ਰਾਂਚੀ-ਝਾਰਖੰਡ ’ਚ ਸਿਆਸੀ ਸੰਕਟ ਦਰਮਿਆਨ ਜੇਐੱਮਐੱਮ ਵਿਧਾਇਕ ਦਲ ਦੇ ਆਗੂ ਚੰਪਈ ਸੋਰੇਨ ਨੇ ਅੱਜ ਰਾਜਪਾਲ ਸੀ ਪੀ ਰਾਧਾਕ੍ਰਿਸ਼ਨਨ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਦੇ ਵਫ਼ਦ ਨੂੰ ਭਰੋਸਾ ਦਿਤਾ ਹੈ ਕਿ ਉਹ ਮਾਮਲੇ ’ਤੇ ਛੇਤੀ ਕੋਈ ਫ਼ੈਸਲਾ ਲੈਣਗੇ। ਉਧਰ ਪੀਐੱਮਐੱਲਏ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਅਦਾਲਤ ਵੱਲੋਂ ਈਡੀ ਦੀ 10 ਦਿਨਾਂ ਦੇ ਰਿਮਾਂਡ ਦੀ ਮੰਗ ’ਤੇ ਸ਼ੁੱਕਰਵਾਰ ਨੂੰ ਫ਼ੈਸਲਾ ਲਿਆ ਜਾਵੇਗਾ। ਸੋਰੇਨ ਦੇ ਵਕੀਲਾਂ ਨੇ ਸੁਪਰੀਮ ਕੋਰਟ ’ਚ ਵੀ ਅਰਜ਼ੀ ਦਾਖ਼ਲ ਕੀਤੀ ਹੈ ਜਿਸ ’ਤੇ ਭਲਕੇ ਸੁਣਵਾਈ ਹੋਵੇਗੀ। ਰਾਜਪਾਲ ਨਾਲ ਮੁਲਾਕਾਤ ਮਗਰੋਂ ਚੰਪਈ ਸੋਰੇਨ ਨੇ ਕਿਹਾ,‘‘ਝਾਰਖੰਡ ’ਚ ਪਿਛਲੇ 20 ਘੰਟਿਆਂ ਤੋਂ ਕੋਈ ਸਰਕਾਰ ਨਹੀਂ ਹੈ ਜਿਸ ਕਾਰਨ ਅਸੀਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਫੌਰੀ ਕੋਈ ਫ਼ੈਸਲਾ ਲੈਣ।’’ ਸੋਰੇਨ ਨੇ ਐਕਸ ’ਤੇ ਕਿਹਾ ਕਿ ਉਹ ਸਾਰੇ ਇਕਜੁੱਟ ਹਨ ਅਤੇ ਗੱਠਜੋੜ ਮਜ਼ਬੂਤ ਹੈ ਜਿਸ ਨੂੰ ਕੋਈ ਵੀ ਨਹੀਂ ਤੋੜ ਸਕਦਾ ਹੈ। ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਵੱਲੋਂ ਜਾਰੀ ਵੀਡੀਓ ’ਚ 43 ਵਿਧਾਇਕਾਂ ਦੀ ਹਮਾਇਤ ਦਿਖਾਈ ਗਈ ਹੈ। ਕਾਂਗਰਸ ਵਿਧਾਇਕ ਦਲ ਦੇ ਆਗੂ ਆਲਮਗੀਰ ਆਲਮ ਨੇ ਕਿਹਾ ਕਿ ਜੇਕਰ ਰਾਜਪਾਲ ਨੇ ਸਰਕਾਰ ਬਣਾਉਣ ਲਈ ਸੱਦਾ ਨਾ ਦਿੱਤਾ ਤਾਂ ਉਹ ਸ਼ੁੱਕਰਵਾਰ ਦੁਪਹਿਰ ਉਨ੍ਹਾਂ ਨੂੰ ਮਿਲਣ ਲਈ ਮੁੜ ਸਮਾਂ ਲੈਣਗੇ। ਆਲਮ ਨੇ ਕਿਹਾ ਕਿ ਰਾਜਪਾਲ ਨਾਲ ਮੀਟਿੰਗ ਦੌਰਾਨ ਉਨ੍ਹਾਂ ਇਸ ਗੱਲ ’ਤੇ ਚਿੰਤਾ ਜਤਾਈ ਕਿ ਜੇਕਰ ਸਰਕਾਰ ਬਣਾਉਣ ਦਾ ਫ਼ੌਰੀ ਫ਼ੈਸਲਾ ਨਾ ਲਿਆ ਗਿਆ ਤਾਂ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਲਈ ਕੌਣ ਜ਼ਿੰਮੇਵਾਰ ਹੋਵੇਗਾ। ਰਾਜਪਾਲ ਨਾਲ ਮੀਟਿੰਗ ਦੌਰਾਨ ਆਰਜੇਡੀ ਵਿਧਾਇਕ ਸਤਿਆਨੰਦ ਭੋਕਤਾ, ਸੀਪੀਆਈ (ਐੱਮਐੱਲ) ਵਿਧਾਇਕ ਵਿਨੋਦ ਸਿੰਘ ਅਤੇ ਵਿਧਾਇਕ ਪ੍ਰਦੀਪ ਯਾਦਵ ਵੀ ਹਾਜ਼ਰ ਸਨ।ਉਧਰ ਹੇਮੰਤ ਸੋਰੇਨ ਵੱਲੋਂ ਅਦਾਲਤ ’ਚ ਪੇਸ਼ ਹੋਏ ਐਡਵੋਕੇਟ ਜਨਰਲ ਰਾਜੀਵ ਰੰਜਨ ਨੇ ਅਦਾਲਤ ਦੇ ਬਾਹਰ ਕਿਹਾ ਕਿ ਜੇਐੱਮਐੱਮ ਆਗੂ ਨੂੰ ਅਗਲੇ ਹੁਕਮਾਂ ਤੱਕ ਲਈ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰਾ ਕੇਸ ਗਲਤ ਇਰਾਦੇ ਨਾਲ ਤਿਆਰ ਕੀਤਾ ਗਿਆ ਹੈ। ‘ਇਹ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਹੈ। ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਸੋਰੇਨ ਦੀ ਗ੍ਰਿਫ਼ਤਾਰੀ ਉਸ ਸਮੇਂ ਹੋਈ ਹੈ ਜਦੋਂ ਉਨ੍ਹਾਂ ਦੇ ਬਿਆਨ ਰਿਕਾਰਡ ਕਰਨ ਦੀ ਕਾਰਵਾਈ ਚੱਲ ਰਹੀ ਸੀ। ਇਹ ਗ਼ੈਰਕਾਨੂੰਨੀ ਕਾਰਵਾਈ ਹੈ।’ ਸੋਰੇਨ ਨੂੰ ਈਡੀ ਨੇ ਸੱਤ ਘੰਟਿਆਂ ਦੀ ਪੁੱਛ-ਪੜਤਾਲ ਮਗਰੋਂ ਬੁੱਧਵਾਰ ਰਾਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜੇਐੱਮਐੱਮ ਆਗੂ ਨੂੰ ਇਥੇ ਬਿਰਸਾ ਮੁੰਡਾ ਸੈਂਟਰਲ ਜੇਲ੍ਹ ਲਿਜਾਇਆ ਗਿਆ।

.jpg)
.jpg)
.jpg)
.jpg)




















.jpg)





























.jpg)


























.jpg)






.jpg)














