ਸਰਹੱਦ ਨੇੜਲੇ ਪਿੰਡਾਂ ਦੇ ਖੇਤਾਂ ’ਚੋਂ 11 ਕਿੱਲੋ ਹੈਰੋਇਨ ਬਰਾਮਦ

ਸਰਹੱਦ ਨੇੜਲੇ ਪਿੰਡਾਂ ਦੇ ਖੇਤਾਂ ’ਚੋਂ 11 ਕਿੱਲੋ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ,-ਕੌਮਾਂਤਰੀ ਸਰਹੱਦ ਨੇੜਲੇ ਦੋ ਪਿੰਡਾਂ ਦੇ ਖੇਤਾਂ ਵਿੱਚੋਂ ਸੀਮਾ ਸੁਰੱਖਿਆ ਬਲ ਤੇ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ 11 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦ ਪਾਰ ਤੋਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਭੇਜੀ ਗਈ 11 ਕਿੱਲੋ ਹੈਰੋਇਨ ਅੱਜ ਸਵੇਰੇ ਪਿੰਡ ਅਗਵਾਨ ਅਤੇ ਬਰੀਲਾਂ ਦੇ ਖੇਤਾਂ ਵਿੱਚੋਂ ਬਰਾਮਦ ਕੀਤੀ ਗਈ। ਸੀਮਾ ਸੁਰੱਖਿਆ ਬਲ ਅਤੇ ਪੁਲੀਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਇਹ ਹੈਰੋਇਨ ਬਰਾਮਦ ਕੀਤੀ ਗਈ। ਜਾਣਕਾਰ ਦੱਸਦੇ ਹਨ ਕਿ ਇਹ ਹੈਰੋਇਨ ਇੱਕ ਡਰੋਨ ਰਾਹੀਂ ਭੇਜੀ ਗਈ ਸੀ। ਪੁਲੀਸ ਨੇ ਕੁਝ ਹੀ ਦੂਰੀ ’ਤੇ ਇੱਕ ਡਰੋਨ ਵੀ ਬਰਾਮਦ ਕੀਤਾ ਹੈ। ਥਾਣਾ ਕਲਾਨੌਰ ਦੀ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।