‘ਨੀਟ ਦੇ ਦੋਸ਼ੀਆਂ ਨੂੰ ਮਿਲੇਗੀ ਸਜ਼ਾ’; ਵਿਰੋਧੀ ਧਿਰ ਨੇ ਭਾਸ਼ਣ ਨੂੰ ‘ਸਰਕਾਰੀ ਪਟਕਥਾ’ ਦੱਸਿਆ
ਨਵੀਂ ਦਿੱਲੀ,- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਮਰਜੈਂਸੀ ਨੂੰ ਸੰਵਿਧਾਨ ’ਤੇ ‘ਸਿੱਧੇ ਹਮਲੇ ਦਾ ਸਭ ਤੋਂ ਵੱਡਾ ਤੇ ਸਿਆਹ ਅਧਿਆਏ’ ਦੱਸਿਆ ਹੈ। ਉਨ੍ਹਾਂ ਸੰਵਿਧਾਨ ਵਿੱਚ ਸਰਕਾਰ ਦੇ ਅਟੁੱਟ ਵਿਸ਼ਵਾਸ ਅਤੇ ਇਸ ਨੂੰ ‘ਜਨਤਕ ਸੋਝੀ’ ਦਾ ਹਿੱਸਾ ਬਣਾਉਣ ਦੀਆਂ ਕੋਸ਼ਿਸ਼ਾਂ ’ਤੇ ਜ਼ੋਰ ਦਿੱਤਾ। ਦੂਜੇ ਪਾਸੇ ਵਿਰੋਧੀ ਧਿਰਾਂ ਨੂੰ ਰਾਸ਼ਟਰਪਤੀ ਦੇ ਭਾਸ਼ਨ ਨੂੰ ‘ਸਰਕਾਰ ਵੱਲੋਂ ਦਿੱਤੀ ਪਟਕਥਾ’ ਦੱਸ ਕੇ ਖਾਰਜ ਕਰ ਦਿੱਤਾ। ਵਿਰੋਧੀ ਪਾਰਟੀਆਂ ਨੇ 1975 ਦੀ ਐਮਰਜੈਂਸੀ ਦੇ ਜ਼ਿਕਰ ਲਈ ਵੀ ਸਰਕਾਰ ਨੂੰ ਭੰਡਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣਾ ਤੀਜਾ ਕਾਰਜਕਾਲ ਸ਼ੁਰੂ ਕਰਨ ਮਗਰੋਂ ਸੰਸਦ (ਲੋਕ ਸਭਾ ਤੇ ਰਾਜ ਸਭਾ ਦੀ ਸਾਂਝੀ ਬੈਠਕ) ਨੂੰ ਆਪਣੇ ਪਲੇਠੇ ਸੰਬੋਧਨ ਵਿਚ ਰਾਸ਼ਟਰਪਤੀ ਮੁਰਮੂ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੋਕਾਂ ਵੱਲੋਂ ਆਪਣੀ ਸਰਕਾਰ ਦੀਆਂ ਨੀਤੀਆਂ ’ਤੇ ਲਾਈ ਮੋਹਰ ਦੱਸਿਆ। ਆਪਣੇ ਸੰਬੋਧਨ ਵਿਚ ਵਿਰੋਧੀ ਧਿਰ ’ਤੇ ਤਨਜ਼ ਕਸਦਿਆਂ ਮੁਰਮੂ ਨੇ ਕਿਹਾ ਕਿ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਬਾਰੇ ਸ਼ੰਕੇ ਖੜ੍ਹੇ ਕਰਕੇ ਚੋਣ ਅਮਲ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਸੱਟ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾ ਕਿਹਾ ਕਿ ਇਹ ਉਸ ਟਾਹਣੀ ਜਾਣ ਦਰਮਿਆਨ ਮੁਰਮੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਲਈ ਸਜ਼ਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ‘‘ਮੇਰੀ ਸਰਕਾਰ ਪ੍ਰੀਖਿਆ ਨਾਲ ਸਬੰਧਤ ਸੰਸਥਾਵਾਂ ਵਿਚ ਪ੍ਰਮੁੱਖ ਸੁਧਾਰਾਂ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਇਸ ਅਮਲ ਲਈ ਮੁਕੰਮਲ ਪਾਰਦਰਸ਼ਤਾ ਤੇ ਜਾਂਚ ਲੋੜੀਂਦੀ ਹੈ।’’ 50 ਮਿੰਟਾਂ ਦੇ ਆਪਣੇ ਸੰਬੋਧਨ ਦੌਰਾਨ ਰਾਸ਼ਟਰਪਤੀ ਨੇ ਸਰਕਾਰ ਵੱਲੋਂ ਵੱਖ ਵੱਖ ਸੈਕਟਰਾਂ (ਅਰਥਚਾਰਾ, ਰੱਖਿਆ ਤੇ ਖੇਤੀ) ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੀ ਮਜ਼ਬੂਤੀ ਲਈ ਕੀਤੇ ਉਪਰਾਲਿਆਂ ’ਤੇ ਰੌਸ਼ਨੀ ਪਾਈ ਤੇ ਤੀਜੇ ਕਾਰਜਕਾਲ ਵਿਚ ਸਰਕਾਰ ਦੀਆਂ ਤਰਜੀਹਾਂ ਬਾਰੇ ਦੱਸਿਆ। ਰਾਸ਼ਟਰਪਤੀ ਨੇ ਆਪਣੇ ਭਾਸ਼ਣ ਵਿਚ ਪੇਪਰ ਲੀਕ ਤੇ ਉੱਤਰ ਪੂਰਬ ਖਿੱਤੇ ਨਾਲ ਜੁੜੇ ਮਸਲਿਆਂ ਦਾ ਹਵਾਲਾ ਦਿੱਤਾ ਤਾਂ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਕਰਕੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















