ਅੰਮਿ੍ਰਤਸਰ, 26 ਨਵੰਬਰ (ਪੰਜਾਬੀ ਰਾਈਟਰ)- ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ’ਚੋਂ ਪੰਜਾਬ ਨਾਲ ਸਬੰਧਤ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਦੱਸੇ ਜਾ ਰਹੇ ਸ਼ਰਧਾਲੂਆਂ ਵਿੱਚ ਜਲੰਧਰ ਜ਼ਿਲ੍ਹੇ ਦੇ ਫਿਲੌਰ, ਤਰਨ ਤਾਰਨ ਅਤੇ ਅੰਮਿ੍ਰਤਸਰ ਦੇ ਵਸਨੀਕ ਸ਼ਾਮਲ ਹਨ। ਇਸ ਘਟਨਾ ਨੇ ਪਾਕਿਸਤਾਨ ਵਿੱਚ ਜਥੇ ਦੀ ਸੁਰੱਖਿਆ ਅਤੇ ਪ੍ਰਬੰਧਾਂ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਹ ਤਿੰਨੇ ਸ਼ਰਧਾਲੂ 22 ਨਵੰਬਰ ਨੂੰ ਪਾਕਿਸਤਾਨ ਪਹੁੰਚੇ 2,339 ਮੈਂਬਰੀ ਜਥੇ ਦਾ ਹਿੱਸਾ ਸਨ। ਰਿਪੋਰਟ ਮੁਤਾਬਕ 23 ਅਤੇ 24 ਨਵੰਬਰ ਨੂੰ ਇਹ ਸਾਰੇ ਸ਼ਰਧਾਲੂ ਨਨਕਾਣਾ ਸਾਹਿਬ ਵਿੱਚ ਮੌਜੂਦ ਸਨ ਪਰ 25 ਨਵੰਬਰ ਦੀ ਸਵੇਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਤਿੰਨ ਵਿਅਕਤੀ ਆਪਣੇ ਟਿਕਾਣਿਆਂ ’ਤੇ ਨਹੀਂ ਮਿਲੇ। ਇਸ ਤੋਂ ਬਾਅਦ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਗਈ।
ਰਿਪੋਰਟ ਵਿੱਚ ਲਾਪਤਾ ਦੱਸੇ ਗਏ ਵਿਅਕਤੀਆਂ ਦੀ ਪਛਾਣ ਬਿੱਕਰ ਸਿੰਘ ਵਾਸੀ ਪਿੰਡ ਖੋਖੇਵਾਲ, ਫਿਲੌਰ; ਵਿਕਰਮਜੀਤ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਤਰਨ ਤਾਰਨ ਅਤੇ ਹਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ, ਅੰਮਿ੍ਰਤਸਰ ਵਜੋਂ ਦੱਸੀ ਗਈ ਹੈ। ਹਾਲਾਂਕਿ ਇਨ੍ਹਾਂ ਨਾਵਾਂ ਅਤੇ ਪਤੇ ਦੀ ਅਧਿਕਾਰਤ ਪੁਸ਼ਟੀ ਅਜੇ ਸਾਹਮਣੇ ਨਹੀਂ ਆਈ।
2,339 ਸ਼ਰਧਾਲੂ ਗਏ ਸਨ ਪਾਕਿਸਤਾਨ
ਜਾਣਕਾਰੀ ਅਨੁਸਾਰ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ 2,339 ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਸਨ। ਇਨ੍ਹਾਂ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜੀ ਆਇਆਂ ਕਿਹਾ ਸੀ। ਜਥੇ ਦਾ ਮੁੱਖ ਸਮਾਗਮ 24 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਹੋਇਆ। ਇਸ ਤੋਂ ਬਾਅਦ ਸ਼ਰਧਾਲੂਆਂ ਨੇ ਗੁਰਦੁਆਰਾ ਸੱਚਾ ਸੌਦਾ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨੇ ਸਨ। ਜਥੇ ਦੀ ਵਾਪਸੀ ਪਹਿਲੀ ਦਸੰਬਰ ਨੂੰ ਵਾਹਗਾ ਸਰਹੱਦ ਰਾਹੀਂ ਹੋਣੀ ਤੈਅ ਹੈ। ਫ਼ਿਲਹਾਲ ਤਿੰਨਾਂ ਸ਼ਰਧਾਲੂਆਂ ਦੇ ਲਾਪਤਾ ਹੋਣ ਦੇ ਕਾਰਨਾਂ ਬਾਰੇ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਆਪਣੀ ਮਰਜੀ ਨਾਲ ਜਥੇ ਤੋਂ ਵੱਖ ਹੋਏ ਜਾਂ ਕਿਸੇ ਹੋਰ ਕਾਰਨ ਕਰਕੇ ਉਨ੍ਹਾਂ ਦਾ ਪਤਾ ਨਹੀਂ ਲੱਗ ਰਿਹਾ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ’ਚੋਂ ਪੰਜਾਬ ਦੇ ਤਿੰਨ ਵਿਅਕਤੀ ਲਾਪਤਾ, ਫ਼ਿਲੌਰ, ਤਰਨ ਤਾਰਨ ਤੇ ਅੰਮਿ੍ਰਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ ਲਾਪਤਾ ਸ਼ਰਧਾਲੂ
