ਪੈਰਿਸ-ਭਾਰਤੀਆਂ ਸਮੇਤ 303 ਵਿਅਕਤੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਉਡਾਣ ਨੂੰ ‘ਮਨੁੱਖੀ ਤਸਕਰੀ’ ਦੇ ਸ਼ੱਕ ਵਿੱਚ ਫਰਾਂਸ ਵਿੱਚ ਉਤਾਰਨ ਤੋਂ ਬਾਅਦ ਫਰਾਂਸ ਵਿੱਚ ਭਾਰਤੀ ਸਫ਼ਾਰਤਖਾਨੇ ਨੂੰ ਆਪਣੇ ਨਾਗਰਿਕਾਂ ਨਾਲ ਸੰਪਰਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।। ਇਹ ਜਹਾਜ਼ 303 ਯਾਤਰੀਆਂ ਨੂੰ ਲੈ ਕੇ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਨਿਕਾਰਾਗੁਆ ਜਾ ਰਿਹਾ ਸੀ। ਫਰਾਂਸੀਸੀ ਅਧਿਕਾਰੀਆਂ ਨੇ ਜਹਾਜ਼ ਨੂੰ ਮਨੁੱਖੀ ਤਸਕਰੀ ਦੇ ਸ਼ੱਕ ਵਿੱਚ ਕਬਜ਼ੇ ਵਿੱਚ ਲਿਆ ਹੈ। ਰਾਸ਼ਟਰ ਵਿਰੋਧੀ ਸੰਗਠਤ ਅਪਰਾਧ ਦੇ ਮਾਮਲਿਆਂ ਦੇਖਣ ਵਾਲੀ ਸੰਸਥਾ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਪੈਰਿਸ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਵਿਸ਼ੇਸ਼ ਜਾਂਚਕਰਤਾ ਜਹਾਜ਼ ਵਿਚ ਸਵਾਰ ਸਾਰੇ ਯਾਤਰੀਆਂ ਤੋਂ ਪੁੱਛ ਪੜਤਾਲ ਕਰ ਰਹੇ ਸਨ। ਜਹਾਜ਼ ‘ਚ ਸਵਾਰ 303 ਵਿਅਕਤੀ, ਜਿਨ੍ਹਾਂ ‘ਚੋਂ ਜ਼ਿਆਦਾਤਰ ਭਾਰਤੀ ਮੂਲ ਦੇ ਹਨ, ਸੰਯੁਕਤ ਅਰਬ ਅਮੀਰਾਤ ‘ਚ ਕੰਮ ਕਰਦੇ ਹਨ। ਰਿਪੋਰਟਾਂ ਮੁਤਾਬਕ ਭਾਰਤੀ ਯਾਤਰੀਆਂ ਨੇ ਮੱਧ ਅਮਰੀਕਾ ਪਹੁੰਚਣ ਲਈ ਇਸ ਯਾਤਰਾ ਦੀ ਯੋਜਨਾ ਬਣਾਈ ਹੋ ਸਕਦੀ ਹੈ, ਜਿੱਥੋਂ ਉਹ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਂ ਕੈਨੇਡਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ। ਫਰਾਂਸ ਪਹੁੰਚਣ ਤੋਂ ਬਾਅਦ ਯਾਤਰੀਆਂ ਨੂੰ ਪਹਿਲਾਂ ਜਹਾਜ਼ ਵਿੱਚ ਰੱਖਿਆ ਗਿਆ ਪਰ ਫਿਰ ਬਾਹਰ ਕੱਢ ਕੇ ਟਰਮੀਨਲ ਬਿਲਡਿੰਗ ਵਿੱਚ ਭੇਜ ਦਿੱਤਾ ਗਿਆ। ਪੂਰੇ ਏਅਰਪੋਰਟ ਨੂੰ ਪੁਲੀਸ ਨੇ ਘੇਰ ਲਿਆ ਹੈ।
.jpg)

.jpg)
.jpg)
.jpg)
















.jpg)
































.jpg)























.jpg)





.jpg)



















