ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ’ਚ ਸਭਨਾਂ ਰਾਜਸੀ ਪਾਰਟੀਆਂ ਨੂੰ ਸਿਆਸੀ ਸ਼ਿਸ਼ਟਾਚਾਰ ਕਾਇਮ ਰੱਖੇ ਜਾਣ ਦੇ ਸੱਦੇ ਨਾਲ ਸਮਾਪਤ ਹੋ ਗਿਆ। ਕੰਮਕਾਰ ਨਾ ਹੋਣ ’ਤੇ ਬਜਟ ਸੈਸ਼ਨ ਤਿੰਨ ਦਿਨ ਪਹਿਲਾਂ ਹੀ ਸਮਾਪਤ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਨੇ ਵੀ ਐਤਕੀਂ ਬਜਟ ਸੈਸ਼ਨ ਦੇ ਦਿਨਾਂ ’ਚ ਕਟੌਤੀ ਨੂੰ ਲੈ ਕੇ ਕੋਈ ਰੌਲਾ ਰੱਪਾ ਨਹੀਂ ਪਾਇਆ। ਇਸ ਵਾਰ ਸੈਸ਼ਨ ’ਚ ਸਮਾਂ ਵਧੇਰੇ ਸੀ ਜਦੋਂ ਕਿ ਵਿਧਾਇਕਾਂ ਕੋਲ ਮੁੱਦਿਆਂ ਦੀ ਕਮੀ ਰੜਕੀ।ਬਜਟ ਇਜਲਾਸ ਦੌਰਾਨ ਸੱਤਾਧਾਰੀ ਤੇ ਵਿਰੋਧੀ ਧਿਰ ਵਿਚਾਲੇ ਨਿੱਜੀ ਚਿੱਕੜ ਉਛਾਲੀ ਨੇ ਸਿਖ਼ਰਾਂ ਵੀ ਛੂਹੀਆਂ ਪਰ ਅੱਜ ਸਮਾਪਤੀ ਸੁਖਾਵੇਂ ਮਾਹੌਲ ਵਿੱਚ ਹੋਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਪਹਿਰ 12 ਵਜੇ ਬਜਟ ਸੈਸ਼ਨ ਅਣਮਿਥੇ ਸਮੇਂ ਲਈ ਉਠਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਸੰਜਮੀ ਭਾਸ਼ਨ ’ਚ ਅਗਾਮੀ ਲੋਕ ਚੋਣਾਂ ’ਚ ਸਿਆਸੀ ਨੈਤਿਕਤਾ ਤੇ ਮਰਿਆਦਾ ਕਾਇਮ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਮਹਿਸੂਸ ਵੀ ਕੀਤਾ ਕਿ ਪਿਛਲੇ ਸਮੇਂ ’ਚ ਟਕਰਾਅ ਨਿੱਜੀ ਪੱਧਰ ’ਤੇ ਚਲਾ ਗਿਆ ਸੀ ਜਿਸ ਦਾ ਮਤਲਬ ਇਹ ਨਹੀਂ ਕਿ ਪੱਕੀਆਂ ਦੁਸ਼ਮਣੀਆਂ ਪੈ ਗਈਆਂ ਹਨ। ਮਾਨ ਨੇ ਕਿਹਾ ਕਿ ਅਗਾਮੀ ਚੋਣਾਂ ਦੌਰਾਨ ਸਿਆਸੀ ਧਿਰਾਂ ਨੂੰ ਨਿੱਜੀ ਤੋਹਮਤਾਂ ’ਚ ਨਹੀਂ ਪੈਣਾ ਚਾਹੀਦਾ ਅਤੇ ਭਾਸ਼ਣ ਸਿਆਸੀ ਕਾਰਗੁਜ਼ਾਰੀ ਦੇ ਆਧਾਰ ’ਤੇ ਕੇਂਦਰਤ ਹੋਣੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਗਾਮੀ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਪ੍ਰੋਗਰਾਮਾਂ ’ਚ ਕੋਈ ਅੜਿੱਕਾ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਸਦਭਾਵਨਾ ਵਜੋਂ ਸਰਬ ਪਾਰਟੀ ਮੀਟਿੰਗ ਬੁਲਾਏ ਜਾਣ ਦੀ ਗੱਲ ਵੀ ਰੱਖੀ। ਭਾਸ਼ਨ ਦੌਰਾਨ ਵਿਰੋਧੀ ਧਿਰਾਂ ਤਰਫ਼ੋਂ ਉਕਸਾਏ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਵਿਰੋਧੀ ਸ਼ਬਦਾਂ ਨੂੰ ਖੁੱਲ੍ਹੇ ਮਨ ਨਾਲ ਸਵੀਕਾਰਿਆ। ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰਾਂ ਦੇ ਫ਼ਿਰਕੂ ਆਧਾਰ ’ਤੇ ਧਰੁਵੀਕਰਨ ’ਚ ਸ਼ਾਮਲ ਨਾ ਹੋ ਕੇ ਫੁੱਟਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ। ਉਨ੍ਹਾਂ ਨੇ ਪੰਜਾਬੀਆਂ ਨੂੰ ਅਗਾਮੀ ਚੋਣਾਂ ’ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਅੱਜ ਰਮਜ਼ਾਨ ਮਹੀਨੇ ਦੀ ਮੁਬਾਰਕਬਾਦ ਦਿੱਤੀ ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਕਾਸ ਕਾਰਜਾਂ ਅਤੇ ਪ੍ਰੋਗਰਾਮਾਂ ਦਾ ਸਿਆਸੀਕਰਨ ਕਰ ਰਹੀ ਹੈ ਤੇ ਇਨ੍ਹਾਂ ਪ੍ਰੋਗਰਾਮਾਂ ’ਚ ਪੰਜਾਬ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਉੱਚ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ ਜਦੋਂ ਕਿ ਜ਼ਮੀਨੀ ਪੱਧਰ ’ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਈ ਹੱਥਕੰਡੇ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ, ‘‘ਅੱਜ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦਾ ਉਦਘਾਟਨ ਕਰ ਰਹੇ ਹਨ ਪਰ ਇਨ੍ਹਾਂ ਸਮਾਗਮਾਂ ਲਈ ਪੰਜਾਬ ਸਰਕਾਰ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ। ਮੋਦੀ ਸਰਕਾਰ ਪੰਜਾਬ ਵਿਰੋਧੀ ‘ਖ਼ਬਤ’ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ।’’ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ।
.jpg)

.jpg)
.jpg)
.jpg)



















.jpg)






























.jpg)


























.jpg)




.jpg)
















