
ਚੰਡੀਗੜ੍ਹ,-ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਅਨੁਸਾਰ ਪੰਜਾਬ ’ਚ ਕਾਂਗਰਸ ਛੇ ਲੋਕ ਸਭਾ ਸੀਟਾਂ ‘ਤੇ ਅੱਗੇ ਚੱਲ ਰਹੀ ਸੀ, ਜਦਕਿ ਪੰਜਾਬ ਦੇ ਚਾਰ ਹਲਕਿਆਂ ‘ਤੇ ‘ਆਪ’ ਅੱਗੇ ਹੈ। ਕਾਂਗਰਸ ਅੰਮ੍ਰਿਤਸਰ, ਜਲੰਧਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਪਟਿਆਲਾ ਸੀਟਾਂ ਤੋਂ ਅੱਗੇ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਸੰਗਰੂਰ ਅਤੇ ਬਠਿੰਡਾ ਸੀਟਾਂ ਤੋਂ ਅੱਗੇ ਚੱਲ ਰਹੀ ਹੈ।
ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੀਟ ਤੋਂ ਅੱਗੇ ਚੱਲ ਰਹੇ ਸਨ, ਜਦਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਕਾਤਲਾਂ ਵਿੱਚੋਂ ਇੱਕ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਫਰੀਦਕੋਟ ਸੀਟ ਤੋਂ ਅੱਗੇ ਚੱਲ ਰਹੇ ਸਨ। ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੀ ਸ਼ੁਰੂਆਤੀ ਰੁਝਾਨਾਂ ਵਿੱਚ ਅੱਗੇ ਸਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਅੱਜ ਸਵੇਰੇ 8 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ।