ਸੁਲਤਾਨਪੁਰ ਲੋਧੀ/ਜਲੰਧਰ-ਇੱਥੋਂ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਤੜਕਸਾਰ ਨਿਹੰਗਾਂ ਅਤੇ ਪੁਲੀਸ ਵਿਚਕਾਰ ਹੋਈ ਝੜਪ ਦੌਰਾਨ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਝੜਪ ’ਚ ਚਾਰ ਪੁਲੀਸ ਮੁਲਾਜ਼ਮ ਅਤੇ ਅਤੇ ਕੁਝ ਨਿਹੰਗ ਵੀ ਜ਼ਖ਼ਮੀ ਹੋਏ ਹਨ। ਪੁਲੀਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਣਾਅ ਦਾ ਮਾਹੌਲ ਬਣਨ ਮਗਰੋਂ ਪੁਲੀਸ ਨੇ ਸਾਰਾ ਇਲਾਕਾ ਸੀਲ ਕਰ ਦਿੱਤਾ। ਇਸ ਮਗਰੋਂ ਬਾਬਾ ਬੁੱਢਾ ਦਲ ਨਿਹੰਗ ਸਿੰਘ ਮੁਖੀ ਬਾਬਾ ਮਾਨ ਸਿੰਘ ਅਤੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਹਾਲਾਤ ਸੁਖਾਵੇਂ ਬਣਾਉਣ ਲਈ ਤਕਰੀਬਨ ਤਿੰਨ ਘੰਟੇ ਤੱਕ ਮੀਟਿੰਗ ਹੋਈ। ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ, ਡੀਆਈਜੀ ਰਾਜਪਾਲ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਨੇ ਸਥਿਤੀ ਕਾਬੂ ਹੇਠ ਰੱਖਣ ਦਾ ਉਪਰਾਲਾ ਕੀਤਾ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਾਂਤੀਪੂਰਬਕ ਮਨਾਇਆ ਜਾ ਸਕੇ।ਮੀਟਿੰਗ ਮਗਰੋਂ ਨਿਹੰਗ ਸਿੰਘਾਂ ਵੱਲੋਂ ਡੇਰੇ ਨੂੰ ਖਾਲੀ ਕਰ ਦਿੱਤਾ ਗਿਆ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਮਗਾਰਡ ਦੇ ਮੁਲਾਜ਼ਮ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਅਤੇ ਬੀਮਾ ਕੰਪਨੀ ਦੋਵਾਂ ਵੱਲੋਂ ਇੱਕ-ੲਿੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੀਟਿੰਗ ਮਗਰੋਂ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ 145 ਦੀ ਕਾਰਵਾਈ ਦਾ ਕਲੰਦਰਾ ਪੇਸ਼ ਕੀਤਾ ਗਿਆ ਹੈ ਅਤੇ ਇਸ ਜਗ੍ਹਾ ਤੇ ਦੋਵੇਂ ਧਿਰਾਂ ਦਾ ਕਬਜ਼ਾ ਹਟਾ ਕੇ ਇੱਕ ਰਿਸੀਵਰ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਸਥਾਨ ਦੀ ਦੇਖ-ਰੇਖ ਰਿਸੀਵਰ ਖੁਦ ਕਰੇਗਾ ਅਤੇ ਸਥਿਤੀ ਨੂੰ ਪੂਰੀ ਤਰ੍ਹਾਂ ਨਾਲ ਕਾਬੂ ਹੇਠ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰੇ ਅੰਦਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਅਖੰਡ ਪਾਠ ਨਿਰੰਤਰ ਜਾਰੀ ਰਹਿਣਗੇ ਅਤੇ ਪੂਰੀ ਰਹਿਤ ਮਰਿਆਦਾ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰੇ ਦੇ ਰੱਖ-ਰਖਾਅ ਲਈ ਤਹਿਸੀਲਦਾਰ ਨੂੰ ਰਿਸੀਵਰ ਨਿਯੁਕਤ ਕੀਤਾ ਜਾਵੇਗਾ ਜੋ ਪੂਰੀ ਤਰ੍ਹਾਂ ਨਾਲ ਇਸ ਦੀ ਦੇਖਭਾਲ ਕਰੇਗਾ ਜਿਸ ਵਿੱਚ ਪੁਲੀਸ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਕਿਸੇ ਵੀ ਧਿਰ ਨੂੰ ਇੱਥੇ ਕਬਜ਼ਾ ਕਰਨ ਤੋਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪਸੀ ਸਹਿਮਤੀ ਮਗਰੋਂ ਹੀ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ’ਤੇ ਵਿਚਾਰ ਕੀਤਾ ਜਾਵੇਗਾ।
.jpg)
.jpg)
.jpg)
.jpg)

















.jpg)
































.jpg)























.jpg)





.jpg)



















