ਕਿਸਾਨ ਜਥੇਬੰਦੀਆਂ ਨੇ ਸ਼ੰਭੂ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸਮਾਪਤ ਕੀਤਾ

ਕਿਸਾਨ ਜਥੇਬੰਦੀਆਂ ਨੇ ਸ਼ੰਭੂ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸਮਾਪਤ ਕੀਤਾ

ਪਟਿਆਲਾ, 20 ਮਈ - ਹਰਿਆਣਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਤਿੰਨ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਟਰੈਕ ’ਤੇ ਲਾਇਆ ਪੱਕਾ ਧਰਨਾ ਅੱਜ ਸਵਾ ਮਹੀਨੇ ਬਾਅਦ ਸਮਾਪਤ ਕਰ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਹਰਿਆਣਾ ਦੇ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਚੁੱਕਿਆ ਗਿਆ ਹੈ। ਦੂਜੇ ਪਾਸੇ ਸ਼ੰਭੂ ਬਾਰਡਰ ’ਤੇ 98 ਦਿਨਾਂ ਤੋਂ ਜਾਰੀ ਧਰਨਾ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਕਿਸਾਨ ਨੇਤਾ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਧਰਨੇ ਨੂੰ ਸੌ ਦਿਨ ਪੂਰੇ ਹੋਣ ’ਤੇ 22 ਮਈ ਨੂੰ ਇਕੱਠ ਕੀਤਾ ਜਾ ਰਿਹਾ।