ਸ੍ਰੀ ਅੰਮ੍ਰਿਤਸਰ ਸਾਹਿਬ, 30 ਅਗਸਤ (ਪੰਜਾਬੀ ਰਾਈਟਰ)- ਨਾਮਵਰ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਲੋਂ ਹਲਕਾ ਪੱਟੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ, ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਰਕਾਰ ਵਲੋਂ ਖੇਡ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ| ਅੱਜ ਜੱਸਾ ਪੱਟੀ ਵਲੋਂ ਖੇਡ ਭਲਾਈ ਬੋਰਡ ਦੇ ਚੇਅਰਮੈਨ ਤੋਂ ਅਸਤੀਫ਼ਾ ਦਿੰਦਿਆਂ ਲਿਖਿਆ ਹੈ ਕਿ ਪੱਟੀ ਹਲਕੇ ਦੀ ਸੇਵਾ ਅਤੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਭ ਤੋਂ ਉੱਪਰ ਰੱਖਦਿਆਂ ਖੇਡ ਭਲਾਈ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ| ਉਨ੍ਹਾਂ ਇਹ ਵੀ ਲਿਖਿਆ ਕਿ ਹਲਕਾ ਪੱਟੀ ਦੇ ਲੋਕਾਂ ਨੇ ਜੋ ਪਿਆਰ ਭਰੋਸਾ ਅਤੇ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਮੇਰੀ ਪਹਿਲੀ ਤਰਜੀਹ ਹੈ| ਹੁਣ ਮੇਰਾ ਪੂਰਾ ਸਮਾਂ ਅਤੇ ਧਿਆਨ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੱਟੀ ਦੀ ਸੰਗਤ ਦੀ ਸੇਵਾ ਲਈ ਸਮਰਪਿਤ ਰਹੇਗਾ।
.jpg)
.jpg)

.jpg)
.jpg)














































.jpg)











.jpg)







.jpg)





























.jpg)


