ਪੰਜਾਬ ਦੇ ਹਾਲਾਤਾਂ ’ਤੇ ਡਾ. ਸਤਿਆਨਾਰਾਇਣ ਜਾਟੀਆ ਤੇ ਕਾਰਜ ਸਿੰਘ ਮਿੱਡਾ ਵਿਚਾਲੇ ਹੋਇਆ ਵਿਚਾਰ-ਵਟਾਂਦਰਾ!

ਪੰਜਾਬ ਦੇ ਹਾਲਾਤਾਂ ’ਤੇ ਡਾ. ਸਤਿਆਨਾਰਾਇਣ ਜਾਟੀਆ ਤੇ ਕਾਰਜ ਸਿੰਘ ਮਿੱਡਾ ਵਿਚਾਲੇ ਹੋਇਆ ਵਿਚਾਰ-ਵਟਾਂਦਰਾ!

ਨਵੀਂ ਦਿੱਲੀ, 5 ਸਤੰਬਰ (ਪੰਜਾਬੀ ਰਾਈਟਰ): ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਡਾ. ਸਤਿਆਨਾਰਾਇਣ ਜਾਟੀਆ ਅਤੇ ਵਿਧਾਨ ਸਭਾ ਹਲਕਾ ਲੰਬੀ ਨਾਲ ਸਬੰਧਤ ਭਾਜਪਾ ਆਗੂ ਕਾਰਜ ਸਿੰਘ ਮਿੱਡਾ ਵਿਚਾਲੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਸਿਆਸੀ ਸਥਿਤੀ, ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਦੋਵਾਂ ਆਗੂਆਂ ਨੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਸਬੰਧੀ ਵੀ ਚਰਚਾ ਕੀਤੀ।
ਇਸ ਮੌਕੇ ਕਾਰਜ ਸਿੰਘ ਮਿੱਡਾ ਨੇ ਕਿਹਾ ਕਿ “ਪਾਰਟੀ ਵੱਲੋਂ ਮੈਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਮੈਂ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਉਹਨਾਂ ਇਹ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਪੰਜਾਬ ਦਾ ਭਲਾ ਸਿਰਫ ਤੇ ਸਿਰਫ ਭਾਜਪਾ ਹੀ ਕਰ ਸਕਦੀ ਹੈ ਇਸ ਲਈ ਪੰਜਾਬ ਦੇ ਉਜਵਲ ਭਵਿੱਖ ਲਈ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਅਤੀ ਜ਼ਰੂਰ ਹੋ ਗਿਆ ਹੈ।