ਜੰਮੂ ਕਸ਼ਮੀਰ ਦਾ ਸਾਬਕਾ ਮੰਤਰੀ ਲਾਲ ਸਿੰਘ ਈਡੀ ਵੱਲੋਂ ਗ੍ਰਿਫ਼ਤਾਰ

ਜੰਮੂ ਕਸ਼ਮੀਰ ਦਾ ਸਾਬਕਾ ਮੰਤਰੀ ਲਾਲ ਸਿੰਘ ਈਡੀ ਵੱਲੋਂ ਗ੍ਰਿਫ਼ਤਾਰ

ਜੰਮੂ-ਈਡੀ ਨੇ ਜੰਮੂ ਕਸ਼ਮੀਰ ਦੇ ਸਾਬਕਾ ਮੰਤਰੀ ਲਾਲ ਸਿੰਘ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਰੱਦ ਕਰ ਦਿੱਤੀ ਸੀ ਜਿਸ ਦੇ ਕੁਝ ਘੰਟਿਆਂ ਮਗਰੋਂ ਹੀ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬਿਲੇਗੌਰ ਹੈ ਕਿ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਫੈਡਰਲ ਏਜੰਸੀ ਈਡੀ ਵੱਲੋਂ ਲਾਲ ਸਿੰਘ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਸੀ। ਇਹ ਕੇਸ ਐਜੂਕੇਸ਼ਨਲ ਟਰੱਸਟ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਲਾਲ ਸਿੰਘ ਦੀ ਪਤਨੀ ਕਾਂਤਾ ਅੰਦੋਤਰਾ ਵੱਲੋਂ ਚਲਾਇਆ ਜਾ ਰਿਹਾ ਹੈ। -ਪੀਟੀਆਈ