ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰ: ਬਿਕਰਮ ਮਜੀਠੀਆ

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰ: ਬਿਕਰਮ ਮਜੀਠੀਆ

ਨਵੀਂ ਦਿੱਲੀ, 18 ਅਗਸਤ (ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਭਿ੍ਰਸ਼ਟਾਚਾਰ ਦਾ ਰੈਕੇਟ ਚਲਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਸੀ.ਐੱਮ.ਓ. ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਦਾਅਵਾ ਕੀਤਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਸ ਸਾਲ 7 ਅਗਸਤ ਨੂੰ ਪੰਜਾਬ ਦੇ ਪੁਲੀਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਨੂੰ ਨਿਤਿਨ ਗੋਹਲ ਅਤੇ ਹੋਰਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਪੱਤਰ ਲਿਖਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਤੋਂ ਵੱਡਾ ਭਿ੍ਰਸ਼ਟਾਚਾਰ ਹੋ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਦਫ਼ਤਰ ਤੋਂ ਚੱਲ ਰਹੇ ਭਿ੍ਰਸ਼ਟਾਚਾਰ ਮਾਫ਼ੀਆ ਵਿਰੁੱਧ ਈ.ਡੀ. ਨੇ ਪੱਤਰ ਲਿਖਿਆ ਹੈ। ਦਸ ਦਿਨ ਬੀਤ ਜਾਣ ਦੇ ਬਾਵਜੂਦ ਜਾਂਚ ਏਜੰਸੀ ਦੇ ਪੱਤਰ ’ਤੇ ਐੱਫ.ਆਈ.ਆਰ. ਦਰਜ ਨਾ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਦੋਸ਼ੀਆਂ ਵਿਰੁੱਧ ਤੁਰੰਤ ਐੱਫ.ਆਈ.ਆਰ. ਦਰਜ ਕਰਨ ਲਈ ਹਾਈਕੋਰਟ ਦਾ ਰੁਖ਼ ਕਰਨਗੇ।
ਅਧਿਕਾਰੀ ਅਸਲਾ ਲਾਇਸੈਂਸ ਜਾਰੀ ਕਰਨ ਲਈ ਲੈ ਰਹੇ ਹਨ ਰਿਸ਼ਵਤ: ਬਿਕਰਮ ਮਜੀਠੀਆ
ਈ.ਡੀ. ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸਰਕਾਰੀ ਗੁਪਤਤਾ ਕਾਨੂੰਨ (  1) ਦੀ ਉਲੰਘਣਾ ਅਤੇ ਕੁਝ ਧਿਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸਰਕਾਰੀ ਨਿਯਮਾਂ ਨਾਲ ਛੇੜਛਾੜ ਕਰਨ ਦਾ ਮਾਮਲਾ ਉਠਾਇਆ ਸੀ। ਮਜੀਠੀਆ ਨੇ ਦਾਅਵਾ ਕੀਤਾ ਕਿ ਅਧਿਕਾਰੀ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਤਬਦੀਲੀਆਂ ਕਰਨ ਬਦਲੇ ਰਿਸ਼ਵਤ ਲੈ ਰਹੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਇਹ ਮਾਮਲਾ ਬਹੁਤ ਗੰਭੀਰ ਹੈ। ਈ.ਡੀ. ਦੇ ਪੱਤਰ ਵਿੱਚ ਨੀਤੀਗਤ ਬਦਲਾਅ, ਵਿਭਾਗੀ ਨਿਯਮਾਂ ਵਿੱਚ ਸੋਧ, ਪ੍ਰਸ਼ਾਸਕੀ ਪ੍ਰਵਾਨਗੀਆਂ, ਟੈਂਡਰ ਸ਼ਰਤਾਂ ਬਦਲਣ ਅਤੇ ਮਨੀ ਲਾਂਡਰਿੰਗ ਦਾ ਵੀ ਜ਼ਿਕਰ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕੀਤੇ ਜਾਣ ਕਿਉਕਿ ਉਹ ਐੱਨ.ਆਰ.ਆਈ.  ਹਨ।