ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲੀਸ ਟੀਮ ’ਤੇ ਹਮਲਾ)

ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲੀਸ ਟੀਮ ’ਤੇ ਹਮਲਾ)

ਜਲੰਧਰ, -ਪਿੰਡ ਪਤਾਰਾ ਵਿੱਚ ਲੰਘੀ ਰਾਤ ਨਸ਼ਾ ਤਸਕਰਾਂ ਦੇ ਘਰ ਛਾਪੇ ਮਾਰਨ ਗਈ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਪਾਸੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਐੱਸਐੱਚਓ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਤ੍ਰਿਲੋਕ ਲਾਲ ਉਰਫ਼ ਹਰਮਨ ਸੰਧੂ ਸੋਨੂੰ ਦੀ ਭਾਲ ਜਾਰੀ ਹੈ। ਪੁਲੀਸ ਨੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਤਾਰਾ ਨੇੜੇ ਕੁਝ ਜਣੇ ਨਸ਼ਾ ਕਰ ਰਹੇ ਹਨ। ਜਦੋਂ ਪੁਲੀਸ ਤਸਕਰ ਤ੍ਰਿਲੋਕ ਲਾਲ ਉਰਫ ਸੋਨੂੰ ਦੇ ਘਰ ਪੁੱਜੀ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਸੋਨੂੰ ਨੇ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ’ਚ ਕਾਂਸਟੇਬਲ ਜਸਬੀਰ ਸਿੰਘ ਜ਼ਖ਼ਮੀ ਹੋ ਗਿਆ ਜਿਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲੀਸ ਨੇ ਸੋਨੂੰ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਗੁਰਜੀਤ ਸਿੰਘ ਜੀਤਾ, ਸੰਦੀਪ ਕੁਮਾਰ ਸ਼ੀਪਾ ਸਾਰੇ ਵਾਸੀ ਪਿੰਡ ਪਤਾਰਾ ਅਤੇ ਪ੍ਰਗਟ ਸਿੰਘ ਵਾਸੀ ਪਿੰਡ ਭੁੱਚੋ ਖਿਲਾਫ ਕੇਸ ਦਰਜ ਕਰ ਲਿਆ ਹੈ।