ਨਵੀਂ ਦਿੱਲੀ-ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਤੇ ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ। ਸੂਤਰਾਂ ਅਨੁਸਾਰ ਇਹ ਛਾਪੇ ਦਿੱਲੀ ਜਲ ਬੋਰਡ ਦੇ ਠੇਕੇਦਾਰ ਤੋਂ 21 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਮਾਰੇ ਗਏ।ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਜਾਂਚ ਦਾ ਹਿੱਸਾ ਹੈ ਜੋ ਕਥਿਤ ਰਿਸ਼ਵਤ ’ਤੇ ਕੇਂਦ੍ਰਿਤ ਹੈ। ਇਸ ਸਬੰਧੀ ਦੋਸ਼ ਹੈ ਕਿ ਦਿੱਲੀ ਜਲ ਬੋਰਡ ਦੇ ਟੈਂਡਰ ਪ੍ਰਕਿਰਿਆ ਵਿੱਚ ਬੇਨਿਯਮੀਆਂ ਤਹਿਤ ਇਕੱਠੀ ਕੀਤੀ ਗਈ ਰਾਸ਼ੀ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਨੂੰ ਚੋਣ ਫੰਡ ਵਜੋਂ ਭੇਜੀ ਗਈ ਸੀ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਫੈਡਰਲ ਏਜੰਸੀ ਦੇ ਅਧਿਕਾਰੀਆਂ ਨੇ ਸਵੇਰੇ 7 ਵਜੇ ਤੋਂ ਰਾਸ਼ਟਰੀ ਰਾਜਧਾਨੀ ਦੇ ਇੱਕ ਦਰਜਨ ਸਥਾਨਾਂ ਦੀ ਤਲਾਸ਼ੀ ਲਈ। ਛਾਪਿਆਂ ਦੌਰਾਨ ਬਿਭਵ ਕੁਮਾਰ, ਦਿੱਲੀ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ, ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਖਜ਼ਾਨਚੀ ਐੱਨ ਡੀ ਗੁਪਤਾ ਦੇ ਦਫ਼ਤਰ ਅਤੇ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਨਾਲ ਜੁੜੇ ਚਾਰਟਰਡ ਅਕਾਊਂਟੈਂਟ (ਸੀਏ) ਪੰਕਜ ਮੰਗਲ ਅਤੇ ਹੋਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਈਡੀ ਦੀ ਇਸ ਕਾਰਵਾਈ ਜ਼ਰੀਏ ਆਮ ਆਦਮੀ ਪਾਰਟੀ ਨੂੰ ‘ਧਮਕਾਉਣ’ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ। ਦਿੱਲੀ ਜਲ ਬੋਰਡ ਦੀ ਟੈਂਡਰਿੰਗ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਈਡੀ ਨੇ ਪਹਿਲਾਂ 31 ਜਨਵਰੀ ਨੂੰ ਜਲ ਬੋਰਡ ਦੇ ਸੇਵਾਮੁਕਤ ਮੁੱਖ ਇੰਜਨੀਅਰ ਜਗਦੀਸ਼ ਕੁਮਾਰ ਅਰੋੜਾ ਅਤੇ ਠੇਕੇਦਾਰ ਅਨਿਲ ਕੁਮਾਰ ਅੱਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਦਰਜ ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਕਿ ਅਰੋੜਾ ਨੇ ਤਕਨੀਕੀ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਨਾ ਕਰਨ ਦੇ ਬਾਵਜੂਦ 38 ਕਰੋੜ ਦੀ ਲਾਗਤ ਨਾਲ ਐਨਜੇਜੀ ਇਨਫਰਾਸਟ੍ਰਕਚਰ ਨੂੰ ਠੇਕੇ ਦਿੱਤੇ।

.jpg)
.jpg)
.jpg)
.jpg)





















.jpg)






























.jpg)
























.jpg)






.jpg)














