ਐਬਟਸਫੋਰਡ (ਅਰਜਨ ਰਿਆੜ, ਧੀਰਜ ਛੋਕਰਾਂ)- ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨਾਲ ਸਬੰਧਤ ਕਾਫ਼ਿਲੇ ਦੀ ਇੱਕ ਗੱਡੀ ’ਤੇ ਕਨੇਡਾ ਦੇ ਐਬਟਸਫੋਰਡ ਸ਼ਹਿਰ ਵਿੱਚ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ 5 ਸਤੰਬਰ ਦੀ ਰਾਤ ਕਰੀਬ 11 ਵਜੇ ਮੈਕਕੈਲਮ ਰੋਡ ਦੇ 2500 ਬਲਾਕ ਵਿੱਚ ਵਾਪਰੀ। ਐਬਟਸਫੋਰਡ ਪੁਲਿਸ ਮੁਤਾਬਕ ਇੱਕ ਗੂੜ੍ਹੇ ਰੰਗ ਦੀ ਐੱਸ.ਯੂ.ਵੀ. ਵਿੱਚ ਸਵਾਰ ਵਿਅਕਤੀਆਂ ਨੇ ਇੱਕ ਹੋਰ ਗੱਡੀ ’ਤੇ ਕਈ ਗੋਲੀਆਂ ਚਲਾਈਆਂ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਹੋਈ ਸੀ, ਪਰ ਖੁਸ਼ਕਿਸਮਤੀ ਨਾਲ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਇਸ ਘਟਨਾ ਨੂੰ ਮੁੱਢਲੇ ਤੌਰ ’ਤੇ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ ਮੰਨ ਰਹੀ ਹੈ। ਸਥਾਨਕ ਰਿਪੋਰਟਾਂ ਮੁਤਾਬਕ ਇਹ ਗੱਡੀ ਐਮੀ ਵਿਰਕ ਦੇ ਐਬਟਸਫੋਰਡ ਵਿੱਚ ਹੋਏ ਸ਼ੋਅ ਤੋਂ ਬਾਅਦ ਜਾ ਰਹੇ ਕਾਫ਼ਿਲੇ ਦਾ ਹਿੱਸਾ ਸੀ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਐਮੀ ਵਿਰਕ ਵੀ ਗੱਡੀ ਵਿੱਚ ਸਵਾਰ ਸਨ ਅਤੇ ਗੱਡੀ ’ਤੇ ਕਈ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਹ ਪੁਸ਼ਟੀ ਨਹੀਂ ਕੀਤੀ ਕਿ ਐਮੀ ਵਿਰਕ ਉਸ ਗੱਡੀ ਵਿੱਚ ਮੌਜੂਦ ਸਨ ਜਾਂ ਹਮਲਾਵਰਾਂ ਦਾ ਨਿਸ਼ਾਨਾ ਕੌਣ ਸੀ? ਘਟਨਾ ਤੋਂ ਕੁਝ ਸਮੇਂ ਬਾਅਦ ਨੇੜਲੇ ਸਨੀਸਾਈਡ ਪਲੇਸ ਇਲਾਕੇ ਵਿੱਚ ਇੱਕ ਐੱਸ.ਯੂ.ਵੀ. ਨੂੰ ਅੱਗ ਲੱਗੀ ਹੋਈ ਮਿਲੀ। ਪੁਲਿਸ ਇਸ ਗੱਡੀ ਨੂੰ ਗੋਲੀਬਾਰੀ ਦੀ ਘਟਨਾ ਨਾਲ ਜੋੜ ਕੇ ਜਾਂਚ ਕਰ ਰਹੀ ਹੈ। ਐਬਟਸਫੋਰਡ ਪੁਲਿਸ ਦੀ ਮੇਜਰ ਕ੍ਰਾਈਮ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ ਜਾਂ ਡੈਸ਼ਕੈਮ ਫੁਟੇਜ ਹੋਣ ’ਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਸਬੰਧੀ ਐਮੀ ਵਿਰਕ ਜਾਂ ਉਨ੍ਹਾਂ ਦੀ ਟੀਮ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
.jpg)
.jpg)
.jpg)

.jpg)














































.jpg)











.jpg)







.jpg)





























.jpg)


