ਰਾਹਤ ਦੇ ਨਾਲ ਆਫ਼ਤ ਬਣ ਕੇ ਵਰ੍ਹਿਆ ਮੀਂਹ
ਚੰਡੀਗੜ੍ਹ/ਗੜ੍ਹਸ਼ੰਕਰ,(ਪੰਜਾਬੀ ਰਾਈਟਰ)- ਪੰਜਾਬ ਤੇ ਹਰਿਆਣਾ ਵਿੱਚ ਲੰਘੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਮੀਂਹ ਕਾਰਨ ਸਾਰੇ ਪਾਸੇ ਜਲਥਲ ਹੋ ਗਈ ਤੇ ਕਈ ਸ਼ਹਿਰਾਂ ਦੀਆਂ ਮੁੱਖ ਸੜਕਾਂ ਪਾਣੀ ’ਚ ਡੁੱਬ ਗਈਆਂ। ਇਸੇ ਦੌਰਾਨ ਗੜ੍ਹਸ਼ੰਕਰ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਅੱਜ ਇੱਕ ਇਨੋਵਾ ਕਾਰ ਮੀਂਹ ਕਾਰਨ ਪਿੱਛੋਂ ਆਏ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ ਅਤੇ ਇਸ ਵਿੱਚ ਸਵਾਰ ਇੱਕੋ ਪਰਿਵਾਰ ਦੇ ਨੌਂ ਮੈੈਂਬਰਾਂ ਸਮੇਤ ਦਸ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਕਾਰ ਡਰਾਈਵਰ ਵੀ ਸ਼ਾਮਲ ਹੈ। ਇਲਾਕਾ ਵਾਸੀਆਂ ਨੇ ਭਾਰੀ ਮੁਸ਼ੱਕਤ ਮਗਰੋਂ ਇੱਕ ਵਿਅਕਤੀ ਨੂੰ ਬਚਾਅ ਲਿਆ ਹੈ। ਜਾਣਕਾਰੀ ਅਨੁਸਾਰ ਵਾਹਨ ਵਿੱਚ 12 ਜਣੇ ਸਵਾਰ ਸਨ। ਪ੍ਰਸ਼ਾਸਨ ਵੱਲੋਂ ਨੌਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂਕਿ ਦੋ ਹਾਲੇ ਵੀ ਲਾਪਤਾ ਹਨ।
ਇਹ ਪਰਿਵਾਰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੇ ਪਿੰਡ ਦੇਹਰਾ (ਮਹਿਤਪੁਰ) ਦਾ ਰਹਿਣ ਵਾਲਾ ਸੀ ਅਤੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵਾਂਸ਼ਹਿਰ (ਪੰਜਾਬ) ਜਾ ਰਿਹਾ ਸੀ। ਹਾਦਸਾ ਸਵੇਰੇ ਕਰੀਬ ਦਸ ਵਜੇ ਵਾਪਰਿਆ। ਬਚਾਏ ਗਏ ਵਿਅਕਤੀ ਦੀ ਪਛਾਣ ਦੀਪਕ ਭਾਟੀਆ ਪੁੱਤਰ ਸੁਰਜੀਤ ਭਾਟੀਆ ਵਾਸੀ ਦੇਹਰਾ ਵਜੋਂ ਹੋਈ ਹੈ। ਦੀਪਕ ਭਾਟੀਆ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਕਿਰਾਏ ਦੇ ਵਾਹਨ ਰਾਹੀਂ ਨਵਾਂਸ਼ਹਿਰ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਜੇਜੋਂ ਨੇੜੇ ਉਨ੍ਹਾਂ ਦਾ ਵਾਹਨ ਖੱਡ ਵਿੱਚ ਫਸ ਗਿਆ ਅਤੇ ਪਿੱਛੋਂ ਆਏ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਉਨ੍ਹਾਂ ਕਿਹਾ ਕਿ ਕਾਰ ਵਿੱਚ ਉਸਦਾ ਪਿਤਾ ਸੁਰਜੀਤ ਸਿੰਘ, ਮਾਂ ਪਰਮਜੀਤ ਕੌਰ, ਚਾਚਾ ਸਰੂਪ ਚੰਦ, ਚਾਚੀ ਬਿੰਦਰ, ਮਾਸੀ ਸ਼ਿੰਨੋਂ, ਸਮੇਤ ਉਸ ਦੀਆਂ ਦੋ ਲੜਕੀਆਂ ਭਾਵਨਾ (19), ਅੰਕੂ (20), ਪੁੱਤਰ ਹਰਸ਼ਿਤ (12) ਅਤੇ ਕਾਰ ਚਾਲਕ ਸਮੇਤ ਇੱਕ ਹੋਰ ਵਿਅਕਤੀ ਸਵਾਰ ਸਨ। ਵਾਹਨ ਦੇ ਖੱਡ ਵਿੱਚ ਹੜ੍ਹ ਜਾਣ ਪਿੱਛੋਂ ਇਲਾਕਾ ਵਾਸੀਆਂ ਨੇ ਕਾਰ ਸਵਾਰਾਂ ਨੂੰ ਬਾਹਰ ਕੱਢਣ ਦਾ ਯਤਨ ਕੀਤਾ, ਪਰ ਉਨ੍ਹਾਂ ਨੂੰ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਫ਼ੀ ਜੱਦੋ-ਜਹਿਦ ਮਗਰੋਂ ਕਾਰ ਸਵਾਰਾਂ ’ਚੋਂ ਦੀਪਕ ਭਾਟੀਆ ਨੂੰ ਬਚਾਅ ਲਿਆ। ਕਾਰ ਖੱਡ ਵਿੱਚ ਕਰੀਬ 150 ਮੀਟਰ ਅੱਗੇ ਜਾ ਕੇ ਝਾੜੀਆਂ ਵਿੱਚ ਫਸ ਗਈ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਸਥਾਨਕ ਪੁਲੀਸ ਘਟਨਾ ਸਥਾਨ ’ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਸ਼ੁਰੂ ਕੀਤੀ। ਐੱਸਡੀਐੱਮ ਗੜ੍ਹਸ਼ੰਕਰ ਸ਼ਿਵ ਰਾਜ ਬੱਲ ਨੇ ਕਿਹਾ ਕਿ ਰਾਹਤ ਕਾਰਜ ਜਾਰੀ ਹਨ ਅਤੇ ਨੌਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਦੌਰਾਨ ਲੰਘੀ ਰਾਤ ਤੋਂ ਪੈ ਰਹੇ ਮੀਂਹ ਦਾ ਪਾਣੀ ਘਰਾਂ ਅੰਦਰ ਦਾਖਲ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 15 ਅਗਸਤ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਜਲੰਧਰ, ਮੁਹਾਲੀ, ਪਟਿਆਲਾ, ਰੋਪੜ, ਗੁਰਦਾਸਪੁਰ ਸਣੇ ਹੋਰਨਾਂ ਸ਼ਹਿਰਾਂ ਵਿੱਚ ਭਰਵਾਂ ਮੀਂਹ ਪਿਆ ਹੈ ਜਿੱਥੇ 2 ਤੋਂ 3 ਫੁੱਟ ਤੱਕ ਪਾਣੀ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ, ਜਲੰਧਰ, ਮੁਹਾਲੀ ਤੇ ਪਟਿਆਲਾ ਦੀਆਂ ਸੜਕਾਂ ’ਤੇ ਕਈ-ਕਈ ਫੁੱਟ ਪਾਣੀ ਖੜ੍ਹਾ ਹੋ ਗਿਆ ਜਿਸ ਕਾਰਨ ਵਾਹਨ ਚਾਲਕਾਂ ਤੇ ਹੋਰ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ 158.6 ਐੱਮਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ’ਚ 59.2 ਐੱਮਐੱਮ, ਲੁਧਿਆਣਾ ਵਿੱਚ 57 ਐੱਮਐੱਮ, ਪਟਿਆਲਾ ’ਚ 62 ਐੱਮਐੱਮ, ਪਠਾਨਕੋਟ ਵਿੱਚ 84 ਐੱਮਐੱਮ, ਗੁਰਦਾਸਪੁਰ ਵਿੱਚ 68.8 ਐੱਮਐੱਮ, ਮੁਹਾਲੀ ਵਿੱਚ 67.5 ਐੱਮਐੱਮ, ਰੋਪੜ ਵਿੱਚ 84 ਐੱਮਐੱਮ, ਬਲਾਚੌਰ ’ਚ 73.5 ਐੱਮਐੱਮ, ਨਵਾਂ ਸ਼ਹਿਰ ਵਿੱਚ 4.1 ਐੱਮਐੱਮ, ਫਰੀਦਕੋਟ ਵਿੱਚ 6.5 ਐੱਮਐੱਮ, ਫਤਹਿਗੜ੍ਹ ਸਾਹਿਬ ਵਿੱਚ 3 ਐੱਮਐੱਮ, ਫਿਰੋਜ਼ਪੁਰ ਵਿੱਚ 5 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 12, 13 ਤੇ 15 ਅਗਸਤ ਨੂੰ ਕਈ ਥਾਵਾਂ ’ਤੇ ਰੁੱਕ-ਰੁੱਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਲੰਘੀ ਰਾਤ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਵੀ ਰਾਹਤ ਦਿੱਤੀ ਹੈ ਜਿਨ੍ਹਾਂ ਨੂੰ ਮੀਂਹ ਨਾ ਪੈਣ ਕਰਕੇ ਨਹਿਰੀ ਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਰਹਿਣਾ ਪੈ ਰਿਹਾ ਸੀ। ਮੀਂਹ ਕਰਕੇ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਘੱਟ ਗਈ ਹੈ ਜਿਸ ਨਾਲ ਪਾਵਰਕੌਮ ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਪੰਜਾਬ ’ਚ ਅੱਜ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ।
.jpg)
.jpg)

.jpg)
.jpg)


















.jpg)































.jpg)


























.jpg)

.jpg)



















