-ਅਰਜਨ ਰਿਆੜ (ਮੁੱਖ ਸੰਪਾਦਕ)
ਪਾਠਕਾਂ ਨੇ ਕੁਝ ਦਿਨਾਂ ਤੋਂ ਦੇਖਿਆ ਹੋਣਾ ਕਿ ਪੰਜਾਬ ਦੇ ਮੱੁਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਚ ‘ਕੁਮੈਂਟੋ ਕੁਮੈਂਟੀ’ ਦੀ ਲੜਾਈ ਚੱਲ ਰਹੀ ਹੈ। ਇਹ ਤਾਂ ਸਭ ਨੂੰ ਪਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੱਲੀਂ ਬਾਤੀਂ ਕੋਈ ਹਰਾ ਨਹੀਂ ਸਕਦਾ, ਪਹਿਲਾਂ ਤਾਂ ਇਹ ਕਿ ਉਹ ਇਕ ਕਮੇਡੀਅਨ ਰਿਹਾ ਹੈ ਅਤੇ ਹਰ ਗੱਲ ਦਾ ਜਵਾਬ ਉਹਦੇ ਬੱੁਲਾਂ ਉੱਤੇ ਹੀ ਹੁੰਦਾ ਹੈ, ਦੂਜਾ ਕਿ ਇਹ ਲਗਭਗ 12-15 ਸਾਲ ਤੋਂ ਸਿਆਸਤ ਵਿਚ ਆਉਣ ਕਾਰਨ ਉਸਨੂੰ ਸਿਆਸਤ ਬਾਰੇ ਵੀ ਕਾਫੀ ਸੋਝੀ ਆ ਚੱੁਕੀ ਹੈ। ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਬਣ ਕੇ ਉਸ ਨੇ ਲੋਕ ਸਭਾ ਵਿਚ ਬਹੁਤ ਸਾਰੇ ਤਜ਼ਰਬੇਕਾਰ ਸਿਆਸਤਦਾਨਾਂ ਦੀਆਂ ਗੋਡਣੀਆਂ ਲਵਾਈਆਂ ਹਨ। ਇਸ ਲਈ ਉਸਨੂੰ ਕੋਈ ਖਾਸ ਪਰਵਾਹ ਨਹੀਂ ਕਿ ਉਸਦੇ ਖਿਲਾਫ ਕੋਈ ਕੀ ਬੋਲਦਾ ਹੈ, ਜੇਕਰ ਕੋਈ ਬੋਲਦਾ ਹੈ ਤਾਂ ਭਗਵੰਤ ਮਾਨ ਉਸਨੂੰ ਬੋਲਣ ਜੋਗਾ ਨਹੀਂ ਛੱਡਦਾ, ਉਸਦਾ ਅਗਲੇ ਪਿਛਲੇ ਸਾਰੇ ਹੀ ਪੋਤੜੇ ਫਰੋਲ ਦਿੰਦਾ ਹੈ। ਮਨਪ੍ਰੀਤ ਬਾਦਲ ਵਲੋਂ ਜਦੋਂ ਅਕਾਲੀ ਦਲ ਬਾਦਲ ਤੋਂ ਬਗਾਵਤ ਕੀਤੀ ਗਈ ਸੀ ਤਾਂ ਉਸ ਨੇ ਆਪਣੀ ਸਿਆਸੀ ਪਾਰਟੀ ‘ਪੀਪਲਜ਼ ਪਾਰਟੀ ਆਫ ਪੰਜਾਬ’ ਬਣਾ ਲਈ ਸੀ। ਭਗਵੰਤ ਮਾਨ ਨੇ ਉਸ ਵਕਤ ਇਸ ਪਾਰਟੀ ਵਿਚ ਸ਼ਾਮਿਲ ਹੋਕੇ ਮਨਪ੍ਰੀਤ ਬਾਦਲ ਦਾ ਬਹੁਤ ਸਾਥ ਦਿੱਤਾ ਸੀ। ਪਾਰਟੀ ਨੂੰ ਹੁੰਗਾਰਾ ਵੀ ਮਿਲਣ ਲੱਗ ਪਿਆ ਸੀ। ਇਸ ਦੌਰਾਨ ਹੀ ਭਗਵੰਤ ਮਾਨ ਨੇ ਮਨਪ੍ਰੀਤ ਬਾਦਲ ਨੂੰ ਬਹੁਤ ਹੀ ਨੇੜਿਓਂ ਦੇਖ ਲਿਆ। ਮਨਪ੍ਰੀਤ ਬਾਲ ਜੋ ਦਿਖਾਈ ਦਿੰਦਾ ਹੈ, ਉਹ ਹੈ ਨਹੀਂ। ਇਸ ਦੌਰਾਨ ਮਨਪ੍ਰੀਤ ਬਾਦਲ ਦੀਆਂ ਲੱਤਾਂ ਨੇ ਭਾਰ ਨਾ ਝੱਲਿਆ ਅਤੇ ਉਸਨੇ ਬਿਨਾਂ ਕਿਸੇ ਪਾਰਟੀ ਵਰਕਰ ਨਾਲ ਸਲਾਹ ਕੀਤਿਆਂ ਆਪਣੀ ਪਾਰਟੀ ਦਾ ਰਲੇਵਾਂ ਕਾਂਗਰਸ ਵਿਚ ਕਰ ਲਿਆ ਸੀ ਅਤੇ ਖਜ਼ਾਨਾ ਮੰਤਰੀ ਦੀ ਕੁਰਸੀ ਨੂੰ ਫਿਰ ਹੱਥ ਪਾ ਲਿਆ ਸੀ। ਜਦੋਂ ਕਾਂਗਰਸ ਪਾਰਟੀ ’ਚ ਨਿਘਾਰ ਆਉਣ ਲੱਗਾ ਤਾਂ ਉਹ ਛੜੱਪਾ ਮਾਰ ਕੇ ਭਾਰਤੀ ਜਨਤਾ ਪਾਰਟੀ (ਵਾਸ਼ਿੰਗਨ ਮਸ਼ੀਨ) ਪਾਰਟੀ ਵਿਚ ਸ਼ਾਮਿਲ ਹੋ ਗਿਆ। ਮਨਪ੍ਰੀਤ ਬਾਦਲ ਦੇ ਸ਼ੇਅਰੋ ਸ਼ਾਇਰੀ ਵਾਲੇ ਭਾਸ਼ਣ ਤੋਂ ਅਕਸਰ ਲੋਕ ਪ੍ਰਭਾਵਿਤ ਹੋ ਜਾਂਦੇ ਹਨ ਪਰ ਅਸਲ ਵਿਚ ਹੁਣ ਸਮਝ ਆਈ ਕਿ ਉਸਦੇ ਅੱਥਰੂ ਅਸਲੀ ਨਹੀਂ ਸਗੋਂ ਮਗਰਮੱਛ ਵਾਲੇ ਹਨ। ਉਹ ਜਿੰਨੀ ਦੇਰ ਵੀ ਪੰਜਾਬ ਦਾ ਖਜ਼ਾਨਾ ਮੰਤਰੀ ਰਿਹਾ, ਉਸਨੇ ਕਦੇ ਵੀ ਪੰਜਾਬ ਦੇ ਲੋਕਾਂ ਦੇ ਚਿਹਰੇ ਉੱਤੇ ਖੁਸ਼ੀ ਨਹੀਂ ਆਉਣ ਦਿੱਤੀ। ਹੁਣ ਜਦੋਂ ਉਸ ਦੀ ਕੋਈ ਪੁੱਛ ਪ੍ਰਤੀਤ ਨਹੀਂ ਰਹੀ ਤਾਂ ਉਹ ਭਗਵੰਤ ਮਾਨ ਨਾਲ ਨਿੱਤ ਦਿਨ ਸਿੰਗ ਫਸਾਉਣ ਲਈ ਕੋਈ ਨਾ ਕੋਈ ਬਿਆਨ ਦਾਗ ਰਿਹਾ ਹੈ। ਅਸਲ ਵਿਚ ਭਗਵੰਤ ਮਾਨ ਨੇ ਉਸਦੀ ਜਾਂਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਸ਼ੁਰੂ ਕਰਵਾਈ ਹੋਈ ਹੈ, ਜਿਸ ਤੋਂ ਕਿ ਉਹ ਤੜਫ ਗਿਆ ਹੈ। ਜਾਂਚ ਸ਼ੁਰੂ ਹੁੰਦਿਆਂ ਹੀ ਉਸਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਸੀ ਕਿ ਉਸਦੇ ਦਿਲ ਵਿਚ ਨਾ ਰਹਿ ਜਾਵੇ ਕਿ ਉਹ ਮੁੱਖ ਮੰਤਰੀ ਬਣ ਕੇ ਵੀ ਮਨਪ੍ਰੀਤ ਬਾਦਲ ਦਾ ਕੁਝ ਵਿਗਾੜ ਨਹੀਂ ਸਕਿਆ, ਸੋ ਜੋ ਹੋ ਸਕਦਾ ਹੈ, ਉਹ ਕਰ ਲਓ। ਬੀਤੇ ਦਿਨ ਉਸਨੇ ਇਕ ਹੋਰ ਬਿਆਨ ਦੇ ਮਾਰਿਆ ਜਿਸ ਵਿਚ ਉਸਨੇ ਭਗਵੰਤ ਮਾਨ ਦੇ ਸਿਆਸੀ ਤਜ਼ਰਬੇ ਦੀ ਗੱਲ ਕਰ ਦਿੱਤੀ। ਆਪਣੀ ਆਦਤ ਮੁਤਾਬਿਕ ਮੋੜਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜ਼ਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ’ਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਧੂਰੀ ਵਿਖੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ’ਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਹੈ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ’ਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ’ਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ, ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜ਼ਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ, ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ’ਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ’ਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ’ਚ ਡੁੱਬੇ ਨੇਤਾ ਸੂਬਾ ਸਰਕਾਰ ਖ਼ਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ’ਚ ਵੀ ਲੋਕ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, “ਜਿੰਨੇ ਦੌਰੇ ਮੈਂ ਡੇਢ ਸਾਲ ’ਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ’ਚ ਨਹੀਂ ਕੀਤੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ।
ਜੇਕਰ ਭਗਵੰਤ ਮਾਨ ਦੇ ਬਿਆਨਾਂ ਉੱਤੇ ਝਾਤ ਮਾਰੀ ਜਾਵੇ ਤਾਂ ਸਾਹਮਣੇ ਆਉਂਦਾ ਹੈ ਕਿ ਉਹ ਕਿਸੇ ਵੀ ਆਗੂ ਨੂੰ ਐਵੇਂ ਹੀ ਹੱਥ ਨਹੀਂ ਪਾਉਂਦੇ, ਉਸ ਸਬੰਧੀ ਪੂਰੀ ਪੜਤਾਲ ਕਰ ਕੇ ਹੀ ਕਾਰਵਾਈ ਸ਼ੁਰੂ ਕਰਵਾਉਂਦੇ ਹਨ। ਜੇਕਰ ਮਨਪ੍ਰੀਤ ਸਿੰਘ ਬਾਦਲ ਨੂੰ ਉਹਨਾਂ ਹੱਥ ਪਾਇਆ ਹੈ ਤਾਂ ਉਸ ਸਬੰਧੀ ਪਹਿਲਾਂ ਹੀ ਸਬੂਤ ਵੀ ਮੌਜੂਦ ਹਨ। ਸੋ ਆਉਣ ਵਾਲੇ ਸਮੇਂ ’ਚ ਵੇਖਣਾ ਹੋਵੇਗਾ ਕਿ ਆਪਣੇ ਆਪ ਨੂੰ ਬਚਾਉਣ ਲਈ ਭਾਜਪਾ ’ਚ ਸ਼ਾਮਿਲ ਹੋਏ ਖਾਲੀ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜ੍ਹੀ’ ਵਾਲੀ ਕਹਾਵਤ ਅਨੁਸਾਰ ਅੜਿੱਕੇ ਆਉਂਦੇ ਹਨ ਕਿ ਬਚਦੇ ਹਨ। ਇਕ ਗੱਲ ਤਾਂ ਜ਼ਰੂਰ ਕਹਿਣੀ ਬਣਦੀ ਹੈ ਕਿ ਗੱਲੀਂ ਬਾਤੀਂ ਉਹ ਜਿੰਨੇ ਮਰਜ਼ੀ ਸ਼ੇਅਰ ਜਾਣਦੇ ਹੋਣ ਪਰ ਉਹਨਾਂ ਉੱਪਰ ਖਾਲੀ ਖਜ਼ਾਨਾ ਮੰਤਰੀ ਹੋਣ ਦਾ ਲੱਗਾ ਠੱਪਾ ਉਹਨਾਂ ਨੂੰ ਨੁਕਸਾਨ ਜ਼ਰੂਰ ਪਹੁੰਚਾਏਗਾ। ਆਮੀਨ!
.jpg)
.jpg)
.jpg)

.jpg)



















.jpg)






























.jpg)


























.jpg)

.jpg)



















