ਅੰਮ੍ਰਿਤਸਰ/ਅਟਾਰੀ, - ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਕੀਤੀ ਜਾ ਰਹੀ ਤਸਕਰੀ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਲਦੀ ਹੀ ਭਾਰਤ-ਪਾਕਿ ਸਰਹੱਦ ’ਤੇ ਐਂਟੀ ਡਰੋਨ ਟੈਕਨਾਲੋਜੀ ਸਥਾਪਤ ਕੀਤੀ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤਾ ਹੈ। ਰਾਜਪਾਲ, ਡੀਜੀਪੀ ਗੌਰਵ ਯਾਦਵ ਤੇ ਹੋਰ ਅਧਿਕਾਰੀਆਂ ਨੇ ਅੱਜ ਸਰਹੱਦੀ ਇਲਾਕੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਬੀਤੇ ਦਿਨ ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ ਸੀ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਹੁੰਦੀ ਤਸਕਰੀ ਰੋਕਣ ਲਈ ਇੱਕ ਸਾਲ ਦੇ ਅੰਦਰ ਭਾਰਤ-ਪਾਕਿ ਸਰਹੱਦ ’ਤੇ ਐਂਟੀ ਡਰੋਨ ਟੈਕਨਾਲੋਜੀ ਸਥਾਪਤ ਕੀਤੀ ਜਾਵੇਗੀ ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਨਸ਼ਿਆਂ ਦੇ ਖਾਤਮੇ ਲਈ ਹਰ ਜ਼ਿਲ੍ਹੇ ਵਿੱਚ ਪਿੰਡ ਪੱਧਰ ’ਤੇ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦ ਨਾਲ ਲੱਗਦੇ ਛੇ ਜ਼ਿਲ੍ਹਿਆਂ ਵਿੱਚ ਕੰਮ ਕਰਨ ਵਾਲੀਆਂ ਕਮੇਟੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਸ਼ਿਆਂ ਸਬੰਧੀ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਵਕੀਲਾਂ ਦਾ ਵਿਸ਼ੇਸ਼ ਪੈਨਲ ਗਠਿਤ ਕਰਨ ਅਤੇ ਮੁਲਜ਼ਮਾਂ ਨੂੰ ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋੜ ਮੁਤਾਬਕ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਪੁਲੀਸ ਤੇ ਸਿਵਲ ਪ੍ਰਸ਼ਾਸਨ ’ਚ ਉਨ੍ਹਾਂ ਨੂੰ ਮਾਣ-ਸਤਿਕਾਰ ਦੇਣ ਦੀ ਵੀ ਹਦਾਇਤ ਕੀਤੀ। ਰਾਜਪਾਲ ਨੇ ਕਿਹਾ ਕਿ ਪਾਕਿਸਤਾਨ ਸਿੱਧੇ ਤੌਰ ’ਤੇ ਭਾਰਤ ਨਾਲ ਲੜਨ ਦੀ ਸਮਰੱਥਾ ਨਹੀਂ ਰੱਖਦਾ, ਇਸੇ ਲਈ ਉਹ ਤਸਕਰੀ ਤੇ ਹੋਰ ਅਜਿਹੇ ਤਰੀਕਿਆਂ ਰਾਹੀਂ ਭਾਰਤ ਵਿੱਚ ਅਸਥਿਰਤਾ ਪੈਦਾ ਕਰਨਾ ਚਾਹੁੰਦਾ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਸਰਹੱਦੀ ਪਿੰਡ ਧਨੋਏ ਕਲਾਂ ਵਿੱਚ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਮਾਲਾ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ ਅਤੇ ਬੀਐੱਸਐੱਫ ਪੋਸਟ ’ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪੌਦਾ ਲਾਇਆ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਸਰਹੱਦ ਪਾਰੋਂ ਆਉਂਦੇ ਡਰੋਨ ਨੂੰ ਫੜਾਉਣ ਵਿੱਚ ਪੁਲੀਸ ਦੀ ਮਦਦ ਕਰੇਗਾ, ਉਸ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੌਰਾਨ ਸਰਹੱਦੀ ਪਿੰਡ ਧਨੋਏ, ਮੋਦੇ ਅਤੇ ਅਟਲਗੜ੍ਹ ਵਿੱਚ ਯੂਥ ਕਲੱਬਾਂ ਨੂੰ 3.5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ।
.jpg)
.jpg)
.jpg)
.jpg)



















.jpg)































.jpg)


























.jpg)

.jpg)



















