ਚੰਡੀਗੜ੍ਹ (ਪੰਜਾਬੀ ਰਾਈਟਰ)- ਸੁਖਬੀਰ ਬਾਦਲ ਨੇ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਦਬਾਅ ਬਣਾਉਣ ਦੀ ਇਸ ਘਟੀਆ ਕਾਰਵਾਈ ਨਾਲ ਪੰਜਾਬ ਦੀ ਅੰਤਰ ਆਤਮਾ ਤੇ ਪੰਜਾਬ ਦੀ ਆਵਾਜ਼ ਅਜੀਤ ਅਖਬਾਰ ਦੀ ਆਵਾਜ਼ ਕੁਚਲੀ ਨਹੀਂ ਜਾ ਸਕਦੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਦਮ ਭੂਸ਼ਣ ਐਵਾਰਡੀ ਤੇ ਅਜੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਿਸ਼ਾਨਾ ਬਣਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਦੱਸ ਦਈਏ ਕਿ ਇਸ ਕਾਰਵਾਈ ‘ਤੇ ਅਕਾਲੀ ਦਲ ਨੇ ਕਿਹਾ ਕਿ ਡਾ. ਹਮਦਰਦ ਨੂੰ ਸੂਬਾ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤੇ ਜਾਣ ਨੂੰ ਸੱਤਾ ਦੇ ਨਸ਼ੇ ਵਿਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਡਾ. ਹਮਦਰਦ ਵੱਲੋਂ ਪ੍ਰੈਸ ਦੀ ਆਜ਼ਾਦੀ ਲਈ ਲਏ ਸਿਧਾਂਤਕ ਸਟੈਂਡ ਲਈ ਉਹਨਾਂ ਤੋਂ ਬਦਲਾ ਲੈਣਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜੀਤ ਦੇ ਐਮਡੀ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਮੀਡੀਆ ਦੀ ਆਵਾਜ਼ ਦੀ ਰਾਖੀ ਲਈ ਜੋ ਵੀ ਕਰਨਾ ਪਿਆ ਕਰੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਦਬਾਅ ਬਣਾਉਣ ਦੀ ਇਸ ਘਟ.ਆ ਕਾਰਵਾਈ ਨਾਲ ਪੰਜਾਬ ਦੀ ਅੰਤਰ ਆਤਮਾ ਤੇ ਪੰਜਾਬ ਦੀ ਆਵਾਜ਼ ਅਜੀਤ ਅਖਬਾਰ ਦੀ ਆਵਾਜ਼ ਕੁਚਲੀ ਨਹੀਂ ਜਾ ਸਕਦੀ। ਉਨ੍ਹਾਂ ਨੇ ਡਾ. ਹਮਦਰਦ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੱਚੀ ਆਵਾਜ਼ ਕਰਾਰ ਦਿੱਤਾ ਅਤੇ ਕਿਹਾ ਕਿ ਪੱਤਰਕਾਰੀ ਅਤੇ ਸਮਾਜਿਕ ਜੀਵਨ ਵਿਚ ਉਹਨਾਂ ਦੇ ਯੋਗਦਾਨ ਦੀ ਕੋਈ ਬਰਾਬਰੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅਜੀਤ ਅਖਬਾਰ ਸਮੂਹ ਅਤੇ ਡਾ. ਹਮਦਰਦ ਨੂੰ ਡਰਾਉਣ ਦੀ ਇਸ ਕਾਰਵਾਈ ਨਾਲ ਸਾਰੀ ਦੁਨੀਆਂ ਵਿਚ ਪੰਜਾਬੀ ਹੈਰਾਨ ਹਨ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















