ਨਵੀਂ ਦਿੱਲੀ-ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਕਤਰ ਵਿਚ ਭਾਰਤੀ ਰਾਜਦੂਤ ਨੇ ਚਾਰ ਦਿਨ ਪਹਿਲਾਂ ਮੌਤ ਦੀ ਸਜ਼ਾਯਾਫਤਾ ਅੱਠ ਸਾਬਕਾ ਭਾਰਤੀ ਜਲ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਕਤਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਖ਼ਿਲਾਫ਼ ਦਾਇਰ ਅਪੀਲ ’ਤੇ ਦੋ ਸੁਣਵਾਈਆਂ ਹੋ ਚੁੱਕੀਆਂ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਕਤਰ ਦੀ ਅਦਾਲਤ ਨੇ 26 ਅਕਤੂਬਰ ਨੂੰ ਸਾਬਕਾ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਇਸ ਫ਼ੈਸਲੇ ਨੂੰ ਵੱਡਾ ਝਟਕਾ ਕਰਾਰ ਦਿੰਦਿਆਂ ਇਸ ਮਾਮਲੇ ’ਚ ਹਰ ਕਾਨੂੰਨੀ ਰਾਹ ਤਲਾਸ਼ਣ ਦੀ ਗੱਲ ਕਹੀ ਸੀ। ਜਲ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਦੀ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕੀਤੀ ਹੋਈ ਹੈ। ਇਸ ਕੇਸ ਸਬੰਧੀ ਪੁੱਛੇ ਜਾਣ ’ਤੇ ਬਾਗਚੀ ਨੇ ਕਿਹਾ, ‘ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪਰਿਵਾਰ ਮੈਂਬਰਾਂ ਤੇ ਗ੍ਰਿਫ਼ਤਾਰ ਜਲ ਸੈਨਿਕਾਂ ਵੱਲੋਂ ਅਸੀਂ ਅਪੀਲ ਦਾਇਰ ਕੀਤੀ ਹੋਈ ਹੈ। ਦੋ ਸੁਣਵਾਈਆਂ ਹੋ ਚੁੱਕੀਆਂ ਹਨ। ਇੱਕ ਸੁਣਵਾਈ ਸ਼ਾਇਦ 30 ਨਵੰਬਰ ਨੂੰ ਤੇ ਦੂਜੀ 23 ਨਵੰਬਰ ਨੂੰ ਹੋਈ ਹੈ।’ ਉਨ੍ਹਾਂ ਕਿਹਾ, ‘ਮੈਨੂੰ ਲਗਦਾ ਹੈ ਕਿ ਅਗਲੀ ਸੁਣਵਾਈ ਜਲਦੀ ਹੀ ਹੋਵੇਗੀ। ਅਸੀਂ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਹਰ ਤਰ੍ਹਾਂ ਦੀ ਕਾਨੂੰਨੀ ਤੇ ਕੌਂਸੁਲਰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਦੌਰਾਨ ਸਾਡੇ ਰਾਜਦੂਤ ਨੇ 3 ਦਸੰਬਰ ਨੂੰ ਜੇਲ੍ਹ ’ਚ ਬੰਦ ਸਾਰੇ ਸਾਬਕਾ ਜਲ ਸੈਨਿਕਾਂ ਨੂੰ ਮਿਲਣ ਲਈ ਕੌਂਸੁਲਰ ਰਸਾਈ ਹਾਸਲ ਕੀਤੀ ਹੈ। ਅਸੀਂ ਇਸ ਮਾਮਲੇ ’ਤੇ ਕਾਰਵਾਈ ਜਾਰੀ ਰੱਖਾਂਗੇ।’ ਇਹ ਪੁੱਛੇ ਜਾਣ ’ਤੇ ਕਿ ਕੀ ਪਿਛਲੇ ਹਫ਼ਤੇ ਸੀਓਪੀ28 ਸੰਮੇਲਨ ਦੌਰਾਨ ਕਤਰ ਦੇ ਆਮਿਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਮੁੱਦਾ ਚੁੱਕਿਆ ਸੀ, ਬਾਗਚੀ ਨੇ ਕੋਈ ਸਿੱਧਾ ਜਵਾਬ ਨਹੀਂ ਦਿੱਤਾ ਬਲਕਿ ਪ੍ਰਧਾਨ ਮੰਤਰੀ ਵੱਲੋਂ ‘ਐਕਸ’ ’ਤੇ ਪਾਈ ਪੋਸਟ ਦਾ ਹਵਾਲਾ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ, ‘ਅਸੀਂ ਦੁਵੱਲੀ ਭਾਈਵਾਲੀ ਮਜ਼ਬੂਤ ਕਰਨ ਅਤੇ ਕਤਰ ਵਿੱਚ ਭਾਰਤੀ ਭਾਈਚਾਰੇ ਦੀ ਬਿਹਤਰੀ ਬਾਰੇ ਵਿਚਾਰ ਚਰਚਾ ਕੀਤੀ।’ ਭਾਰਤੀ ਜਲ ਸੈਨਾ ਦੇ ਅੱਠ ਕਰਮੀਆਂ ਖ਼ਿਲਾਫ਼ 25 ਮਾਰਚ ਨੂੰ ਦੋਸ਼ ਆਇਦ ਕੀਤੇ ਗਏ ਸਨ ਅਤੇ ਉਨ੍ਹਾਂ ਖ਼ਿਲਾਫ਼ ਕਤਰ ਦੇ ਕਾਨੂੰਨ ਅਨੁਸਾਰ ਮੁਕੱਦਮਾ ਚਲਾਇਆ ਗਿਆ ਸੀ।
.jpg)
.jpg)
.jpg)

.jpg)
















.jpg)
































.jpg)























.jpg)





.jpg)



















