਾ ਬਦਲਣ ਲਈ 20-30 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਅਬਦੁੱਲਾ ਨੇ ਦਾਅਵਾ ਕੀਤਾ, ‘‘ਨੈਸ਼ਨਲ ਕਾਨਫਰੰਸ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੈਸੇ ਅਤੇ ਅਹੁਦਿਆਂ ਦੀ ਪੇਸ਼ਕਸ਼ ਨੇ ਜਦੋਂ ਕੰਮ ਨਹੀਂ ਕੀਤਾ, ਤਾਂ ਭਾਜਪਾ ਹੁਣ ਬੰਦ ਕਮਰਿਆਂ ਵਿੱਚ ਮੇਰੇ ਵਿਧਾਇਕਾਂ ਨੂੰ ਕਹਿ ਰਹੀ ਹੈ ਕਿ ਸਾਡੇ ਨਾਲ ਆਓ ਅਤੇ ਅਸੀਂ ਤੁਹਾਨੂੰ ਰਾਜ ਦਾ ਦਰਜਾ ਦੇਵਾਂਗੇ।’’ ਆਪਣੀ ਪਾਰਟੀ ਦੇ ਸਾਥੀਆਂ ’ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਖ਼ੁਦ ਨੂੰ ਨਹੀਂ ਵੇਚਣਗੇ। ਉਮਰ ਅਬਦੁੱਲਾ ਨੇ ਕਿਹਾ ਕਿ ਪਾਰਟੀ ਵਿੱਚ ਇੱਕ ਵੀ ਅਜਿਹਾ ਵਿਧਾਇਕ ਨਹੀਂ ਹੈ ਜੋ 30 ਕਰੋੜ ਜਾਂ 100 ਕਰੋੜ ਰੁਪਏ ਵਿੱਚ ਆਪਣੀ ਜ਼ਮੀਰ ਵੇਚ ਦੇਵੇਗਾ। ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਅਬਦੁੱਲਾ ਨੇ ਅੱਗੇ ਕਿਹਾ, ‘ਇਹ ਨਾ ਸੋਚੋ ਕਿ ਅਸੀਂ ਐਨੇ ਕਮਜ਼ੋਰ ਹਾਂ ਕਿ ਤੁਸੀਂ ਪਿਛਲੇ ਦਰਵਾਜ਼ੇ ਰਾਹੀਂ ਦਾਖਲ ਹੋ ਜਾਓਗੇ। ਤੁਸੀਂ ਪਿਛਲੇ ਦਰਵਾਜ਼ੇ ਰਾਹੀਂ ਕਦੇ ਵੀ ਸਾਹਮਣੇ ਵਾਲੀ ਕੁਰਸੀ ਤੱਕ ਨਹੀਂ ਪਹੁੰਚ ਸਕੋਗੇ। ਲੋਕਾਂ ਨੇ ਤੁਹਾਨੂੰ ਪਿੱਛੇ ਰੱਖਿਆ ਹੈ, ਅਤੇ ਤੁਸੀਂ ਉੱਥੇ ਹੀ ਰਹੋਗੇ।’
ਬਾਅਦ ਵਿੱਚ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੀਨੀਅਰ ਅਬਦੁੱਲਾ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਪਹਿਲਾਂ ਵੀ ਹੋਈਆਂ ਹਨ।
ਅਬਦੁੱਲਾ ਨੇ ਇੱਥੇ ਕੇਂਦਰ ਸਰਕਾਰ ਨੂੰ ਕਿਹਾ ਕਿ ਜਦੋਂ ਰਾਜ ਦਾ ਦਰਜਾ ਬਹਾਲ ਕਰਨ ਦੀ ਗੱਲ ਆਉਂਦੀ ਹੈ, ਤਾਂ ਉਹ (ਕੇਂਦਰ) ਉਨ੍ਹਾਂ ਦੇ ਸਬਰ ਨੂੰ ਕਮਜ਼ੋਰੀ ਨਾ ਸਮਝੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ‘ਢੁੱਕਵੇਂ ਸਮੇਂ’ ਦੀ ਪਰਿਭਾਸ਼ਾ ਸਪੱਸ਼ਟ ਕਰੇ। ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਬਦੁੱਲਾ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੇਂਦਰ ਲੱਦਾਖ ਦੇ ਲੋਕਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਤਾਂ ‘ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕਿਉਂ ਨਹੀਂ’। ਕੇਂਦਰ ਸਰਕਾਰ ਨੂੰ ਆਪਣੇ ਆਪ ਤੋਂ ਪੁੱਛਣਾ ਚਾਹੀਦਾ ਹੈ ਕਿ ਡੇਢ ਸਾਲ ਤੋਂ ਵੱਧ ਸਮੇਂ ਤੱਕ ਸੱਤਾ ਵਿੱਚ ਰਹਿਣ ਤੋਂ ਬਾਅਦ, ਜੰਮੂ ਕਸ਼ਮੀਰ ਦੀ ਸੱਤਾਧਾਰੀ ਪਾਰਟੀ ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰਨ ਬਾਰੇ ਕਿਉਂ ਸੋਚ ਰਹੀ ਹੈ। ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ 20 ਜੁਲਾਈ ਨੂੰ ਜੰਤਰ ਮੰਤਰ ’ਤੇ ਪਾਰਟੀ ਦੇ ਪ੍ਰਸਤਾਵਿਤ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਅਬਦੁੱਲਾ ਨੇ ਸਿਆਸੀ ਪਾਰਟੀਆਂ ਨੂੰ ਦਿੱਲੀ ਵਿੱਚ ਨੈਸ਼ਨਲ ਕਾਨਫਰੰਸ ਦੇ ਪ੍ਰਦਰਸ਼ਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
.jpg)
.jpg)

.jpg)
.jpg)














































.jpg)










.jpg)








.jpg)





























.jpg)


