
ਜੈਪੁਰ(ਪੰਜਾਬੀ ਰਾਈਟਰ)- ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕੇਂਦਰ ਦੇ ਪੰਜਾਬ ਸਰਕਾਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਦੀਪ ਸਿੰਘ ਡੱਲੇਵਾਲ ਪ੍ਰਤੀ ਸੰਵੇਦਨਹੀਣਤਾ ਦਿਖਾਉਣ ਦਾ ਦੋਸ਼ ਲਾਇਆ। ਕਾਂਗਰਸ ਆਗੂ ਨੇ ਕਿਹਾ ਕਿ ਇਹੀ ਕਾਰਨ ਹੈ ਕਿ 111 ਹੋਰ ਕਿਸਾਨ ਸਰਕਾਰ ਸਾਹਮਣੇ ਆਪਣੀ ਗੱਲ ਰੱਖਣ ਲਈ ਭੁੱਖ ਹੜਤਾਲ ’ਤੇ ਚਲੇ ਗਏ ਹਨ। ਗਹਿਲੋਤ ਨੇ ਕਿਹਾ, ‘ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ’ਤੇ ਬੈਠਿਆਂ ਹੁਣ 51 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਨ੍ਹਾਂ 51 ਦਿਨਾਂ ਅੰਦਰ ਕੇਂਦਰ ਤੇ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਸੰਵੇਦਨਹੀਣਤਾ ਦਿਖਾਈ ਹੈ।’ ਗਹਿਲੋਤ ਨੇ ਭਾਜਪਾ ਤੇ ਆਰਐੱਸਐੱਸ ’ਤੇ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੀ ਮੁਹਿੰਮ ਸ਼ੁਰੂ ਕਰਨ ਦਾ ਦੋਸ਼ ਲਾਇਆ।