ਚੰਡੀਗੜ੍ਹ, 18 ਜੁਲਾਈ (ਪੰਜਾਬੀ ਰਾਈਟਰ)- ਬਠਿੰਡਾ ਦੀ ਅਦਾਲਤ ਵਿਚ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ। ਬਠਿੰਡਾ ਅਦਾਲਤ ਵਿਚ ਅੱਜ ਵਕੀਲਾਂ ਦੀ ਹੜਤਾਲ ਸੀ ਜਿਸ ਕਾਰਨ ਅੱਜ ਇਸ ਮਾਮਲੇ ਦੀ ਸੁਣਵਾਈ ਨਾ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਅਗਸਤ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਅਗਲੀ ਤਰੀਕ ’ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਤੇ ਕੰਗਨਾ ਦਾ ਪਾਸਪੋਰਟ ਜ਼ਬਤ ਕਰਨ ਦੇ ਮਾਮਲੇ ’ਤੇ ਵੀ ਇਸ ਦਿਨ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਅੱਜ ਬੇਬੇ ਮਹਿੰਦਰ ਕੌਰ ਤੇ ਉਸ ਦੇ ਪੋਤੇ ਨੂੰ ਸੱਦਿਆ ਗਿਆ ਸੀ ਤੇ ਇਹ ਦੋਵੇਂ ਅੱਜ ਅਦਾਲਤ ਵਿਚ ਪੁੱਜੇ ਪਰ ਹੜਤਾਲ ਕਾਰਨ ਸੁਣਵਾਈ ਨਾ ਹੋਈ। ਜ਼ਿਕਰਯੋਗ ਹੈ ਕਿ ਇਹ ਕੇਸ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੰਗਨਾ ਦੇ ਟਵੀਟ ਨਾਲ ਸਬੰਧਤ ਹੈ, ਜਿਸ ਵਿੱਚ ਉਸ ਨੇ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਇੱਕ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੀ ਤਸਵੀਰ ਸਾਂਝੀ ਕਰਕੇ ਉਸ ਦੀ ਤੁਲਨਾ ਸ਼ਾਹੀਨ ਬਾਗ ਪ੍ਰਦਰਸ਼ਨਾਂ ਦੀ ਬਜ਼ੁਰਗ ਔਰਤ ਬਿਲਕਿਸ ਬਾਨੋ ਨਾਲ ਕੀਤੀ ਸੀ। ਕੰਗਨਾ ਨੇ ਕਥਿਤ ਤੌਰ ’ਤੇ ਦਾਅਵਾ ਕੀਤਾ ਸੀ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ‘100 ਰੁਪਏ ਵਿੱਚ ਉਪਲਬਧ’ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਇਸ ਬਿਆਨ ਤੋਂ ਬਾਅਦ ਭਾਜਪਾ ਨੇ ਕਿਸਾਨ ਅੰਦੋਲਨ ਬਾਰੇ ਮੰਡੀ ਦੀ ਸੰਸਦ ਕੰਗਨਾ ਰਣੌਤ ਦੇ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਸੀ ਅਤੇ ਉਸ ਨੂੰ ਭਵਿੱਖ ਵਿੱਚ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਪਾਰਟੀ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਬਾਰੇ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਇ ਨਹੀਂ ਹੈ। ਭਾਰਤੀ ਜਨਤਾ ਪਾਰਟੀ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟ ਕਰਦੀ ਹੈ। ਪਾਰਟੀ ਵੱਲੋਂ ਕੋਈ ਬਿਆਨ ਦੇਣ ਦੀ ਕੰਗਨਾ ਰਣੌਤ ਨੂੰ ਨਾ ਤਾਂ ਇਜਾਜ਼ਤ ਹੈ ਤੇ ਨਾ ਅਧਿਕਾਰ।
.jpg)
.jpg)
.jpg)

.jpg)














































.jpg)










.jpg)









.jpg)




























.jpg)