ਅੰਮਿ੍ਰਤਸਰ, 26 ਨਵੰਬਰ (ਪੰਜਾਬੀ ਰਾਈਟਰ)- ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ’ਚੋਂ ਪੰਜਾਬ ਨਾਲ ਸਬੰਧਤ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਦੱਸੇ ਜਾ ਰਹੇ ਸ਼ਰਧਾਲੂਆਂ ਵਿੱਚ ਜਲੰਧਰ ਜ਼ਿਲ੍ਹੇ ਦੇ ਫਿਲੌਰ, ਤਰਨ ਤਾਰਨ ਅਤੇ ਅੰਮਿ੍ਰਤਸਰ ਦੇ ਵਸਨੀਕ ਸ਼ਾਮਲ ਹਨ। ਇਸ ਘਟਨਾ ਨੇ ਪਾਕਿਸਤਾਨ ਵਿੱਚ ਜਥੇ ਦੀ ਸੁਰੱਖਿਆ ਅਤੇ ਪ੍ਰਬੰਧਾਂ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਹ ਤਿੰਨੇ ਸ਼ਰਧਾਲੂ 22 ਨਵੰਬਰ ਨੂੰ ਪਾਕਿਸਤਾਨ ਪਹੁੰਚੇ 2,339 ਮੈਂਬਰੀ ਜਥੇ ਦਾ ਹਿੱਸਾ ਸਨ। ਰਿਪੋਰਟ ਮੁਤਾਬਕ 23 ਅਤੇ 24 ਨਵੰਬਰ ਨੂੰ ਇਹ ਸਾਰੇ ਸ਼ਰਧਾਲੂ ਨਨਕਾਣਾ ਸਾਹਿਬ ਵਿੱਚ ਮੌਜੂਦ ਸਨ ਪਰ 25 ਨਵੰਬਰ ਦੀ ਸਵੇਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਤਿੰਨ ਵਿਅਕਤੀ ਆਪਣੇ ਟਿਕਾਣਿਆਂ ’ਤੇ ਨਹੀਂ ਮਿਲੇ। ਇਸ ਤੋਂ ਬਾਅਦ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਗਈ।
ਰਿਪੋਰਟ ਵਿੱਚ ਲਾਪਤਾ ਦੱਸੇ ਗਏ ਵਿਅਕਤੀਆਂ ਦੀ ਪਛਾਣ ਬਿੱਕਰ ਸਿੰਘ ਵਾਸੀ ਪਿੰਡ ਖੋਖੇਵਾਲ, ਫਿਲੌਰ; ਵਿਕਰਮਜੀਤ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਤਰਨ ਤਾਰਨ ਅਤੇ ਹਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ, ਅੰਮਿ੍ਰਤਸਰ ਵਜੋਂ ਦੱਸੀ ਗਈ ਹੈ। ਹਾਲਾਂਕਿ ਇਨ੍ਹਾਂ ਨਾਵਾਂ ਅਤੇ ਪਤੇ ਦੀ ਅਧਿਕਾਰਤ ਪੁਸ਼ਟੀ ਅਜੇ ਸਾਹਮਣੇ ਨਹੀਂ ਆਈ।
2,339 ਸ਼ਰਧਾਲੂ ਗਏ ਸਨ ਪਾਕਿਸਤਾਨ
ਜਾਣਕਾਰੀ ਅਨੁਸਾਰ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ 2,339 ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਸਨ। ਇਨ੍ਹਾਂ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜੀ ਆਇਆਂ ਕਿਹਾ ਸੀ। ਜਥੇ ਦਾ ਮੁੱਖ ਸਮਾਗਮ 24 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਹੋਇਆ। ਇਸ ਤੋਂ ਬਾਅਦ ਸ਼ਰਧਾਲੂਆਂ ਨੇ ਗੁਰਦੁਆਰਾ ਸੱਚਾ ਸੌਦਾ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨੇ ਸਨ। ਜਥੇ ਦੀ ਵਾਪਸੀ ਪਹਿਲੀ ਦਸੰਬਰ ਨੂੰ ਵਾਹਗਾ ਸਰਹੱਦ ਰਾਹੀਂ ਹੋਣੀ ਤੈਅ ਹੈ। ਫ਼ਿਲਹਾਲ ਤਿੰਨਾਂ ਸ਼ਰਧਾਲੂਆਂ ਦੇ ਲਾਪਤਾ ਹੋਣ ਦੇ ਕਾਰਨਾਂ ਬਾਰੇ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਆਪਣੀ ਮਰਜੀ ਨਾਲ ਜਥੇ ਤੋਂ ਵੱਖ ਹੋਏ ਜਾਂ ਕਿਸੇ ਹੋਰ ਕਾਰਨ ਕਰਕੇ ਉਨ੍ਹਾਂ ਦਾ ਪਤਾ ਨਹੀਂ ਲੱਗ ਰਿਹਾ
.jpg)
.jpg)
.jpg)
.jpg)















































.jpg)











.jpg)







.jpg)





























.jpg)


