ਸੰਗਰੂਰ (ਪੰਜਾਬੀ ਰਾਈਟਰ)- ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਡੀ.ਐੱਮ.ਸੀ. ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ। ਗੁਲਜ਼ਾਰ ਸਿੰਘ ਨੇ ਮੰਤਰੀ ਹਰਪਾਲ ਚੀਮਾ ਦੇ ਪਿੰਡ ਦੇ ਦੌਰੇ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਆਪਣੇ ਪੁੱਤਰ ਦੀ ਨਸ਼ੇ ਦੀ ਲਤ ਦਾ ਮੁੱਦਾ ਉਠਾਇਆ ਸੀ। ਇਸ ਤੋਂ ਬਾਅਦ ਉਸ ਵੱਲੋਂ ਕਥਿਤ ਤੌਰ ’ਤੇ ਦਬਾਅ ਅਤੇ ਧਮਕੀਆਂ ਮਿਲਣ ਦੇ ਦੋਸ਼ ਲਗਾਏ ਗਏ ਸਨ। ਮੌਤ ਤੋਂ ਪਹਿਲਾਂ ਸਾਹਮਣੇ ਆਏ ਵੀਡੀਓ ਬਿਆਨ ਵਿੱਚ ਗੁਲਜ਼ਾਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਪੰਚਾਇਤ ਕੋਲ ਜਾ ਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਪੂਰੀ ਜਾਂਚ ਅਜੇ ਜਾਰੀ ਹੈ। ਪੁਲੀਸ ਨੇ ਗੁਲਜ਼ਾਰ ਸਿੰਘ ਦੇ ਪੁੱਤਰ ਦੇ ਬਿਆਨਾਂ ’ਤੇ ਪਿੰਡ ਦੀ ਸਰਪੰਚ, ਉਸ ਦੇ ਪਤੀ ਅਤੇ ਤਿੰਨ ਹੋਰ ਵਿਅਕਤੀਆਂ ਸਮੇਤ 5 ਲੋਕਾਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ’ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੀ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ ਅਤੇ ਕਮਿਸ਼ਨ ਦੇ ਚੇਅਰਮੈਨ ਵੱਲੋਂ 10 ਸਤੰਬਰ ਨੂੰ ਤੂਰਬੰਜਾਰਾ ਦਾ ਦੌਰਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਤਾਜ਼ਾ ਰਿਪੋਰਟ ਮੁਤਾਬਕ, ਪਰਿਵਾਰ ਦੀਆਂ ਮੰਗਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਮਤੀ ਬਣਨ ਤੋਂ ਬਾਅਦ ਗੁਲਜ਼ਾਰ ਸਿੰਘ ਦਾ ਅੰਤਿਮ ਸਸਕਾਰ 8 ਸਤੰਬਰ ਨੂੰ ਕਰ ਦਿੱਤਾ ਗਿਆ। ਪਰਿਵਾਰ ਅਨੁਸਾਰ ਸਰਕਾਰ ਵੱਲੋਂ ਉਸ ਦੇ ਛੋਟੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਦੇਣ ਲਈ ਸਹਿਮਤੀ ਦਿੱਤੀ ਗਈ। ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ’ਤੇ ਸਵਾਲ ਉਠਾਏ ਜਾ ਰਹੇ ਹਨ। ਚੀਮਾ ਵੱਲੋਂ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਗਿਆ ਹੈ।
.jpg)

.jpg)
.jpg)
.jpg)














































.jpg)











.jpg)







.jpg)





























.jpg)


