ਐੱਸ.ਏ.ਐੱਸ. ਨਗਰ (ਮੁਹਾਲੀ)- ਆਮ ਆਦਮੀ ਪਾਰਟੀ (ਆਪ) ਨੇ ਅੱਜ ਮੁਹਾਲੀ ਤੋਂ ਲੋਕ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ। ਇੱਥੋਂ ਦੇ ਫੇਜ਼-11 ਸਥਿਤ ਮੁਹਾਲੀ ਕਲੱਬ ਵਿੱਚ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਅਤੇ ਵਧੇਗੀ ਸ਼ਾਨ’ ਦਾ ਨਾਅਰਾ ਲਾ ਕੇ ਪਾਰਟੀ ਦੀ ਪੰਜਾਬ ਵਿੱਚ ਵਿਸ਼ੇਸ਼ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਮੁੜ ਇਤਿਹਾਸ ਸਿਰਜਿਆ ਜਾਵੇਗਾ। ਇਹ ਉਹੀ ਥਾਂ ਹੈ, ਜਿੱਥੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਸੀ।ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਸਰਕਾਰ ਪਿੰਡਾਂ ਦੀਆਂ ਸੱਥਾਂ ’ਚੋਂ ਚਲਾਉਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ‘ਪੰਜਾਬ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡਾਂ ਦੀਆਂ ਸੱਥਾਂ ਵਿੱਚ ਸੁਵਿਧਾ ਕੈਂਪ ਲਾ ਕੇ ਲੋਕਾਂ ਨੂੰ ਬੂਹੇ ’ਤੇ ਹੀ 44 ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਭਾਜਪਾ ’ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਜਿੱਥੇ ਨਫ਼ਰਤ ਫੈਲਾ ਰਹੀ ਹੈ, ਉੱਥੇ ਪੰਜਾਬ ਦੀ ‘ਆਪ’ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਨੇ ਬਦਲੇ ਦੀ ਭਾਵਨਾ ਨਾਲ ਆਰਡੀਐੱਫ ਫੰਡ ਰੋਕ ਲਏ ਹਨ। ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਦੀ ਗ਼ਲਤੀ ਕਾਰਨ ਪੰਜਾਬ ਨੂੰ ਫੰਡ ਮਿਲਣੇ ਬੰਦ ਹੋਏ ਹਨ। ਸੁਨੀਲ ਜਾਖੜ ’ਤੇ ਤਨਜ਼ ਕੱਸਦਿਆਂ ਮਾਨ ਨੇ ਕਿਹਾ ਕਿ ਪਤਾ ਨਹੀਂ ਲੱਗਦਾ ਕਿ ਉਹ ਭਾਜਪਾ ਲਈ ਕੰਮ ਕਰ ਰਹੇ ਹਨ ਜਾਂ ਕਾਂਗਰਸ ਲਈ। ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਢੀਂਡਸਾ ਦੀ ਵਾਪਸੀ ਪਾਰਟੀ ਵਿੱਚ ਹੋਈ ਹੈ ਪਰ ਲੋਕਾਂ ਦੇ ਦਿਲਾਂ ’ਚੋਂ ਤਾਂ ਬਹੁਤ ਦੂਰ ਹੋ ਗਏ ਹਨ।
.jpg)
.jpg)
.jpg)
.jpg)




















.jpg)






























.jpg)


























.jpg)




.jpg)
















