ਚੰਡੀਗੜ੍ਹ, 4 ਜੁਲਾਈ (ਪੰਜਾਬੀ ਰਾਈਟਰ)- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ਦਾ ਕਾਰਜ ਮੁਕੰਮਲ ਹੋ ਗਿਆ। ਇਸ ਦੇ ਨਾਲ ਹੀ ਪੰਜਾਬ ਵਿੱਚ 20 ਲੱਖ ਦੇ ਕਰੀਬ ਉਨ੍ਹਾਂ ਵੋਟਰਾਂ ’ਤੇ ਤਲਵਾਰ ਲਟਕ ਗਈ ਹੈ ਜਿਨ੍ਹਾਂ ਨੇ ਬੀ.ਐਲ.ਓਜ਼. ਨੂੰ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਾਏ। ਜਦੋਂ ਕਿ 1.93 ਕਰੋੜ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਬੀ.ਐੱਲ.ਓਜ਼. ਕੋਲ ਗਣਨਾ ਫਾਰਮ ਜਮ੍ਹਾਂ ਨਾ ਕਰਵਾਉਣ ਵਾਲੇ 20 ਲੱਖ ਵੋਟਰਾਂ ਵਿੱਚ 9.44 ਲੱਖ ਵੋਟਰ ਸ਼ਿਫਟ ਹੋ ਗਏ ਅਤੇ 4.12 ਲੱਖ ਵੋਟਰ ਘਰ ਵਿਚ ਮਿਲੇ ਨਹੀਂ। ਇਸ ਤੋਂ ਇਲਾਵਾ ਪੰਜਾਬ ਵਿੱਚ 5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ 1.19 ਲੱਖ ਵੋਟਾਂ ਡੁਪਲੀਕੇਟ ਪਾਈਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸ਼ੁਰੂ ਕਰਨ ਸਮੇਂ ਕੁੱਲ 2.14 ਕਰੋੜ ਵੋਟਰ ਸਨ ਜਿਨ੍ਹਾਂ ਵਿੱਚੋਂ 90.37 ਫ਼ੀਸਦ ਵੋਟਰਾਂ 1.93 ਕਰੋੜ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਜਦੋਂ ਕਿ 9.63 ਫ਼ੀਸਦ 20 ਲੱਖ ਦੇ ਕਰੀਬ ਵੋਟਰਾਂ ਨੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਣਨਾ ਫਾਰਮ ਜਮ੍ਹਾਂ ਕਰਾਉਣ ਵਾਲੇ ਵੋਟਰਾਂ ਵਿੱਚੋਂ 12 ਲੱਖ ਦੇ ਕਰੀਬ ਵੋਟਰਾਂ ਦੀ ਮੈਪਿੰਗ ਨਹੀਂ ਹੋਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ 13 ਅਗਸਤ ਤੋਂ 12 ਸਤੰਬਰ ਤੱਕ ਇਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕਰਕੇ ਮੈਪਿੰਗ ਦੇ ਕੰਮ ਨੂੰ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਨਵੇਂ ਆਦੇਸ਼ਾਂ ਅਨੁਸਾਰ ਜਿਨ੍ਹਾਂ ਪੋਲਿੰਗ ਬੂਥਾਂ ’ਤੇ 1200 ਵੋਟਾਂ ਤੋਂ ਵੱਧ ਵੋਟਾਂ ਹਨ, ਉਨ੍ਹਾਂ ਪੋਲਿੰਗ ਬੂਥਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਪਹਿਲਾਂ ਪੰਜਾਬ ਵਿੱਚ 24453 ਪੋਲਿੰਗ ਬੂਥ ਸਨ, ਜੋ ਕਿ ਹੁਣ ਵੱਧ ਕੇ 25332 ਪੋਲਿੰਗ ਬੂਥ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਮੁਕੰਮਲ ਕਰਨ ਲਈ 24500 ਪੋਲਿੰਗ ਬੂਥਾਂ ’ਤੇ 24 ਹਜ਼ਾਰ ਬੀ ਐੱਲ ਓਜ਼, 2500 ਸੁਪਰਵਾਈਜ਼ਰ, 800 ਏ ਈ ਆਰ ਓ, 117 ਈ ਆਰ ਓ ਅਤੇ 23 ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ਸਨ ਜਿਨ੍ਹਾਂ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਪਹਿਲੇ ਫੇਜ਼ ਨੂੰ ਮੁਕੰਮਲ ਕੀਤਾ ਗਿਆ।
.jpg)

.jpg)
.jpg)
.jpg)














































.jpg)










.jpg)









.jpg)




























.jpg)


