ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਝਾੜ-ਝੰਬ ਕਰਦਿਆਂ ਸੁਪਰੀਮ ਕੋਰਟ ਨੇ ਦੇਸ਼ ਦੇ ਸਭ ਤੋਂ ਵੱਡੇ ਬੈਂਕ ਨੂੰ ਹੁਕਮ ਦਿੱਤੇ ਹਨ ਕਿ ਉਹ 12 ਮਾਰਚ ਨੂੰ ਕੰਮਕਾਜੀ ਘੰਟੇ ਖ਼ਤਮ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਚੋਣ ਬਾਂਡਾਂ ਰਾਹੀਂ ਮਿਲੇ ਫੰਡਾਂ ਨਾਲ ਸਬੰਧਤ ਵੇਰਵੇ ਚੋਣ ਕਮਿਸ਼ਨ ਕੋਲ ਨਸ਼ਰ ਕਰੇ। ਪਿਛਲੇ 26 ਦਿਨਾਂ ’ਚ ਬੈਂਕ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਸਿਖਰਲੀ ਅਦਾਲਤ ਨੇ ਇਹ ਵੀ ਤਾੜਨਾ ਕੀਤੀ ਕਿ ਜੇਕਰ ਬੈਂਕ ਨਿਰਦੇਸ਼ਾਂ ਦੀ ਪਾਲਣਾ ’ਚ ਨਾਕਾਮ ਰਿਹਾ ਤਾਂ ਜਾਣਬੁੱਝ ਕੇ ਕੀਤੀ ਗਈ ਹੁਕਮ ਅਦੂਲੀ ਲਈ ਉਸ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਪੰਜ ਜੱਜਾਂ ’ਤੇ ਆਧਾਰਿਤ ਸੰਵਿਧਾਨਕ ਬੈਂਚ ਨੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚੋਣ ਬਾਂਡਾਂ ਨਾਲ ਸਬੰਧਤ ਜਾਣਕਾਰੀ ਦਾ ਖ਼ੁਲਾਸਾ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਏ ਜਾਣ ਦੀ ਮੰਗ ਵਾਲੀ ਅਰਜ਼ੀ ਵੀ ਖ਼ਾਰਜ ਕਰ ਦਿੱਤੀ। ਬੈਂਚ ਨੇ ਚੋਣ ਕਮਿਸ਼ਨ ਨੂੰ ਵੀ ਹਦਾਇਤ ਕੀਤੀ ਕਿ ਉਹ ਬੈਂਕ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਜਾਣਕਾਰੀ ਆਪਣੀ ਵੈੱਬਸਾਈਟ ’ਤੇ 15 ਮਾਰਚ ਸ਼ਾਮ 5 ਵਜੇ ਤੱਕ ਅਪਲੋਡ ਕਰੇ। ਹੁਕਮ ਸੁਣਾਉਣ ਵਾਲੇ ਬੈਂਚ ’ਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀ ਆਰ ਗਵਈ, ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜ ਜੱਜਾਂ ’ਤੇ ਆਧਾਰਿਤ ਸੰਵਿਧਾਨਕ ਬੈਂਚ ਨੇ 15 ਫਰਵਰੀ ਨੂੰ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਕੇਂਦਰ ਦੀ ਵਿਵਾਦਤ ਚੋਣ ਬਾਂਡ ਯੋਜਨਾ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ ਅਤੇ ਹੁਕਮ ਦਿੱਤੇ ਸਨ ਕਿ ਦਾਨੀਆਂ, ਦਾਨ ਹਾਸਲ ਕਰਨ ਵਾਲਿਆਂ ਅਤੇ ਰਕਮ ਬਾਰੇ 13 ਮਾਰਚ ਤੱਕ ਖ਼ੁਲਾਸਾ ਕੀਤਾ ਜਾਵੇ। ਯੋਜਨਾ ਬੰਦ ਕਰਨ ਦੇ ਹੁਕਮ ਦਿੰਦਿਆਂ ਸਿਖਰਲੀ ਅਦਾਲਤ ਨੇ ਐੱਸਬੀਆਈ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ 12 ਅਪਰੈਲ, 2019 ਤੋਂ ਲੈ ਕੇ ਹੁਣ ਤੱਕ ਖ਼ਰੀਦੇ ਗਏ ਚੋਣ ਬਾਂਡਾਂ ਦੇ ਵੇਰਵੇ 6 ਮਾਰਚ ਤੱਕ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਾਏ। ਬੈਂਚ ਵੱਲੋਂ ਸੁਪਰੀਮ ਕੋਰਟ ਦੀ ਜਾਣਬੁੱਝ ਕੇ ਕੀਤੀ ਗਈ ਕਥਿਤ ਹੁਕਮ ਅਦੂਲੀ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਵਾਲੀਆਂ ਅਰਜ਼ੀਆਂ ’ਤੇ ਵੱਖਰੇ ਤੌਰ ’ਤੇ ਸੁਣਵਾਈ ਕੀਤੀ ਜਾ ਰਹੀ ਹੈ। ਬੈਂਚ ਨੇ ਕਿਹਾ ਕਿ ਐੱਸਬੀਆਈ ਵੱਲੋਂ ਦਿੱਤੀ ਗਈ ਅਰਜ਼ੀ ’ਚ ਢੁੱਕਵੇਂ ਸੰਕੇਤ ਮਿਲਦੇ ਹਨ ਕਿ ਨਸ਼ਰ ਕੀਤੀ ਜਾਣ ਵਾਲੀ ਜਾਣਕਾਰੀ ਉਨ੍ਹਾਂ ਕੋਲ ਪਹਿਲਾਂ ਹੀ ਮੌਜੂਦ ਹੈ।
.jpg)
.jpg)
.jpg)
.jpg)




















.jpg)






























.jpg)


























.jpg)




.jpg)
















