ਅੰਮ੍ਰਿਤਸਰ,-ਜੂਨ 1984 ’ਚ ਸ੍ਰੀ ਅਕਾਲ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਬਰਸੀ ਮੌਕੇ ਦਲ ਖ਼ਾਲਸਾ ਵੱਲੋਂ ਅੱਜ ਸ਼ਾਮ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ। ਇਹ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਤੋਂ ਦਰਬਾਰ ਸਾਹਿਬ ਤੱਕ ਕੀਤਾ ਗਿਆ। ਇਹ ਮਾਰਚ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਉਪਰੰਤ ਮੁਕੰਮਲ ਹੋਇਆ। ਪਾਰਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਥੇਬੰਦੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ’ਤੇ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ‘ਅੰਮ੍ਰਿਤਸਰ ਬੰਦ’ ਦਾ ਸੱਦਾ ਵੀ ਦਿੱਤਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਥਕ ਜਜ਼ਬਿਆਂ ਵਿੱਚ ਮੁੜ ਉਭਾਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਪ੍ਰਮਾਣ ਖਡੂਰ ਸਾਹਿਬ ਅਤੇ ਫ਼ਰੀਦਕੋਟ ਦੇ ਲੋਕਾਂ ਨੇ ਪੰਥਕ ਨੁਮਾਇੰਦਿਆਂ ਦੇ ਹੱਕ ਵਿੱਚ ਫ਼ਤਵਾ ਦੇ ਕੇ ਦਿੱਤਾ ਹੈ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















