ਗੁਰਦਾਸਪੁਰ-ਸਥਾਨਕ ਪੁਲੀਸ ਵੱਲੋਂ ਦੋਰਾਂਗਲਾ ਪੁਲੀਸ ਸਟੇਸ਼ਨ ਅਧੀਨ ਆਉਂਦੀ ਆਦੀਆਂ ਚੈੱਕ ਪੋਸਟ ਨੇੜੇ ਬੀਤੀ ਰਾਤ 12 ਕਿੱਲੋ ਹੈਰੋਇਨ ਅਤੇ 19.30 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ। ਐੱਸਐੱਸਪੀ ਹਰੀਸ਼ ਦਯਾਮਾ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਦੱਸਿਆ ਕਿ ਬਰਾਮਦਗੀ ਤੋਂ ਕੁਝ ਸਮਾਂ ਪਹਿਲਾਂ ਇਲਾਕੇ ਵਿੱਚ ਕੁਝ ਦੇਰ ਡਰੋਨ ਵੀ ਘੁੰਮਦਾ ਰਿਹਾ ਹੈ। ਇਸ ਮੌਕੇ ਬੀਐੱਸਐੱਫ ਡਰੋਨ ’ਤੇ ਹਮਲਾ ਕਰਨ ਦੀ ਤਿਆਰੀ ਵਿੱਚ ਸੀ ਪਰ ਇਹ ਗ਼ਾਇਬ ਹੋ ਗਿਆ। ਇਸ ਤੋਂ ਬਾਅਦ ਬੀਐੱਸਐੱਫ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਵਿੱਚ ਇਹ ਖੇਪ ਮਿਲੀ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੋਸਤਪੁਰ ਨਿਵਾਸੀ ਕ੍ਰਿਸ਼ਨ ਸਿੰਘ ਦੇ ਪਾਕਿਸਤਾਨ ਬੈਠੇ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਕੰਮ ਕਰਦਾ ਹੈ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















