ਕ ਸਭਾ ਚੋਣਾਂ: ਸਿਰਸਾ ਵਿੱਚ 19 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਵਿੱਚ ਬੰਦ

ਕ ਸਭਾ ਚੋਣਾਂ: ਸਿਰਸਾ ਵਿੱਚ 19 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਵਿੱਚ ਬੰਦ

ਸਿਰਸਾ, -ਲੋਕ ਸਭਾ ਦੀਆਂ ਚੋਣਾਂ ਲਈ ਕਹਿਰ ਦੀ ਗਰਮੀ ’ਚ ਲੋਕਾਂ ਦਾ ਵੋਟਾਂ ਪਾਉਣ ’ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ‘ਇੰਡੀਆ’ ਗੱਠਜੋੜ ਵੱਲੋਂ ਸਿਰਸਾ ਲੋਕ ਸਭਾ ਹਲਕੇ ਤੋਂ ਕੁਮਾਰੀ ਸ਼ੈਲਜਾ, ਭਾਜਪਾ ਵੱਲੋਂ ਅਸ਼ੋਕ ਤੰਵਰ, ਇਨੈਲੋ ਵੱਲੋਂ ਸੰਦੀਪ ਲੋਟ ਅਤੇ ਜਜਪਾ ਵੱਲੋਂ ਰਮੇਸ਼ ਖੱਟਕ ਸਮੇਤ 19 ਉਮੀਦਵਾਰ ਆਪਣੀ ਕਿਸ਼ਮਤ ਅਜ਼ਮਾ ਰਹੇ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ ਤੱਕ ਜਾਰੀ ਰਹੀ। ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਪਣੇ ਪਰਿਵਾਰ ਨਾਲ ਆਪਣੇ ਪੋਲਿੰਗ ਸਟੇਸ਼ਨ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਜਜਪਾ ਦੇ ਕੌਮੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਤੇ ਨੈਨਾ ਚੌਟਾਲਾ ਵੀ ਮੌਜੂਦ ਸਨ। ਇਸ ਮੌਕੇ ’ਤੇ ਬੋਲਦਿਆਂ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਇਹ ਚੋਣ ਬਦਲਾਅ ਦੀ ਚੋਣ ਹੈ ਤੇ ਲੋਕ ਬਦਲਾਅ ਲਿਆਉਣ ਲਈ ਘਰਾਂ ਤੋਂ ਬਾਹਰ ਆ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਉਧਰ ਭਾਜਪਾ ਦੇ ਉਮੀਦਵਾਰ ਅਸ਼ੋਕ ਤੰਵਰ ਨੇ ਆਪਣੇ ਪੋਲਿੰਗ ਬੂਥ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ’ਚ ਭਾਜਪਾ ਐਤਕੀਂ ਫਿਰ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਹਰਿਆਣਾ ਦੇ ਬਿਜਲੀ ਮੰਤਰੀ ਅਤੇ ਹਿਸਾਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਆਪਣੇ ਪਰਿਵਾਰ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਿਥੇ ਆਪਣੀ ਜਿੱਤ ਦਾ ਦਾਅਵਾ ਕੀਤਾ ਉਥੇ ਹੀ ਹਰਿਆਣਾ ਦੀਆਂ ਸਾਰੀਆਂ ਸੀਟਾਂ ’ਤੇ ਭਾਜਪਾ ਦੇ ਉਮੀਦਵਾਰਾਂ ਦੀ ਜਿੱਤ ਹੋਣ ਦੀ ਵੀ ਗੱਲ ਕਹੀ। ਗਰਮੀ ਦੇ ਕਹਿਰ ਤੋਂ ਬਚਣ ਲਈ ਲੋਕ ਸਵੇਰੇ ਸਵੇਰੇ ਆਪਣਾ ਵੋਟ ਪਾਉਣ ਲਈ ਘਰੋਂ ਨਿਕਲੇ। ਕਈ ਬੂਥਾਂ ’ਤੇ ਸਵੇਰੇ ਸਵੇਰੇ ਹੀ ਲੰਮੀਆਂ ਲੋਕਾਂ ਦੀਆਂ ਲਾਈਨਾਂ ਵੇਖੀਆਂ ਗਈਆਂ। ਪੇਂਡੂ ਖੇਤਰ ’ਚ ਮਹਿਲਾਵਾਂ ਵੀ ਵੱਡੀ ਗਿਣਤੀ ’ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਘਰੋਂ ਬਾਹਰ ਨਿਕਲੀਆਂ। ਸਿਰਸਾ ਦੇ ਪੰਜਾਂ ਵਿਧਾਨ ਸਭਾ ਹਲਕਿਆਂ ’ਚ ਜਿਥੇ ਇਕ ਇਕ ਪਿੰਕ ਬੂਥ ਬਣਾਇਆ ਗਿਆ ਸੀ ਉਥੇ ਹੀ ਹਰ ਬੂਥ ’ਤੇ ਗਰਮੀ ਤੋਂ ਬਚਣ ਲਈ ਕੂਲਰ ਆਦਿ ਲਾਏ ਗਏ ਸਨ। ਲੋਕਾਂ ਲਈ ਪੀਣ ਦੇ ਪਾਣੀ ਤੋਂ ਇਲਾਵਾ ਪਖਾਨਿਆਂ ਆਦਿ ਦੀ ਵੀ ਵਿਵਸਥਾ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਸੀ। ਖ਼ਬਰ ਲਿਖੇ ਜਾਣ ਤੱਕ ਕਿਤੋਂ ਵੀ ਕੋਈ ਅਸੁਖਾਵੀਂ ਘਟਨਾ ਦੇ ਵਾਪਰਣ ਦੀ ਸੂਚਨਾ ਨਹੀਂ ਮਿਲੀ ਸੀ।