ਸ਼ਿਮਲਾ-ਹਿਮਾਚਲ ਪ੍ਰਦੇਸ਼ ’ਚ ਹੁਕਮਰਾਨ ਧਿਰ ਕਾਂਗਰਸ ਦਾ ਭਾਵੇਂ ਸਿਆਸੀ ਸੰਕਟ ਟਲ ਗਿਆ ਹੋਵੇ ਪਰ ਪਾਰਟੀ ਦੇ ਬਾਗ਼ੀ ਆਗੂਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬੇ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅੱਜ ਦਿੱਲੀ ਜਾਣ ਸਮੇਂ ਪੰਚਕੂਲਾ ’ਚ ਪਾਰਟੀ ਦੇ ਅਯੋਗ ਠਹਿਰਾਏ ਗਏ ਛੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਵਿਕਰਮਾਦਿੱਤਿਆ ਵੱਲੋਂ ਦਿੱਲੀ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਵਿਕਰਮਾਦਿੱਤਿਆ ਸਿੰਘ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਕਾਂਗਰਸ ਦੇ ਕੁਝ ਬਾਗ਼ੀਆਂ ਨੇ ‘ਘਰ ਵਾਪਸੀ’ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ‘ਮੈਂ ਵਿਕਰਮਾਦਿੱਤਿਆ ਸਿੰਘ ਨੂੰ ਕਿਹਾ ਕਿ ਉਹ ਬਾਗ਼ੀ ਵਿਧਾਇਕਾਂ ਅਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨਾਲ ਗੱਲਬਾਤ ਕਰਨ। ਇਨ੍ਹਾਂ ਬਾਗ਼ੀ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਹ ਕਾਂਗਰਸ ’ਚ ਰਹਿਣਾ ਚਾਹੁੰਦੇ ਹਨ।’ ਹਿਮਾਚਲ ਦੀ ਕਾਂਗਰਸ ਸਰਕਾਰ ’ਤੇ ਕੋਈ ਖ਼ਤਰਾ ਨਾ ਹੋਣ ਦਾ ਦਾਅਵਾ ਕਰਦਿਆਂ ਸੁੱਖੂ ਨੇ ਕਿਹਾ ਕਿ ਖੜਗੇ ਅਤੇ ਵਿਕਰਮਾਦਿੱਤਿਆ ਸਿੰਘ ਦੀ ਮੁਲਾਕਾਤ ਮਗਰੋਂ ਦੇਖਣਾ ਹੋਵੇਗਾ ਕਿ ਕੀ ਕੁਝ ਵਾਪਰਦਾ ਹੈ। ਵਿਕਰਮਾਦਿੱਤਿਆ ਸਿੰਘ ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਸ਼ਨਿਚਰਵਾਰ ਨੂੰ ਮੁਲਾਕਾਤ ਕਰਨਗੇ। ਕਾਂਗਰਸ ਦੇ ਛੇ ਬਾਗ਼ੀਆਂ ਨੇ ਰਾਜ ਸਭਾ ਚੋਣ ਦੌਰਾਨ ਕਰਾਸ ਵੋਟਿੰਗ ਕਰਦਿਆਂ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ’ਚ ਵੋਟ ਪਾਈ ਸੀ ਜਿਸ ਕਾਰਨ ਕਾਂਗਰਸ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਹਾਰ ਗਏ ਸਨ। ਕਾਂਗਰਸ ਹਾਈ ਕਮਾਨ ਨੇ ਸਿਆਸੀ ਸੰਕਟ ਸੁਲਝਾਉਣ ਲਈ ਅਬਜ਼ਰਵਰ ਭੇਜੇ ਸਨ। ਸਪੀਕਰ ਕੁਲਦੀਪ ਪਠਾਨੀਆ ਨੇ ਪਾਰਟੀ ਵਿੱਪ੍ਹ ਦੀ ਉਲੰਘਣਾ ਕਰਨ ’ਤੇ ਛੇ ਵਿਧਾਇਕਾਂ ਨੂੰ ਅਯੋਗ ਠਹਿਰਾ ਦਿੱਤਾ ਸੀ। -ਪੀਟੀਆਈ

.jpg)
.jpg)
.jpg)
.jpg)



















.jpg)






























.jpg)


























.jpg)




.jpg)
















