ਨਵੀਂ ਦਿੱਲੀ, 21 ਜੁਲਾਈ (ਪੰਜਾਬੀ ਰਾਈਟਰ)- ਨੀਟ-ਯੂ.ਜੀ. 2026 (NEET-UG) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ‘ਕੋਕਰੋਚ ਜਨਤਾ ਪਾਰਟੀ’ (CJP) ਦੇ ਸੰਸਦ ਮਾਰਚ ਦੌਰਾਨ ਦਿੱਲੀ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਹੋਈ ਬੈਠਕ ਦੇ ਬਾਵਜੂਦ ਸੀ.ਜੇ.ਪੀ. ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਧਰਨਾ ਅਤੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ। ਕਾਂਗਰਸ ਪਾਰਟੀ ਨੇ ਵੀ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ ਹੈ। ਦੱਸ ਦਈਏ ਕਿ ਸੋਮਵਾਰ ਨੂੰ ਕੇਂਦਰੀ ਦਿੱਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ। ਇਸ ਭੜਕੀ ਹਿੰਸਾ ਅਤੇ ਭੰਨਤੋੜ 'ਚ ਵੱਡੀ ਗਿਣਤੀ ’ਚ ਪੁਲੀਸ ਕਰਮੀ ਅਤੇ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ, ਜਦਕਿ ਪੁਲੀਸ ਨੇ ਲਗਭਗ 100 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਸਾਲ 2019 ਦੇ ਨਾਗਰਿਕਤਾ ਸੋਧ ਕਾਨੂੰਨ (CAA) ਵਿਰੋਧੀ ਅੰਦੋਲਨ ਦੀ ਯਾਦ ਦਿਵਾਉਂਦੇ ਇਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਨੇ 20 ਜੂਨ ਤੋਂ ਚੱਲ ਰਹੇ ਧਰਨੇ ਤੋਂ ਬਾਅਦ ਪਹਿਲੀ ਵਾਰ ਸੀ.ਜੇ.ਪੀ. ਆਗੂਆਂ ਨਾਲ ਰਸਮੀ ਗੱਲਬਾਤ ਕੀਤੀ।
ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਸੀ.ਜੇ.ਪੀ. ਦੇ ਨੁਮਾਇੰਦਿਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸਿੱਖਿਆ ਮੰਤਰੀ ਦੀ ਬਰਖ਼ਾਸਤਗੀ ਸਮੇਤ ਆਪਣੀਆਂ ਹੋਰ ਪ੍ਰਮੁੱਖ ਮੰਗਾਂ ਦਾ ਮੰਗ-ਪੱਤਰ ਨੱਢਾ ਨੂੰ ਸੌਂਪਿਆ। ਸਰਕਾਰ ਨੇ ਮੰਗ-ਪੱਤਰ 'ਤੇ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਹਸਪਤਾਲ 'ਚ ਜ਼ੇਰੇ-ਇਲਾਜ ਜਾਣੇ-ਪਛਾਣੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨੌਜਵਾਨ ਆਗੂਆਂ ਨੂੰ ਸੰਸਦ ’ਚ ਮੈਂਬਰ ਪਾਰਲੀਮੈਂਟ (MPs) ਨਾਲ ਮਿਲਣ ਦੀ ਇਜਾਜ਼ਤ ਨਹੀਂ ਮਿਲਦੀ ਜਾਂ ਸੰਸਦ ਮੈਂਬਰ ਹਸਪਤਾਲ ਆ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਦੇ। ਉੱਧਰ ਵਾਂਗਚੁਕ ਦੀ ਭੁੱਖ ਹੜਤਾਲ ਮੰਗਲਵਾਰ ਨੂੰ 24ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ, ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ ਸੀ, ਨੇ ਸੋਮਵਾਰ ਨੂੰ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਦਿੱਲੀ ਦੇ ਜੰਤਰ-ਮੰਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਚੌਕਸੀ ਵਧਾ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨਿਵਾਸ ਨੇੜਿਉਂ ਰਾਹੁਲ ਗਾਂਧੀ ਨੂੰ ਧਰਨੇ ਵਿਚੋਂ ਚੁੱਕਿਆ
ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ਬਾਹਰ ਧਰਨਾ ਦੇ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਧੱਕੇ ਨਾਲ ਹਟਾ ਕੇ ਹਿਰਾਸਤ ਵਿੱਚ ਲੈ ਲਿਆ। ਰਾਹੁਲ ਨੇ ਇੱਕ ਦਿਨ ਪਹਿਲਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਕਾਰਵਾਈ ਖਿਲਾਫ਼ ਕਰਨਾਟਕ ਅਤੇ ਕੇਰਲ ਦੇ ਮੁੱਖ ਮੰਤਰੀਆਂ ਸਮੇਤ ਹੋਰ ਕਾਂਗਰਸੀ ਨੇਤਾਵਾਂ ਨਾਲ ਮਿਲ ਕੇ ਦੁਪਹਿਰ ਵੇਲੇ ਧਰਨਾ ਸ਼ੁਰੂ ਕੀਤਾ ਸੀ। ਜਿਵੇਂ ਹੀ ਪੁਲੀਸ ਨੇ ਧਰਨੇ ਵਾਲੀ ਥਾਂ 'ਤੇ ਕਾਰਵਾਈ ਸ਼ੁਰੂ ਕੀਤੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜ਼ਮੀਨ 'ਤੇ ਲੇਟ ਗਏ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਚੁੱਕੇ ਜਾਣ ਦਾ ਵਿਰੋਧ ਕਰਦੇ ਨਜ਼ਰ ਆਏ। ਇਸ ਦੌਰਾਨ ਧੱਕਾਮੁੱਕੀ ਵੀ ਹੋਈ। ਰਾਹੁਲ ਨੇ ਇਕ ਸਮਰਥਕ ਨੇ ਦੱਸਿਆ ਕਿ ਇਸ ਦੌਰਾਨ ਰਾਹੁਲ ਗਾਂਧੀ ਦੀ ਅੱਖ ਦੇ ਹੇਠਾਂ ਸੱਟ ਲੱਗੀ ਹੈ। ਇਸ ਦੌਰਾਨ ਉਦੋਂ ਕਾਫ਼ੀ ਰੌਲਾ ਰੱਪਾ ਦੇਖਣ ਨੂੰ ਮਿਲਿਆ, ਜਦੋਂ ਪ੍ਰਿਯੰਕਾ ਗਾਂਧੀ ਪੁਲੀਸ ਦੀ ਬੱਸ ਚੱਲਣ ਤੋਂ ਬਾਅਦ ਵੀ ਉਸ ਦੇ ਦਰਵਾਜ਼ੇ ਨਾਲ ਲਟਕ ਕੇ ਵਿਰੋਧ ਜਤਾਉਂਦੀ ਰਹੀ।
ਸੋਨੀਆ ਗਾਂਧੀ ਮੰਦਿਰ ਮਾਰਗ ਪੁਲੀਸ ਸਟੇਸ਼ਨ ਪਹੁੰਚੀ
ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਦਿੱਲੀ ਦੇ ਮੰਦਿਰ ਮਾਰਗ ਪੁਲੀਸ ਸਟੇਸ਼ਨ ਪਹੁੰਚ ਗਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦੀ ਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਆਕਾ ਗਾਂਧੀ ਵਾਡਰਾ ਨੂੰ ਵੀ ਇਸੇ ਥਾਣੇ ਵਿੱਚ ਲਿਆਂਦਾ ਗਿਆ ਹੈ। ਇਸ ਦੌਰਾਨ, ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿਰਾਸਤ ਵਿੱਚ ਲਏ ਗਏ ਹੋਰ ਸੰਸਦ ਮੈਂਬਰਾਂ ਨੂੰ ਕਿੰਗਜ਼ਵੇਅ ਕੈਂਪ ਰੱਖਿਆ ਗਿਆ ਹੈ। ਦੂਜੇ ਪਾਸੇ, ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਮਾਡਲ ਟਾਊਨ ਸਥਿਤ ਛੱਤਰਸਾਲ ਸਟੇਡੀਅਮ ਵਿੱਚ ਲਿਜਾਇਆ ਗਿਆ ਹੈ। ਰਾਜਧਾਨੀ ਵਿੱਚ ਸਿਆਸੀ ਤਣਾਅ ਕਾਰਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

.jpg)
.jpg)
.jpg)
.jpg)














































.jpg)










.jpg)









.jpg)




























.jpg)


