ਚੰਡੀਗੜ੍ਹ, 13 ਸਤੰਬਰ (ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਆਪਣੇ ਪਹਿਲੇ ਪੰਜਾਬ ਦੌਰੇ ਉੱਤੇ ਚੰਡੀਗੜ੍ਹ ਪਹੁੰਚ ਰਹੇ ਹਨ। ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰੇ ਨੂੰ ਕਾਂਗਰਸ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ; ਸੂਬੇ ਦੀ ਅੰਦਰੂਨੀ ਸਿਆਸਤ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।
ਆਪਣੇ ਇਸ ਦੌਰੇ ਦੌਰਾਨ ਸਚਿਨ ਪਾਇਲਟ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਕਾਂਗਰਸ ਪਾਰਟੀ ਵੱਲੋਂ ਸੰਗਰੂਰ ਸੁਸਾਈਡ ਕੇਸ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਾ ਘਿਰਾਓ ਕੀਤਾ ਜਾਣਾ ਹੈ। ਇਸ ਪ੍ਰਦਰਸ਼ਨ ਵਿੱਚ ਸਚਿਨ ਪਾਇਲਟ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹਿਣਗੇ।
ਧੜੇਬੰਦੀ ਨਾਲ ਜੂਝ ਰਹੀ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਿਸੇ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਜਾਵੇਗਾ ਪਰ ਚੰਨੀ ਗਰੁੱਪ ਵਲੋਂ ਇਸ ਐਲਾਨ ਦੇ ਬਾਵਜੂਦ ਵੜਿੰਗ ਧੜੇ ਨਾਲੋਂ ਦੂਰੀ ਬਣਾ ਕੇ ਰੱਖੀ ਜਾ ਰਹੀ ਹੈ ਤੇ ਵੱਖਰੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਸੰਗਰੂਰ ਖੁਦਕੁਸ਼ੀ ਮਾਮਲਾ: ਸਚਿਨ ਪਾਇਲਟ ਕਾਂਗਰਸ ਦੇ ਮਾਰਚ ਦੀ ਕਰਨਗੇ ਅਗਵਾਈ
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ.ਆਈ.ਸੀ.ਸੀ. ਜਨਰਲ ਸਕੱਤਰ ਸਚਿਨ ਪਾਇਲਟ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੱਢੇ ਜਾਣ ਵਾਲੇ ਰੋਸ ਮਾਰਚ ਦੀ ਅਗਵਾਈ ਕਰਨਗੇ। ਇਹ ਪ੍ਰਦਰਸ਼ਨ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਪੁੱਛਿਆ ਸੀ, ਜਿਸ ਤੋਂ ਬਾਅਦ ਉਸ ਨੂੰ ਪ੍ਰੇਸ਼ਾਨ ਕੀਤਾ ਗਿਆ। ਇਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜਾਨ ਦੇ ਦਿੱਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂਆਂ ਨਾਲ ਸਚਿਨ ਪਾਇਲਟ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨਗੇ। ਕਾਂਗਰਸ ਪਾਰਟੀ ਦੀ ਮੰਗ ਹੈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕੀਤੀ ਜਾਵੇ ਅਤੇ ਮੰਤਰੀ ਹਰਪਾਲ ਚੀਮਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਮ੍ਰਿਤਕ ਦੇ ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਅੰਤਿਮ ਸਸਕਾਰ ਕਰਵਾ ਦਿੱਤਾ।
.jpg)
.jpg)
.jpg)
.jpg)















































.jpg)











.jpg)






.jpg)






























.jpg)


