ਸ੍ਰੀ ਕੀਰਤਪੁਰ ਸਾਹਿਬ, - ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਵਿੱਚ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਸੰਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਸਣੇ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕੀਤੀ। ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਧਾਮੀ ਨੇ ਸੰਗਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਸੰਗਤ ਨੂੰ ਸੇਵਾ ਸਿਮਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ ਰਾਹੀਂ ਸਿੱਖ ਇਤਿਹਾਸ ਅਤੇ ਸਿੱਖ ਸੰਸਥਾਵਾਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਸੰਗਤਾਂ ਨੂੰ ਚੌਕਸ ਹੋਣ ਦੀ ਲੋੜ ਹੈ। ਇਸ ਮੌਕੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸੰਗਤ ਨੂੰ ਬੂਟੇ ਵੀ ਵੰਡੇ ਗਏ। ਇਸ ਮੌਕੇ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਅਤੇ ਬਾਬਾ ਜਰਨੈਲ ਸਿੰਘ ਹਾਜ਼ਰ ਸਨ।
.jpg)
.jpg)

.jpg)
.jpg)


















.jpg)































.jpg)


























.jpg)

.jpg)



















