ਨਵੀਂ ਦਿੱਲੀ-ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੱਤਵੀਂ ਵਾਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਹੁਕਮ ਦੇਵੇਗੀ ਤਾਂ ਉਹ ਜਾਂਚ ਏਜੰਸੀ ਅੱਗੇ ਪੇਸ਼ ਹੋਣਗੇ। ਕੇਜਰੀਵਾਲ ਅੱਜ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਇਕ ਵਰ੍ਹਾ ਹੋਣ ’ਤੇ ਰਾਜਘਾਟ ਗਏ ਅਤੇ ਦੋਸ਼ ਲਾਇਆ ਕਿ ਸੰਮਨ ਉਨ੍ਹਾਂ ’ਤੇ ‘ਇੰਡੀਆ’ ਬਲਾਕ ਛੱਡਣ ਲਈ ਦਬਾਅ ਪਾਉਣ ਦਾ ਹਥਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਪਣਾ ਗੱਠਜੋੜ ਕਾਂਗਰਸ ਨਾਲ ਨਹੀਂ ਤੋੜੇਗੀ। ਕੇਜਰੀਵਾਲ ਨੇ ਕਿਹਾ ਕਿ ਈਡੀ ਉਨ੍ਹਾਂ ਨੂੰ ਸੰਮਨ ’ਤੇ ਸੰਮਨ ਭੇਜ ਰਹੀ ਹੈ ਜਦਕਿ ਅਦਾਲਤ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਕੀਤੀ ਜਾ ਰਹੀ ਹੈ। ਈਡੀ ਵੱਲੋਂ ਜਾਰੀ ਸੰਮਨਾਂ ਨੂੰ ‘ਗ਼ੈਰਕਾਨੂੰਨੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ,‘‘ਉਹ ਸਾਡੇ ’ਤੇ ਗੱਠਜੋੜ ਤੋੜਨ ਲਈ ਦਬਾਅ ਪਾ ਰਹੇ ਹਨ। ਉਨ੍ਹਾਂ ਦਾ ਸਪੱਸ਼ਟ ਸੁਨੇਹਾ ਹੈ ਕਿ ਸਾਨੂੰ ਗੱਠਜੋੜ ਛੱਡ ਦੇਣਾ ਚਾਹੀਦਾ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਗ਼ੈਰ-ਰਸਮੀ ਸੁਨੇਹੇ ਵੱਖ ਵੱਖ ਹਲਕਿਆਂ ਤੋਂ ਮਿਲ ਰਹੇ ਹਨ। ਕੇਜਰੀਵਾਲ ਨੇ ‘ਐਕਸ’ ’ਤੇ ਕਿਹਾ ਕਿ ਦੇਸ਼ ਦੇ ਸਭ ਤੋਂ ਕਾਬਿਲ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਗਰੀਬਾਂ ਦੇ ਬੱਚਿਆਂ ਨੂੰ ਚੰਗੇ ਸਕੂਲ ਅਤੇ ਵਧੀਆ ਸਿੱਖਿਆ ਦੇਣ ਦਾ ਕੰਮ ਕੀਤਾ ਸੀ ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਉਸ ਨੂੰ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜ ਦਿੱਤਾ ਜਿਸ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਘਾਟ ’ਤੇ ਬਾਪੂ ਨੂੰ ਫੁੱਲ ਭੇਟ ਕਰਕੇ ਪ੍ਰਾਰਥਨਾ ਕੀਤੀ ਕਿ ਉਹ ਤਾਨਾਸ਼ਾਹੀ ਅਤੇ ਅਨਿਆਂ ਖ਼ਿਲਾਫ਼ ਲੜਾਈ ਵਿੱਚ ਮਨੀਸ਼ ਸਿਸੋਦੀਆ ਨੂੰ ਹੋਰ ਹਿੰਮਤ ਦੇਣ।
.jpg)
.jpg)

.jpg)
.jpg)




















.jpg)





























.jpg)


























.jpg)






.jpg)














