ਕੋਲਕਾਤਾ-ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਪੱਛਮੀ ਬੰਗਾਲ ਵਿੱਚ ਸਕੂਲ ’ਚ ਭਰਤੀ ਘੁਟਾਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਈਡੀ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਨੌਂ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਟੀਐੱਮਸੀ ਦੇ ਕੌਮੀ ਜਨਰਲ ਸਕੱਤਰ ਬੈਨਰਜੀ ਕਰੀਬ 11:30 ਵਜੇ ਕਲੱਕਤਾ ’ਚ ਈਡੀ ਦਫ਼ਤਰ ਪੁੱਜੇ ਅਤੇ ਉਨ੍ਹਾਂ ਕੋਲੋਂ ਰਾਤ 8.40 ਵਜੇ ਤੱਕ ਪੁੱਛ-ਪੜਤਾਲ ਕੀਤੀ ਗਈ। ਅਭਿਸ਼ੇਕ ਨੇ ਅੱਜ ਦਿੱਲੀ ਵਿੱਚ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸ਼ਿਰਕਤ ਕਰਨੀ ਸੀ ਪਰ ਈਡੀ ਸਾਹਮਣੇ ਪੇਸ਼ ਹੋਣ ਕਾਰਨ ਉਹ ਮੀਟਿੰਗ ’ਚ ਸ਼ਾਮਲ ਨਹੀਂ ਹੋ ਸਕੇ। ਈਡੀ ਤੋਂ ਦਫ਼ਤਰੋਂ ਬਾਹਰ ਆਉਣ ਮਗਰੋਂ ਅਭਿਸ਼ੇਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਸਭ ਦਾ ਮਕਸਦ ਉਨ੍ਹਾਂ ਨੂੰ ‘ਇੰਡੀਆ’ ਗੱਠਜੋੜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਸੀ। ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ, “ਬੈਨਰਜੀ ਨੂੰ ਸਕੂਲ ਵਿੱਚ ਭਰਤੀ ’ਚ ਕਥਿਤ ਬੇਨਿਯਮੀਆਂ ਬਾਰੇ ਸਬੂਤ ਦੇਣ ਲਈ ਕਿਹਾ ਗਿਆ ਹੈ।’’ ਪੁੱਛਗਿੱਛ ਬਾਰੇ ਵਿਸਥਾਰ ਵਿੱਚ ਦੱਸਦਿਆਂ ਈਡੀ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੇ ਤਿੰਨ ਸਹਿਯੋਗੀਆਂ ਨੇ ਕਥਿਤ ਤੌਰ ’ਤੇ ਘੁਟਾਲੇ ਵਿੱਚ ਸ਼ਾਮਲ ਕੰਪਨੀ ‘ਲੀਪਸ ਐਂਡ ਬਾਊਂਡਸ’ ਨਾਲ ਉਸ ਦੀ ਭੂਮਿਕਾ ਅਤੇ ਜੁੜੇ ਹੋਣ ਸਬੰਧੀ ਅਭਿਸ਼ੇਕ ਤੋਂ ਸਵਾਲ ਕੀਤੇ ਗਏ। ਅਭਿਸ਼ੇਕ ਨੇ ਬੀਤੇ ਦਿਨ ਕਲਕੱਤਾ ਹਾਈ ਕੋਰਟ ਸਾਹਮਣੇ ਇੱਕ ਸਪਲੀਮੈਂਟਰੀ ਹਲਫਨਾਮਾ ਦਾਇਰ ਕਰ ਕੇ ਦਾਅਵਾ ਕੀਤਾ ਸੀ ਕਿ ਜਦੋਂ ਈਡੀ ਦੇ ਪੁਰਾਣੇ ਸੰਮਨਾਂ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਅਰਜ਼ੀ ਪੈਂਡਿੰਗ ਹੈ ਤਾਂ ਏਜੰਸੀ ਦਾ ਤਾਜ਼ਾ ਸੰਮਨ ਕਾਨੂੰਨੀ ਤੌਰ ’ਤੇ ਵੈਧ ਨਹੀਂ ਹੈ।’’ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਟੀਐੱਮਸੀ ਦੇ ਸੰਸਦ ਮੈਂਬਰ ਨੂੰ ਬੁੱਧਵਾਰ ਨੂੰ ‘ਸਬੂਤ ਦੇਣ’ ਲਈ ਬੁਲਾਇਆ ਗਿਆ ਹੈ।
ਭਾਜਪਾ ਨੂੰ ‘ਅਭਿਸ਼ੇਕ ਫੋਬੀਆ’ ਹੋਇਆ: ਤ੍ਰਿਣਮੂਲ ਕਾਂਗਰਸ’
ਕੋਲਕਾਤਾ: ਤ੍ਰਿਣਮੂਲ ਕਾਂਗਰਸ ਨੇ ਭਾਜਪਾ ’ਤੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆ ਕਿਹਾ ਕਿ ਭਗਵਾ ਪਾਰਟੀ ‘ਅਭਿਸ਼ੇਕ ਫੋਬੀਆ’ ਤੋਂ ਪੀੜਤ ਹੈ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਤਰਜਮਾਨ ਸ਼ਾਂਤਨੂ ਸੇਨ ਨੇ ਕਿਹਾ, “ਭਾਜਪਾ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੀਬੀਆਈ ਅਤੇ ਈਡੀ ਦੀ ਵਰਤੋਂ ਕਰ ਰਹੀ ਹੈ ਪਰ ਉਹ ਸਾਨੂੰ ਗੋਡੇ ਟੇਕਣ ਲਈ ਮਜਬੂਰ ਨਹੀਂ ਕਰ ਸਕਦੀ। ਸਾਨੂੰ ਲੋਕਾਂ ’ਤੇ ਵਿਸ਼ਵਾਸ ਹੈ। ਦਰਅਸਲ ਭਾਜਪਾ ਸਿਆਸੀ ਤੌਰ ’ਤੇ ਸਾਡੇ ਨਾਲ ਮੁਕਾਬਲਾ ਨਹੀਂ ਕਰ ਸਕਦੀ ਤਾਂ ਉਸ ਨੂੰ ‘ਅਭਿਸ਼ੇਕ ਫੋਬੀਆ’ ਹੋ ਗਿਆ ਹੈ।’’ ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਅਭਿਸ਼ੇਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪਰੇਸ਼ਾਨ ਕਰ ਰਹੀਆਂ ਹਨ। ਉਧਰ ਭਾਜਪਾ ਦੇ ਪ੍ਰਦੇਸ਼ ਤਰਜਮਾਨ ਸਾਮਿਕ ਭੱਟਾਚਾਰਿਆ ਨੇ ਦੋਸ਼ਾਂ ਨੂੰ ਆਧਾਰਹੀਣ ਕਰਾਰ ਦਿੰਦਿਆਂ ਕਿਹਾ ਕਿ ਜੇ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਤੋਂ ਕੋਈ ਦਿੱਕਤ ਹੈ ਤਾਂ ਉਹ ਅਦਾਲਤ ਜਾ ਸਕਦੇ ਹਨ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















